logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੈਬਨਿਟ ਸਬ ਕਮੇਟੀ ਦੀ ਐਸੋਸੀਏਸ਼ਨ ਦੇ ਸੂਬਾਈ ਵਫ਼ਦ ਨਾਲ ਹੋਈ ਮੀਟਿੰਗ 'ਚ ਹੈਲਥ ਕੇਅਰ ਪ੍ਰੌਵਾਈਡਰਜ ਵਜੋਂ ਸ਼ਾਰਟ ਟਰਮ ਸਿਖਲਾਈ ਦੇ ਦਿੱਤੇ ਆਦੇਸ਼ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਚਿਰੋਕਣੀ ਮੰਗ ਨੂੰ ਪਿਆ ਬੂਰ- ਗੋਇਲ ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਮੁੱਖ ਦਫ਼ਤਰ ਨੇੜੇ ਟੀਵੀ ਟਾਵਰ ਬਠਿੰਡਾ ਦਾ ਸੂਬਾਈ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ 'ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਸ੍ਰੀ. ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨੂੰ ਮਿਲਿਆ। ਇਸ ਸਬੰਧੀ ਐਸੋਸ਼ੀਏਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਫ਼ਦ ਵਿੱਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਚੇਅਰਮੈਨ ਐਚ ਐਸ ਰਾਣੂ , ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਵੀਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਸਪੈਸ਼ਲ ਸਕੱਤਰ ਫਾਇਨਾਂਸ ਅਜੈ ਅਰੋੜਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਬਹੁਤ ਸਦਭਾਵਨਾ ਅਤੇ ਸੁਖਾਵੇਂ ਮਾਹੌਲ 'ਚ ਹੋਈ। ਇਸ ਮੌਕੇ ਐਸੋਸ਼ੀਏਸ਼ਨ ਦੀ ਤਰਫੋਂ ਮੰਗ ਪੱਤਰ ਅਤੇ ਲੋੜੀਂਦੇ ਹਵਾਲਾ ਦਸਤਾਵੇਜ਼ਾਂ ਦੀ ਫਾਈਲ ਸਰਕਾਰ ਅੱਗੇ ਪੇਸ਼ ਕਰਦਿਆਂ ਮੰਗ ਕੀਤੀ ਕਿ ਸਰਕਾਰ ਕੋਈ ਸੰਖੇਪ ਬ੍ਰਿਜ ਕੋਰਸ ਕਰਵਾ ਕੇ ਮੁਢੱਲੀਆਂ ਸਿਹਤ ਸੇਵਾਵਾਂ ਲਈ ਹੈਲਥ ਕੇਅਰ ਪ੍ਰੋਵਾਇਡਰ ਵੱਜੋਂ ਅਧਿਕਾਰਿਤ ਕਰਨ ਦੀ ਖੇਚਲ ਕਰੇ, ਤਾਂ ਜੋ ਇਸ ਕਿੱਤੇ ਨਾਲ ਜੁੜੇ ਲੱਖਾਂ ਲੋਕਾਂ ਦਾ ਸਵੈ-ਰੋਜ਼ਗਾਰ ਬਚ ਸਕੇ ਅਤੇ ਲੱਖਾਂ ਪਰਿਵਾਰਕ ਮੈਂਬਰਾਂ ਦਾ ਉਜਾੜਾ ਅਤੇ ਸੇਵਾਵਾਂ ਲੈਣ ਵਾਲੇ ਲੱਖਾਂ ਲੋਕਾਂ ਨੂੰ ਮਿਲ ਰਹੀਆਂ ਸਸਤੀਆਂ ਸਿਹਤ ਸੇਵਾਵਾਂ ਵੀ ਜਾਰੀ ਰਹਿ ਸਕਣ। ਸਰਕਾਰ ਵੱਲੋਂ ਲੋਕ ਹਿਤ 'ਚ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਵੀ ਪ੍ਰਭਾਵਿਤ ਨਾ ਹੋਣ ਅਤੇ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਵੀ ਹੋ ਸਕੇ। ਸਬ ਕਮੇਟੀ ਅੱਗੇ ਪੇਸ਼ ਕੀਤੇ ਦਸਤਾਵੇਜਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਇਸ ਸਬੰਧੀ ਸਾਰਥਿਕ ਹੁੰਗਾਰਾ ਭਰਦਿਆਂ ਜਲਦੀ ਹੀ ਇਹ ਕੋਰਸ ਸ਼ੁਰੂ ਕਰਨ ਦੀ ਯੋਜਨਾ ਨੂੰ ਪੂਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਤਾਂ ਜੋ ਪੰਜਾਬ 'ਚ ਸਿਹਤ ਸੇਵਾਵਾਂ ਨਿਭਾ ਰਹੇ ਡੇਢ ਲੱਖ ਹੈਲਥ ਕੇਅਰ ਪ੍ਰੌਵਾਈਡਰਾਂ ਦੇ ਰੁਜ਼ਗਾਰ ਨੂੰ ਕੋਈ ਆਂਚ ਨਾ ਆਵੇ ਅਤੇ ਉਨ੍ਹਾਂ ਦਾ ਮਾਨ ਸਨਮਾਨ ਵੀ ਬਰਕਰਾਰ ਰਹਿ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਸੋਸ਼ੀਏਸ਼ਨ ਦੇ ਵੱਡੀ ਗਿਣਤੀ ਆਗੂਆਂ ਅਤੇ ਵਰਕਰਾਂ ਵੱਲੋਂ ਸੰਗਰੂਰ ਵਿਖੇ ਇੱਕ ਇਤਿਹਾਸਕ ਰੈਲੀ ਕੀਤੀ ਗਈ ਸੀ।