ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋਈ: ਕੈਬਨਿਟ ਮੰਤਰੀ ਸੌਂਦ ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਬਦਲੀ ਤਸਵੀਰ: ਤਰੁਨਪ੍ਰੀਤ ਸਿੰਘ ਸੌਂਦ ਖੰਨਾ, ਲੁਧਿਆਣਾ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਗਊ ਸ਼ਾਲਾ ਚੌਕ, ਖੰਨਾ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਗਊ ਸ਼ਾਲਾ ਚੌਕ ਵਿਖੇ ਨਵੇਂ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੇਂ ਆਮ ਆਦਮੀ ਕਲੀਨਿਕ ਦੇ ਨਾਲ ਹੁਣ ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ, ਜੋ ਸੂਬੇ ਵਿੱਚ ਚੱਲ ਰਹੀ ‘ਸਿਹਤ ਕ੍ਰਾਂਤੀ’ ਦਾ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉੱਚ ਪੱਧਰੀ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਕੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 3.43 ਕਰੋੜ ਤੋਂ ਵੱਧ ਲੈਬ ਟੈਸਟ ਬਿਨਾਂ ਕਿਸੇ ਖ਼ਰਚੇ ਦੇ ਕੀਤੇ ਜਾ ਚੁੱਕੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਉਪਲਬਧ ਕਰਵਾਏ ਜਾਂਦੇ ਹਨ, ਜਿਸ ਨਾਲ ਆਮ ਲੋਕਾਂ ਦੇ ਇਲਾਜ ਦਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਦਾ ਲਾਭ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਈ.ਟੀ. ਅਧਾਰਿਤ ਪ੍ਰਣਾਲੀ ਨਾਲ ਲੈਸ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਕਾਗਜ਼-ਰਹਿਤ ਰਜਿਸਟ੍ਰੇਸ਼ਨ, ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੀਆਂ ਜਾਂਚਾਂ ਦੀ ਸਹੂਲਤ ਇੱਕੋ ਛੱਤ ਹੇਠ ਉਪਲਬਧ ਹੈ। ਅੰਤ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋਈ: ਕੈਬਨਿਟ ਮੰਤਰੀ ਸੌਂਦ ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਬਦਲੀ ਤਸਵੀਰ: ਤਰੁਨਪ੍ਰੀਤ ਸਿੰਘ ਸੌਂਦ ਖੰਨਾ, ਲੁਧਿਆਣਾ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਗਊ ਸ਼ਾਲਾ ਚੌਕ, ਖੰਨਾ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਗਊ ਸ਼ਾਲਾ ਚੌਕ ਵਿਖੇ ਨਵੇਂ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੇਂ ਆਮ ਆਦਮੀ ਕਲੀਨਿਕ ਦੇ ਨਾਲ ਹੁਣ ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ, ਜੋ ਸੂਬੇ ਵਿੱਚ ਚੱਲ ਰਹੀ ‘ਸਿਹਤ ਕ੍ਰਾਂਤੀ’ ਦਾ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉੱਚ
ਪੱਧਰੀ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਕੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 3.43 ਕਰੋੜ ਤੋਂ ਵੱਧ ਲੈਬ ਟੈਸਟ ਬਿਨਾਂ ਕਿਸੇ ਖ਼ਰਚੇ ਦੇ ਕੀਤੇ ਜਾ ਚੁੱਕੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਉਪਲਬਧ ਕਰਵਾਏ ਜਾਂਦੇ ਹਨ, ਜਿਸ ਨਾਲ ਆਮ ਲੋਕਾਂ ਦੇ ਇਲਾਜ ਦਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਦਾ ਲਾਭ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਈ.ਟੀ. ਅਧਾਰਿਤ ਪ੍ਰਣਾਲੀ ਨਾਲ ਲੈਸ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਕਾਗਜ਼-ਰਹਿਤ ਰਜਿਸਟ੍ਰੇਸ਼ਨ, ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੀਆਂ ਜਾਂਚਾਂ ਦੀ ਸਹੂਲਤ ਇੱਕੋ ਛੱਤ ਹੇਠ ਉਪਲਬਧ ਹੈ। ਅੰਤ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਹਾਜ਼ਰ ਸਨ।
- ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।1
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1
- ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ1