ਫ਼ਾਜ਼ਿਲਕਾ ਦੇ ਸੀਐਚਸੀ ਖੂਈਖੇੜਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਹ ਜਾਗਰੂਕਤਾ ਮੁਹਿੰਮ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਜ਼ਿਲ੍ਹਾ ਮਹਾਮਾਰੀ ਮਾਹਰ ਡਾ. ਸੁਨੀਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਦਿਵਾਕਰ, ਡਾ. ਆਮਨਾ ਕੰਬੋਜ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਬੀਈਈ ਸੁਸ਼ੀਲ ਬੇਗਾਂਵਾਲੀ ਸਮੇਤ ਸਮੂਹ ਸਿਹਤ ਵਰਕਰ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਡਾ. ਦਿਵਾਕਰ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ 'ਡ੍ਰਾਈ ਡੇ' ਵਜੋਂ ਮਨਾਇਆ ਜਾਂਦਾ ਹੈ, ਜਿਸ ਤਹਿਤ ਸਰਕਾਰੀ ਦਫ਼ਤਰਾਂ ਅਤੇ ਲੋਕਾਂ ਦੇ ਘਰਾਂ ਵਿੱਚ ਪਏ ਕੂਲਰਾਂ ਨੂੰ ਖਾਲੀ ਕਰਵਾਇਆ ਜਾਂਦਾ ਹੈ। ਜੁਲਾਈ ਮਹੀਨੇ ਨੂੰ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬਲਾਕ ਦੇ ਸਾਰੇ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਬੁਖਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪਨਪਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਇਸ ਲਈ ਸਿਰਦਰਦ ਅਤੇ ਤੇਜ਼ ਬੁਖਾਰ ਹੋਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਸਿਹਤ ਕਰਮਚਾਰੀ ਰੋਜ਼ਾਨਾ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟ੍ਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਜਾ ਸਕੇ। ਬਾਰਸ਼ ਦਾ ਮੌਸਮ ਸ਼ੁਰੂ ਹੋਣ ਕਾਰਨ ਮੱਛਰਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਾਰਨ ਸਾਰਿਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਫ਼ਾਜ਼ਿਲਕਾ ਦੇ ਸੀਐਚਸੀ ਖੂਈਖੇੜਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਹ ਜਾਗਰੂਕਤਾ ਮੁਹਿੰਮ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਜ਼ਿਲ੍ਹਾ ਮਹਾਮਾਰੀ ਮਾਹਰ ਡਾ. ਸੁਨੀਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਦਿਵਾਕਰ, ਡਾ. ਆਮਨਾ ਕੰਬੋਜ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਬੀਈਈ ਸੁਸ਼ੀਲ ਬੇਗਾਂਵਾਲੀ ਸਮੇਤ ਸਮੂਹ ਸਿਹਤ ਵਰਕਰ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਡਾ. ਦਿਵਾਕਰ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ 'ਡ੍ਰਾਈ ਡੇ' ਵਜੋਂ ਮਨਾਇਆ ਜਾਂਦਾ ਹੈ, ਜਿਸ ਤਹਿਤ ਸਰਕਾਰੀ ਦਫ਼ਤਰਾਂ ਅਤੇ ਲੋਕਾਂ ਦੇ ਘਰਾਂ ਵਿੱਚ ਪਏ ਕੂਲਰਾਂ ਨੂੰ ਖਾਲੀ ਕਰਵਾਇਆ ਜਾਂਦਾ ਹੈ। ਜੁਲਾਈ ਮਹੀਨੇ ਨੂੰ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ
ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬਲਾਕ ਦੇ ਸਾਰੇ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਬੁਖਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪਨਪਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਇਸ ਲਈ ਸਿਰਦਰਦ ਅਤੇ ਤੇਜ਼ ਬੁਖਾਰ ਹੋਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਸਿਹਤ ਕਰਮਚਾਰੀ ਰੋਜ਼ਾਨਾ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟ੍ਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਜਾ ਸਕੇ। ਬਾਰਸ਼ ਦਾ ਮੌਸਮ ਸ਼ੁਰੂ ਹੋਣ ਕਾਰਨ ਮੱਛਰਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਾਰਨ ਸਾਰਿਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
- ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।1
- ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।1
- ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।1
- dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji2
- ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ। ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।1
- ਮਮਦੋਟ ਦੇ ਸਿਵਲ ਹਸਪਤਾਲ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਰਾਤ ਦੇ ਸਮੇਂ ਚੋਰੀ-ਛਿਪੇ ਐਕਸਰੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸਥਾਨਕ ਪੱਧਰ 'ਤੇ ਚਰਚਾ ਛੇੜ ਦਿੱਤੀ ਹੈ।1
- ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਰਸਤੇ ਵਿੱਚ, ਢਿਲਵਾਂ ਟੋਲ ਪਲਾਜ਼ਾ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਹਰਪ੍ਰੀਤ ਬੰਦ ਛੋਲੇ ਵਾਲਾ ਸਥਿਤ ਹੈ।1
- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ-ਮਲੋਟ ਰੋਡ ਦਾ ਦੌਰਾ ਕਰਕੇ ਉਸਾਰੀ ਅਧੀਨ ਕੰਮ ਦਾ ਨਿਰੀਖਣ ਕੀਤਾ ਹੈ। ਇਹ ਸੜਕ 38 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ।1