ਗੜ੍ਹਸ਼ੰਕਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 12 ਜੁਲਾਈ ਨੂੰ ਪਿੰਡ ਕੁਕੜਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਖੇਡ ਮੈਦਾਨ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਖਿਡਾਰੀਆਂ, ਪੰਚਾਇਤ ਪ੍ਰਤੀਨਿਧਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਵਿਕਾਸ ਇੱਕ ਤੰਦਰੁਸਤ, ਨਸ਼ਾ-ਮੁਕਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਦੇ ਬਿਹਤਰ ਮੌਕੇ ਮਿਲਣਗੇ। ਇਹ ਪ੍ਰੋਜੈਕਟ ਪਿੰਡ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਡਿਪਟੀ ਸਪੀਕਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਹਰ ਪਿੰਡ ਵਿੱਚ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਹੁਨਰ ਨੂੰ ਵਿਕਸਿਤ ਕਰਨ ਲਈ ਹਰ ਸੰਭਵ ਸਹੂਲਤ ਮਿਲੇ। ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੇ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਦਾ ਲਾਭ ਉਠਾਉਣਗੀਆਂ।
ਗੜ੍ਹਸ਼ੰਕਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 12 ਜੁਲਾਈ ਨੂੰ ਪਿੰਡ ਕੁਕੜਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਖੇਡ ਮੈਦਾਨ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਖਿਡਾਰੀਆਂ, ਪੰਚਾਇਤ ਪ੍ਰਤੀਨਿਧਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਵਿਕਾਸ ਇੱਕ ਤੰਦਰੁਸਤ, ਨਸ਼ਾ-ਮੁਕਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ,
ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਦੇ ਬਿਹਤਰ ਮੌਕੇ ਮਿਲਣਗੇ। ਇਹ ਪ੍ਰੋਜੈਕਟ ਪਿੰਡ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਡਿਪਟੀ ਸਪੀਕਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਹਰ ਪਿੰਡ ਵਿੱਚ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਹੁਨਰ ਨੂੰ ਵਿਕਸਿਤ ਕਰਨ ਲਈ ਹਰ ਸੰਭਵ ਸਹੂਲਤ ਮਿਲੇ। ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਿੰਡ ਦੇ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਦਾ ਲਾਭ ਉਠਾਉਣਗੀਆਂ।
- ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਥਿਤ ਬਾਬਾ ਗੁਰਦਿੱਤ ਸਿੰਘ ਪਾਰਕ ਵਿਖੇ ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਸਹਾਰਾ ਅਤੇ ਪਰਲ ਕੰਪਨੀਆਂ ਦੇ ਖ਼ਿਲਾਫ਼ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਕੰਪਨੀਆਂ ਵਿਰੁੱਧ ਲੜੀਵਾਰ ਮੰਗ ਪੱਤਰ ਸੌਂਪੇ ਜਾਣਗੇ। ਇਸ ਫ਼ੈਸਲੇ ਤਹਿਤ ਸਭ ਤੋਂ ਪਹਿਲਾਂ ਮਾਨਯੋਗ ਐਸ ਡੀ ਐਮ ਗੜ੍ਹਸ਼ੰਕਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਉਸ ਤੋਂ ਬਾਅਦ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅਤੇ ਫਿਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਦੌਰਾਨ ਵਿਕਾਸ ਮੰਚ ਗੜ੍ਹਸ਼ੰਕਰ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਕਿਹਾ ਕਿ ਸਿਰਫ਼ ਸ਼ਹਿਰ ਦੇ ਅੰਦਰ ਹੀ ਲੋਕਾਂ ਦੇ ਕਰੋੜਾਂ ਰੁਪਏ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2023 ਤੋਂ ਜਿਨ੍ਹਾਂ ਵੀ ਏਜੰਟਾਂ ਨੇ ਲੋਕਾਂ ਤੋਂ ਪੈਸੇ ਲਏ ਹਨ, ਉਨ੍ਹਾਂ ਦੇ ਖ਼ਿਲਾਫ਼ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਕੁਮਾਰ, ਹੇਮਰਾਜ, ਕਿਸ਼ਨ ਚੰਦ ਨੰਬਰਦਾਰ, ਰਣਜੀਤ ਸਿੰਘ ਭੰਮਰਾ, ਮਨਜੀਤ ਸਿੰਘ, ਜਸਵਿੰਦਰ ਸਿੰਘ ਤਨੇਜਾ, ਨਰੇਸ਼ ਕੁਮਾਰ, ਅਵਤਾਰ ਸਿੰਘ, ਹਨੀ ਕੁਮਾਰ, ਦੁੱਲਾ, ਮੱਖਣ ਸਿੰਘ, ਮੁਨੀਸ਼ ਕੁਮਾਰ ਅਤੇ ਹੋਰ ਕਈ ਲੋਕ ਮੌਜੂਦ ਸਨ।1
- ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।1
- ਰੂਪਨਗਰ ਵਿੱਚ ਨਵੇਂ ਪੁਲ ਦੀ ਉਸਾਰੀ ਦੇ ਕਾਰਨ ਰੋਪੜ ਤੋਂ ਬਲਾਚੌਰ ਜਾਣ ਵਾਲਾ ਰਸਤਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।1
- ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਵੱਲੋਂ 'ਆਪਰੇਸ਼ਨ ਪ੍ਰਹਾਰ 3.0' ਤਹਿਤ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਇਲਾਕੇ ਦੇ ਅਪਰਾਧੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ।1
- ਅਜਨਾਲਾ ਦੇ ਨਜ਼ਦੀਕੀ ਪਿੰਡ ਫਤੇਵਾਲ ਵਿਖੇ ਹੋਈ ਇਕ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਦਾਰ ਸਰਵਣ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਮੇਟੀ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।1
- ਗੜ੍ਹਸ਼ੰਕਰ ਸ਼ਹਿਰ ਦੀ ਵੱਡੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਮਿੰਨੀ ਬਾਈਪਾਸ ਹੁਣ ਮੁੜ ਚਾਲੂ ਹੋਣ ਦੀ ਆਸ ਬੱਝ ਗਈ ਹੈ। ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਗੜ੍ਹਸ਼ੰਕਰ ਵਿਖੇ ਨਵਾਂਸ਼ਹਿਰ-ਬੰਗਾ ਸੜਕ ਵਿਚਕਾਰ ਨਹਿਰ ਦੁਆਲੇ 2 ਰਸਤੇ ਚਾਲੂ ਕਰਕੇ ਇਹ ਮਿੰਨੀ ਬਾਈਪਾਸ ਤਿਆਰ ਕੀਤਾ ਗਿਆ ਸੀ। ਲੰਘੇ ਫਰਵਰੀ ਮਹੀਨੇ ਵਿੱਚ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਦਿਨ-ਰਾਤ ਇੱਕ ਕਰਕੇ ਚਾਲੂ ਕਰਵਾਇਆ ਇਹ ਰਸਤਾ ਹੋਲੇ ਮਹੱਲੇ ਦੇ ਜੋੜ ਮੇਲੇ ਤੋਂ ਬਾਅਦ ਰੇਲਵੇ ਵਿਭਾਗ ਵੱਲੋਂ ਬੰਦ ਕਰ ਦਿੱਤਾ ਗਿਆ ਸੀ, ਕਿਉਂਕਿ ਇਸ ਰਸਤੇ ਵਿੱਚੋਂ ਰੇਲਵੇ ਲਾਈਨ ਲੰਘਦੀ ਹੈ। ਇਸ ਸਬੰਧੀ ਹੁਣ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਫਾਟਕ ਲੱਗਣ ਉਪਰੰਤ ਗੜ੍ਹਸ਼ੰਕਰ ਦਾ ਇਹ ਮਿੰਨੀ ਬਾਈਪਾਸ ਜਲਦ ਹੀ ਮੁੜ ਚਾਲੂ ਹੋ ਜਾਵੇਗਾ।1
- ਦੋਰਾਹਾ ਦੇ ਨੇੜਲੇ ਪਿੰਡ ਜਸਪਾਲੋਂ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੇਂਦਰ ਵਿੱਚੋਂ ਕਰੀਬ 10 ਨੌਜਵਾਨਾਂ ਨੂੰ ਬਰਾਮਦ ਕੀਤਾ ਗਿਆ ਹੈ।1