ਥਾਣਾ ਸੁਭਾਨਪੁਰ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ 32 ਬੋਰ ਦੇ ਪਿਸਤੌਲ, ਦੋ ਜ਼ਿੰਦਾ ਰੌਂਦਾਂ ਅਤੇ ਬਿਨਾਂ ਨੰਬਰੀ ਸਕੂਟਰੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਅਜੇਪਾਲ ਸਿੰਘ ਬਾਠ ਤੋਂ ਮਿਲੀ ਜਾਣਕਾਰੀ ਅਨੁਸਾਰ, ਏ.ਐਸ.ਆਈ. ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਰਮੀਦੀ ਨੇੜੇ ਨਾਕਾਬੰਦੀ ਕਰਕੇ ਮੌਜੂਦ ਸੀ। ਇਸ ਦੌਰਾਨ ਢਿੱਲਵਾਂ ਵਾਲੇ ਪਾਸੇ ਤੋਂ ਇੱਕ ਵਿਅਕਤੀ ਬਿਨਾਂ ਨੰਬਰੀ ਸਕੂਟਰੀ 'ਤੇ ਸਵਾਰ ਹੋ ਕੇ ਆ ਰਿਹਾ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਅਚਾਨਕ ਸਕੂਟਰੀ ਰੋਕ ਕੇ ਪਿੱਛੇ ਨੂੰ ਭੱਜਣ ਲੱਗਾ। ਪੁਲਿਸ ਨੇ ਉਸਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸਦੀ ਸੱਜੀ ਡੱਬ ਵਿੱਚੋਂ 32 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਹੋਏ। ਕਾਬੂ ਕੀਤੇ ਗਏ ਇਸ ਵਿਅਕਤੀ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਸ਼ਰਨਜੀਤ ਸਿੰਘ, ਵਾਸੀ ਗਲੀ ਨੰਬਰ 3 ਨਿਊ ਆਬਾਦੀ ਬਿਆਸ, ਥਾਣਾ ਬਿਆਸ, ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ। ਐਸ.ਐਚ.ਓ. ਅਜੇਪਾਲ ਸਿੰਘ ਬਾਠ ਨੇ ਦੱਸਿਆ ਕਿ ਕਥਿਤ ਦੋਸ਼ੀ ਕਰਨਬੀਰ ਸਿੰਘ ਪਿਸਤੌਲ ਸਬੰਧੀ ਕੋਈ ਵੀ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਪੁਲਿਸ ਇਸਦਾ ਰਿਮਾਂਡ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕਰੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਰਿਵਾਲਵਰ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਨਾਲ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਸੀ।

- ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।1
- ਅਮਨਦੀਪ ਹਸਪਤਾਲ ਦੇ ਆਰਥੋ ਸਰਜਨ ਡਾ. ਅਵਤਾਰ ਸਿੰਘ ਜੀ ਨੇ ਹਾਲ ਹੀ ਵਿੱਚ ਟੁੱਟੀਆਂ ਹੋਈਆਂ ਹੱਡੀਆਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਇੱਕ ਨਵੀਂ ਤਕਨੀਕ ਦੀ ਪਲੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।1
- ਕਾਂਗਰਸ ਪਾਰਟੀ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ।1
- ਡੀਜੀਪੀ ਪੰਜਾਬ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਰੈਂਕਾਂ ਲਈ ਆਯੋਜਿਤ ਕੀਤੇ ਗਏ "ਬੜਾ ਖਾਣਾ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ, ਡੀਜੀਪੀ ਨੇ ਪੁਲਿਸ ਫੋਰਸ ਨੂੰ ਇਮਾਨਦਾਰੀ, ਵਚਨਬੱਧਤਾ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।1
- ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।1
- ਫਗਵਾੜਾ ਦੇ ਲਾਅ ਗੇਟ ਖੇਤਰ ਵਿੱਚ ਗੋਲੀਆਂ ਚੱਲੀਆਂ ਹਨ। ਇਸ ਘਟਨਾ ਦੇ ਕੁੱਝ ਹੀ ਘੰਟਿਆਂ ਬਾਅਦ, ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।1