ਕਿਸਾਨ ਫ਼ਸਲਾਂ 'ਚ ਯੂਰੀਆ ਖਾਦ ਦੀ ਵਰਤੋਂ ਲੋੜ ਮੁਤਾਬਕ ਹੀ ਕਰਨ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ, 11 ਮਈ , ਦਲਜੀਤ ਸਿੰਘ ਸਿਧਾਣਾ ਸਾਉਣੀ ਦੀਆਂ ਫ਼ਸਲਾਂ ਵਿੱਚ ਯੂਰੀਆ ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ। ਯੂਰੀਆ ਦੀ ਲੋੜ ਤੋਂ ਵੱਧ ਵਰਤੋਂ ਕਰਨ ਨਾਲ ਫਸਲਾਂ ਨੂੰ ਲਾਭ ਦੀ ਬਜਾਏ ਨੁਕਸਾਨ ਹੋ ਸਕਦਾ ਹੈ ਅਤੇ ਮਿੱਟੀ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਫ਼ਸਲ ਲਈ ਪ੍ਰਤੀ ਏਕੜ 90 ਕਿਲੋਗ੍ਰਾਮ ਯੂਰੀਆ ਅਤੇ ਕਪਾਹ ਦੀ ਫ਼ਸਲ ਲਈ ਪ੍ਰਤੀ ਏਕੜ 120 ਕਿਲੋਗ੍ਰਾਮ ਯੂਰੀਆ ਦੀ ਲੋੜ ਹੁੰਦੀ ਹੈ। ਇਸ ਤੋਂ ਵੱਧ ਮਾਤਰਾ ਵਿੱਚ ਯੂਰੀਆ ਪਾਉਣ ਨਾਲ ਫ਼ਸਲ ਵਿੱਚ ਜ਼ਿਆਦਾ ਹਰਾ ਵਾਧਾ ਹੁੰਦਾ ਹੈ, ਕੀਟਾਂ ਅਤੇ ਬਿਮਾਰੀਆਂ ਦਾ ਹਮਲਾ ਵੱਧ ਸਕਦਾ ਹੈ ਅਤੇ ਫ਼ਸਲ ਦੇ ਡਿੱਗਣ ਦੀ ਸੰਭਾਵਨਾ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਦੀ ਲੋੜ ਨਾਲੋਂ ਵੱਧ ਵਰਤੋਂ ਨਾਲ ਕਿਸਾਨਾਂ ਦਾ ਖਰਚਾ ਵੱਧਦਾ ਹੈ ਅਤੇ ਭੂਮੀ, ਜਲ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨ ਮਿੱਟੀ ਦੀ ਜਾਂਚ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦ ਪ੍ਰਬੰਧਨ ਅਪਣਾਇਆ ਜਾਵੇ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰਹੇ, ਖੇਤੀ ਦੀ ਲਾਗਤ ਘਟੇ ਅਤੇ ਫ਼ਸਲਾਂ ਤੋਂ ਵੱਧ ਅਤੇ ਗੁਣਵੱਤਾ ਵਾਲੀ ਪੈਦਾਵਾਰ ਪ੍ਰਾਪਤ ਹੋ ਸਕੇ।

- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1