Shuru
Apke Nagar Ki App…
ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
More news from ਪੰਜਾਬ and nearby areas
- ਅਮਲੋਹ ਵਿੱਚ ਸ਼ੋ੍ਮਣੀ ਅਕਾਲੀ ਦੱਲ ਵਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪੀ੍ਤ ਸਿੰਘ ਰਾਜੂ ਖੰਨਾਂ ਦੀ ਅਗੁਵਾਈ ਬਿਜਲੀ ਦੇ ਕੱਟਾਂ ਅਤੇ ਲੰਬੇ ਲੰਬੇ ਬਿਲਾਂ ਨੂੰ ਲੈ ਕੇ ਲਗਾਇਆ ਧਰਨਾਂ1
- ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।1
- ਲਹਿਰਾਗਾਗਾ–ਸੁਨਾਮ ਰੋਡ ’ਤੇ ਭਿਆਨਕ ਸੜਕ ਹਾਦਸਾ, ਸਕੂਲ ਵੈਨ ਤੇ ਮੋਟਰਸਾਈਕਲ ਦੀ ਟੱਕਰ ਲਹਿਰਾਗਾਗਾ–ਸੁਨਾਮ ਰੋਡ ’ਤੇ ਭਿਆਨਕ ਸੜਕ ਹਾਦਸਾ, ਸਕੂਲ ਵੈਨ ਤੇ ਮੋਟਰਸਾਈਕਲ ਦੀ ਟੱਕਰ ਮੋਟਰਸਾਈਕਲ ਸਵਾਰ ਰਣਧੀਰ ਸਿੰਘ ਫੌਜੀ ਦੀ ਮੌਕੇ ’ਤੇ ਮੌਤ, ਦੋ ਔਰਤਾਂ ਗੰਭੀਰ ਜ਼ਖ਼ਮੀ ਐਂਕਰ ਇੰਟਰੋ ਲਹਿਰਾਗਾਗਾ–ਸੁਨਾਮ ਰੋਡ ’ਤੇ ਇੱਕ ਨਿੱਜੀ ਸਕੂਲ ਦੀ ਵੈਨ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਸੰਗਰੂਰ ਰੈਫਰ ਕੀਤਾ ਗਿਆ ਹੈ। VO ਪਿੰਡ ਖੋਖਰ ਦੇ ਸਰਪੰਚ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਰਣਧੀਰ ਸਿੰਘ ਫੌਜੀ ਮੋਟਰਸਾਈਕਲ ’ਤੇ ਦੋ ਔਰਤਾਂ ਨਾਲ ਜਾ ਰਹੇ ਸਨ। ਦੋਵੇਂ ਔਰਤਾਂ ਮਨਰੇਗਾ ਤਹਿਤ ਕੰਮ ਕਰਦੀਆਂ ਦੱਸੀਆਂ ਜਾ ਰਹੀਆਂ ਹਨ। ਲਹਿਰਾਗਾਗਾ–ਸੁਨਾਮ ਰੋਡ ’ਤੇ ਮੋਟਰਸਾਈਕਲ ਦੀ ਇੱਕ ਨਿੱਜੀ ਸਕੂਲ ਦੀ ਵੈਨ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਰਣਧੀਰ ਸਿੰਘ ਫੌਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਸੰਗਰੂਰ ਰੈਫਰ ਕੀਤਾ ਗਿਆ। ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਨਾਲ ਸਬੰਧਤ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।1
- ਕਪੂਰਥਲਾ ਦੇ ਪ੍ਰੀਤ ਨਗਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ 7 ਘਰਾਂ ਦਾ ਭਾਰੀ ਨੁਕਸਾਨ ਕਪੂਰਥਲਾ 17 ਸਤੰਬਰ-ਕਈ ਘਰਾਂ ਦੇ ਇਲੈਕਟ੍ਰਾਨਿਕ ਤੇ ਇਲੈਕਟ੍ਰਿਕਲ ਉਪਕਰਨ ਸੜੇ, ਪਾਰਸ਼ਦ ਦੇ ਘਰ ਦੀਆਂ ਕੰਧਾਂ ’ਚ ਪਈਆਂ ਦਰਾਰਾਂ; ਪੀੜਤਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਕੀਤੀ ਮੰਗ ਕਪੂਰਥਲਾ: ਪ੍ਰੀਤ ਨਗਰ ਇਲਾਕੇ ਵਿੱਚ ਦੇਰ ਰਾਤ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਕਰੀਬ ਸੱਤ ਘਰਾਂ ਵਿੱਚ ਲੱਖਾਂ ਰੁਪਏ ਦੇ ਇਲੈਕਟ੍ਰਾਨਿਕ ਅਤੇ ਇਲੈਕਟ੍ਰਿਕਲ ਸਾਮਾਨ ਦਾ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਿਜਲੀ ਡਿੱਗਣ ਕਾਰਨ ਵਾਰਡ ਨੰਬਰ 36 ਦੇ ਕਾਂਗਰਸੀ ਪਾਰਸ਼ਦ ਗੁਰਪਾਲ ਸਿੰਘ ਬਿੱਲਾ ਦੇ ਘਰ ਦੀਆਂ ਕੰਧਾਂ ਵਿੱਚ ਵੀ ਦਰਾਰਾਂ ਪੈ ਗਈਆਂ ਅਤੇ ਕਈ ਥਾਵਾਂ ਤੋਂ ਕੰਧਾਂ ਫਟ ਗਈਆਂ। ਪ੍ਰੀਤ ਨਗਰ ਵਾਸੀ ਪੀੜਤ ਅਮ੍ਰਿਤ ਅਤੇ ਪਾਰਸ਼ਦ ਗੁਰਪਾਲ ਸਿੰਘ ਬਿੱਲਾ ਨੇ ਦੱਸਿਆ ਕਿ ਦੇਰ ਰਾਤ ਕਰੀਬ 2:30 ਵਜੇ ਅਚਾਨਕ ਬਿਜਲੀ ਦੀ ਜ਼ੋਰਦਾਰ ਗੜਗੜਾਹਟ ਹੋਈ। ਧਮਾਕਾ ਇੰਨਾ ਤੇਜ਼ ਸੀ ਕਿ ਅਜਿਹਾ ਲੱਗਿਆ ਜਿਵੇਂ ਕੋਈ ਬੰਬ ਡਿੱਗਿਆ ਹੋਵੇ। ਇਸ ਤੋਂ ਬਾਅਦ ਘਰ ਦੀਆਂ ਕੰਧਾਂ ਵਿੱਚ ਦਰਾਰਾਂ ਪੈ ਗਈਆਂ ਅਤੇ ਕਈ ਥਾਵਾਂ ’ਤੇ ਕੰਧਾਂ ਫਟ ਗਈਆਂ। ਪੀੜਤਾਂ ਮੁਤਾਬਕ ਅਸਮਾਨੀ ਬਿਜਲੀ ਡਿੱਗਣ ਕਾਰਨ ਆਸ-ਪਾਸ ਦੇ ਕਰੀਬ 7 ਘਰਾਂ ਵਿੱਚ ਇਲੈਕਟ੍ਰਾਨਿਕ ਅਤੇ ਇਲੈਕਟ੍ਰਿਕਲ ਸਾਮਾਨ ਸੜ ਗਿਆ। ਨੁਕਸਾਨੇ ਗਏ ਸਾਮਾਨ ਵਿੱਚ ਏ.ਸੀ., ਐਲ.ਈ.ਡੀ. ਟੀਵੀ, ਫਰਿੱਜ, ਟੁੱਲੂ ਪੰਪ ਦੀ ਮੋਟਰ ਸਮੇਤ ਕਈ ਹੋਰ ਘਰੇਲੂ ਉਪਕਰਨ ਸ਼ਾਮਲ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਭਾਵਿਤ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਸਮਾਨੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਪਰਿਵਾਰਾਂ ਨੂੰ ਹੋਏ ਆਰਥਿਕ ਨੁਕਸਾਨ ਤੋਂ ਰਾਹਤ ਮਿਲ ਸਕੇ।2
- Post by Gaurav masih1
- ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ1
- ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।1
- ਲਹਿਰਾਗਾਗਾ ਸਰਕਾਰੀ ਹਸਪਤਾਲ ’ਚ ਕਈ ਸਾਲਾਂ ਬਾਅਦ ਵੱਡੇ ਆਪਰੇਸ਼ਨ, ਡਿਲੀਵਰੀ ਵੀ ਹੋਈ ਲਹਿਰਾਗਾਗਾ ਸਰਕਾਰੀ ਹਸਪਤਾਲ ’ਚ ਕਈ ਸਾਲਾਂ ਬਾਅਦ ਵੱਡੇ ਆਪਰੇਸ਼ਨ, ਡਿਲੀਵਰੀ ਵੀ ਹੋਈ ਮੰਤਰੀ ਬਰਿੰਦਰ ਗੋਇਲ ਪਹੁੰਚੇ ਹਸਪਤਾਲ, ਕਿਹਾ—ਲਹਿਰਾਗਾਗਾ ’ਚ ਜਲਦ ਸ਼ੁਰੂ ਹੋਵੇਗਾ ਮੈਡੀਕਲ ਕਾਲਜ ਐਂਕਰ ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਅੱਜ ਅਹਿਮ ਤਸਵੀਰ ਸਾਹਮਣੇ ਆਈ। ਹਸਪਤਾਲ ਵਿੱਚ ਸੇਵਾਵਾਂ ਦੇ ਰਹੇ ਅਚਾਰੀਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਦੇ ਡਾਕਟਰਾਂ ਵੱਲੋਂ ਦੋ ਵੱਡੇ ਆਪਰੇਸ਼ਨ ਕੀਤੇ ਗਏ, ਜਦਕਿ ਇੱਕ ਡਿਲੀਵਰੀ ਵੀ ਕਰਵਾਈ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਸਰਕਾਰੀ ਹਸਪਤਾਲ ਪਹੁੰਚੇ ਅਤੇ ਇਲਾਜ ਅਧੀਨ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। VO-1 ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਹਿਲਾਂ ਲਹਿਰਾਗਾਗਾ ਦਾ ਸਰਕਾਰੀ ਹਸਪਤਾਲ ਕਥਿਤ ਤੌਰ ’ਤੇ ਇੱਕ ਰੈਫਰ ਸੈਂਟਰ ਬਣ ਕੇ ਰਹਿ ਗਿਆ ਸੀ ਅਤੇ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਪੰਜਾਬ ਅਤੇ ਹਰਿਆਣਾ ਦੇ ਵੱਡੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਦੀ ਪ੍ਰਕਿਰਿਆ ਤਹਿਤ 15 ਅਪ੍ਰੈਲ ਨੂੰ ਅਹਿਮ ਕਦਮ ਚੁੱਕਿਆ ਗਿਆ ਸੀ ਅਤੇ ਜਲਦ ਹੀ ਮੈਡੀਕਲ ਕਾਲਜ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲ ਵਿੱਚ ਹੁਣ ਵੱਡੇ ਇਲਾਜ ਵੀ ਕੀਤੇ ਜਾ ਰਹੇ ਹਨ ਅਤੇ ਯੋਗ ਮਰੀਜ਼ਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਕੀਤਾ ਜਾ ਰਿਹਾ ਹੈ। ਬਾਈਟ — ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਪੰਜਾਬ VO-2 ਡਾਕਟਰ ਰਜਨੀਸ਼ ਜੈਨ ਨੇ ਦੱਸਿਆ ਕਿ ਲਹਿਰਾਗਾਗਾ ਦੇ ਹਸਪਤਾਲ ਵਿੱਚ ਵੱਖ-ਵੱਖ ਬਿਮਾਰੀਆਂ ਦੇ ਇਲਾਜ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ। ਅੱਜ ਇੱਕ ਮਰੀਜ਼ ਦੇ ਪਿੱਤੇ ਦੀ ਪੱਥਰੀ ਦਾ ਦੂਰਬੀਨ ਰਾਹੀਂ ਆਪਰੇਸ਼ਨ ਕੀਤਾ ਗਿਆ, ਜਦਕਿ ਦੂਜੇ ਮਰੀਜ਼ ਦਾ ਹਰਨੀਆ ਦਾ ਆਪਰੇਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਜਾਂ ਲਈ ਪਹਿਲਾਂ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਸੀ, ਉਹ ਸਹੂਲਤਾਂ ਹੁਣ ਲਹਿਰਾਗਾਗਾ ਵਿੱਚ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਈਟ — ਡਾ. ਰਜਨੀਸ਼ ਜੈਨ VO-3 ਮਰੀਜ਼ਾਂ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿੱਚ ਮਿਲੇ ਇਲਾਜ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਮੁਤਾਬਕ ਇਲਾਜ ਲਈ ਉਨ੍ਹਾਂ ਨੂੰ ਕੋਈ ਪੈਸਾ ਖਰਚ ਨਹੀਂ ਕਰਨਾ ਪਿਆ। ਪਰਿਵਾਰਕ ਮੈਂਬਰਾਂ ਨੇ ਲਹਿਰਾਗਾਗਾ ਵਿੱਚ ਮੈਡੀਕਲ ਸਹੂਲਤਾਂ ਵਧਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਵੀ ਕੀਤਾ।1
- Post by Nisha1