logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਿਲ੍ਹਾ ਲੋਕ ਸੰਪਰਕ ਦਫਤਰ, ਕਪੂਰਥਲਾ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੁਚੱਜੀ ਖਰੀਦ ਲਈ ਦਿੱਤੇ ਨਿਰਦੇਸ਼ ਜ਼ਿਲ੍ਹੇ ਦੀਆਂ ਮੰਡੀਆਂ ’ਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਭੁਲਥ31 ਮਾਰਚ: (ਗੋਬਿੰਦ ਸੁਖੀਜਾ)ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅਗਲੇ ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਹੋਣ ਵਾਲੀ ਆਮਦ ਦੇ ਮੱਦਨੇਜ਼ਰ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਹਦਾਇਤ ਕੀਤੀ ਕਿ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੱਕੇ ਤੌਰ ’ਤੇ 42 ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ , ਜਿੱਥੇ ਲੋੜੀਂਦੀਆਂ ਸਹੂਲਤਾਂ ਉਪਲਬਧ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੇ ਬੰਦੋਬਸਤ ਅਮਲ ਵਿਚ ਲਿਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਖਰੀਦ ਲਈ ਲੋੜ ਅਨੁਸਾਰ ਬਾਰਦਾਨਾ ਅਤੇ ਬਾਕੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੀ ਨਿਗਰਾਨੀ ਰੱਖਣ ਤਾਂ ਜੋ ਕਿਸੇ ਨੂੰ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ।

5 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
5 hrs ago

ਜਿਲ੍ਹਾ ਲੋਕ ਸੰਪਰਕ ਦਫਤਰ, ਕਪੂਰਥਲਾ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੁਚੱਜੀ ਖਰੀਦ ਲਈ ਦਿੱਤੇ ਨਿਰਦੇਸ਼ ਜ਼ਿਲ੍ਹੇ ਦੀਆਂ ਮੰਡੀਆਂ ’ਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਭੁਲਥ31 ਮਾਰਚ: (ਗੋਬਿੰਦ ਸੁਖੀਜਾ)ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅਗਲੇ ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਹੋਣ ਵਾਲੀ ਆਮਦ ਦੇ ਮੱਦਨੇਜ਼ਰ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਹਦਾਇਤ ਕੀਤੀ ਕਿ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੱਕੇ ਤੌਰ ’ਤੇ 42 ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ , ਜਿੱਥੇ ਲੋੜੀਂਦੀਆਂ ਸਹੂਲਤਾਂ ਉਪਲਬਧ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੇ ਬੰਦੋਬਸਤ ਅਮਲ ਵਿਚ ਲਿਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਖਰੀਦ ਲਈ ਲੋੜ ਅਨੁਸਾਰ ਬਾਰਦਾਨਾ ਅਤੇ ਬਾਕੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੀ ਨਿਗਰਾਨੀ ਰੱਖਣ ਤਾਂ ਜੋ ਕਿਸੇ ਨੂੰ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ।

More news from ਪੰਜਾਬ and nearby areas
  • ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    1
    ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ ਅੰਮ੍ਰਿਤਸਰ ਹਲਕਾ ਮਜੀਠਾ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ। ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ। ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ। ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ
    1
    ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ
ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ
ਅੰਮ੍ਰਿਤਸਰ ਹਲਕਾ ਮਜੀਠਾ 
ਪਿੰਡ ਕੋਟਲੀ ਢੋਲੇ ਸ਼ਾਹ
ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, 
ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ।
ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। 
ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ।
ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, 
ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ।
ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ 
ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ
    user_ਪੱਤਰਕਾਰ ਰਾਜਾ ਕੋਟਲੀ
    ਪੱਤਰਕਾਰ ਰਾਜਾ ਕੋਟਲੀ
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    1 hr ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਅੰਮ੍ਰਿਤਸਰ ਵਿੱਚ ਝਮਾਝਮ ਬਾਰਿਸ਼, ਗਰਮੀ ਤੋਂ ਰਾਹਤ—ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਨੇ ਲਿਆ ਸੁਹਾਵਣੇ ਮੌਸਮ ਦਾ ਆਨੰਦ ਵੇਖੋ ਤਸਵੀਰਾਂ ​#Punjab24News #AmritsarRain #PunjabWeather #RainRelief #MonsoonVibes #GoldenTemple #HarmandirSahib #PleasantWeather #RainInPunjab #WeatherUpdate #SpiritualVibes
    1
    ਅੰਮ੍ਰਿਤਸਰ ਵਿੱਚ ਝਮਾਝਮ ਬਾਰਿਸ਼, ਗਰਮੀ ਤੋਂ  ਰਾਹਤ—ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਨੇ ਲਿਆ ਸੁਹਾਵਣੇ ਮੌਸਮ ਦਾ ਆਨੰਦ ਵੇਖੋ ਤਸਵੀਰਾਂ
​#Punjab24News #AmritsarRain #PunjabWeather #RainRelief #MonsoonVibes #GoldenTemple #HarmandirSahib #PleasantWeather #RainInPunjab #WeatherUpdate #SpiritualVibes
    user_Punjab 24 News
    Punjab 24 News
    Media Amritsar -I, Punjab•
    23 min ago
  • ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    2
    ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ
ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ
ਅੰਮ੍ਰਿਤਸਰ:
ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ।
ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    53 min ago
  • ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    1
    ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.