ਜਿਸ ਦੌਰਾਨ ਪ੍ਰਸ਼ਾਸਨ ਵੱਲੋਂ 16 ਅਪ੍ਰੈਲ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਨਿਰਧਾਰਿਤ ਕੀਤੀ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਲੱਖਾਂ ਦੀ ਗਿਣਤੀ 'ਚ ਇਸ ਕਿੱਤੇ ਨਾਲ ਜੁੜੇ ਮੁਢੱਲੀਆਂ ਸਿਹਤ ਸੇਵਾਵਾਂ ਦੇ ਰਹੇ ਪ੍ਰਾਇਮਰੀ ਹੈਲਥ ਕੇਅਰ ਪ੍ਰੋਵਾਈਡਰਾਂ ਨੂੰ ਸ਼ਾਰਟ ਟਰਮ ਟ੍ਰੇਨਿੰਗ ਦੇ ਕੇ ਸਿਹਤ ਸੇਵਾਵਾਂ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਨੂੰ ਬਾਦਸਤੂਰ ਜ਼ਾਰੀ ਰੱਖਿਆ ਜਾਵੇਗਾ। ਇਸ ਸਮੇਂ ਐਸੋਸੀਏਸ਼ਨ ਦੀ ਸੂਬਾਈ ਲੀਡਰਸ਼ਿਪ ਵੱਲੋ ਮੀਟਿੰਗ ਦੇਣ ਅਤੇ ਉਨ੍ਹਾਂ ਦੇ ਪੱਖ ਨੂੰ ਸੁਹਿਰਦਤਾ ਨਾਲ ਸੁਣਨ ਅਤੇ ਮੁੱਖ ਮੰਗ ਸਬੰਧੀ ਹਾਂ ਪੱਖੀ ਹੁੰਗਾਰੇ ਲਈ ਕੈਬਨਿਟ ਸਬ ਕਮੇਟੀ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ਗਿਆ।

4 days ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
4 days ago
c6103b9d-2022-439c-8bc7-50cf1d1e8c81

More news from ਪੰਜਾਬ and nearby areas
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    20 hrs ago
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    21 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    5 hrs ago
  • ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    1
    ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    15 hrs ago
  • Post by ਬਲਵਿੰਦਰ ਸਿੰਘ
    4
    Post by ਬਲਵਿੰਦਰ ਸਿੰਘ
    user_ਬਲਵਿੰਦਰ ਸਿੰਘ
    ਬਲਵਿੰਦਰ ਸਿੰਘ
    Agriculture cooperative ਮੂਨਕ, ਸੰਗਰੂਰ, ਪੰਜਾਬ•
    16 hrs ago
  • ਕੋਟਕਪੂਰਾ ਵਿਖੇ ਨ.ਸ਼ਾ ਤਸ/ਕਰ ਦੇ ਗੈਰ ਕਾਨੂੰਨੀ ਨਿਰਮਾਣ ਤੇ ਚੱਲਿਆ ਪੀਲਾ ਪੰਜਾ। #faridkotpolice #faridkotnews
    1
    ਕੋਟਕਪੂਰਾ ਵਿਖੇ ਨ.ਸ਼ਾ ਤਸ/ਕਰ ਦੇ ਗੈਰ
ਕਾਨੂੰਨੀ ਨਿਰਮਾਣ ਤੇ ਚੱਲਿਆ ਪੀਲਾ ਪੰਜਾ। #faridkotpolice #faridkotnews
    user_Kumar Faridkot
    Kumar Faridkot
    ਫਰੀਦਕੋਟ, ਫਰੀਦਕੋਟ, ਪੰਜਾਬ•
    44 min ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.