logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਪੰਜਾਬ ਸਰਕਾਰ, ਹਲਕਾ ਵਿਧਾਇਕ ਬੀਬਾ ਬਲਜਿੰਦਰ ਕੌਰ (ਚੀਫ ਵਿੱਪ ਪੰਜਾਬ ਸਰਕਾਰ) ਅਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀ ਰੈਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਇੱਕ ਵਰਕਸ਼ਾਪ ਕਰਵਾਈ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ਵਿੱਚ ਸਬ-ਡਵੀਜ਼ਨਲ ਹਸਪਤਾਲ ਅਧੀਨ ਆਉਂਦੇ ਸਮੂਹ ਆਮ ਆਦਮੀ ਕਲੀਨਿਕਾਂ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰਾਂ, ਨਰਸਿੰਗ ਸਟਾਫ਼, ਫਾਰਮੇਸੀ ਅਫ਼ਸਰਾਂ ਅਤੇ ਐਮਰਜੈਂਸੀ ਸਟਾਫ਼ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਵਰਕਸ਼ਾਪ ਦੌਰਾਨ ਮੈਡੀਕਲ ਅਫਸਰ ਡਾ. ਜਗਰੂਪ ਸਿੰਘ (ਐਮ.ਡੀ) ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਕੁੱਤਿਆਂ ਅਤੇ ਹੋਰ ਜਾਨਵਰਾਂ ਦੇ ਕੱਟਣ ਨਾਲ ਹੋਣ ਵਾਲੀ ਭਿਆਨਕ ਬਿਮਾਰੀ ਰੈਬੀਜ਼ ਤੋਂ ਬਚਾਅ ਲਈ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੈਬੀਜ਼ ਦੀ ਬਿਮਾਰੀ ਕੁੱਤੇ, ਬਿੱਲੀਆਂ ਅਤੇ ਬਾਂਦਰਾਂ ਆਦਿ ਦੇ ਕੱਟਣ, ਨਹੁੰ ਮਾਰਨ ਜਾਂ ਚਮੜੀ ਚੱਟਣ ਨਾਲ ਫੈਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰੱਖੇ ਪਾਲਤੂ ਜਾਨਵਰਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਵੇਲੇ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੈਬੀਜ਼ ਸਿਰਫ ਜਾਨਵਰਾਂ ਦੇ ਕੱਟਣ ਨਾਲ ਹੀ ਫੈਲਦੀ ਹੈ ਅਤੇ ਕਿਸੇ ਰੈਬੀਜ਼ ਪੀੜਤ ਗਾਂ, ਮੱਝ ਜਾਂ ਹੋਰ ਜਾਨਵਰ ਦਾ ਦੁੱਧ ਪੀਣ ਨਾਲ ਇਹ ਨਹੀਂ ਫੈਲਦੀ। ਡਾ. ਜਗਰੂਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਰੈਬੀਜ਼ ਹੋਣ ਤੋਂ ਬਾਅਦ ਇਸ ਦਾ ਕੋਈ ਇਲਾਜ ਨਹੀਂ ਹੈ, ਸਿਰਫ਼ ਵੈਕਸੀਨ ਲਗਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਜਾਨਵਰ ਕੱਟ ਲਵੇ, ਤਾਂ ਜ਼ਖ਼ਮ ਨੂੰ ਤੁਰੰਤ ਘੱਟੋ-ਘੱਟ 15 ਮਿੰਟ ਸਾਫ਼ ਚਲਦੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਕੋਈ ਵੀ ਘਰੇਲੂ ਚੀਜ਼ ਜਿਵੇਂ ਸੁਰਮਾ ਜਾਂ ਮਿਰਚਾਂ ਆਦਿ ਨਹੀਂ ਲਗਾਉਣੀਆਂ ਚਾਹੀਦੀਆਂ। ਉਨ੍ਹਾਂ ਦੱਸਿਆ ਕਿ ਰੈਬੀਜ਼ ਦੀ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹੈ। ਇਸ ਦੌਰਾਨ ਸਟਾਫ਼ ਨੂੰ ਵੈਕਸੀਨ ਦੀ ਸਾਂਭ-ਸੰਭਾਲ, ਲਗਾਉਣ ਦੇ ਤਰੀਕੇ, ਸਮਾਂ ਸਾਰਣੀ ਅਤੇ ਮਰੀਜ਼ਾਂ ਦਾ ਪੂਰਾ ਰਿਕਾਰਡ ਰੱਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

4 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
4 hrs ago
56752982-a2ab-4629-b8f9-3b58fd631d1d

ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਪੰਜਾਬ ਸਰਕਾਰ, ਹਲਕਾ ਵਿਧਾਇਕ ਬੀਬਾ ਬਲਜਿੰਦਰ ਕੌਰ (ਚੀਫ ਵਿੱਪ ਪੰਜਾਬ ਸਰਕਾਰ) ਅਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀ ਰੈਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਇੱਕ ਵਰਕਸ਼ਾਪ ਕਰਵਾਈ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ਵਿੱਚ ਸਬ-ਡਵੀਜ਼ਨਲ ਹਸਪਤਾਲ ਅਧੀਨ ਆਉਂਦੇ ਸਮੂਹ ਆਮ ਆਦਮੀ ਕਲੀਨਿਕਾਂ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰਾਂ, ਨਰਸਿੰਗ ਸਟਾਫ਼, ਫਾਰਮੇਸੀ ਅਫ਼ਸਰਾਂ ਅਤੇ ਐਮਰਜੈਂਸੀ ਸਟਾਫ਼ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਵਰਕਸ਼ਾਪ ਦੌਰਾਨ ਮੈਡੀਕਲ ਅਫਸਰ ਡਾ. ਜਗਰੂਪ ਸਿੰਘ (ਐਮ.ਡੀ) ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਕੁੱਤਿਆਂ ਅਤੇ

c7a144f7-631a-4ebc-a12b-cffe1144bbc9

ਹੋਰ ਜਾਨਵਰਾਂ ਦੇ ਕੱਟਣ ਨਾਲ ਹੋਣ ਵਾਲੀ ਭਿਆਨਕ ਬਿਮਾਰੀ ਰੈਬੀਜ਼ ਤੋਂ ਬਚਾਅ ਲਈ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੈਬੀਜ਼ ਦੀ ਬਿਮਾਰੀ ਕੁੱਤੇ, ਬਿੱਲੀਆਂ ਅਤੇ ਬਾਂਦਰਾਂ ਆਦਿ ਦੇ ਕੱਟਣ, ਨਹੁੰ ਮਾਰਨ ਜਾਂ ਚਮੜੀ ਚੱਟਣ ਨਾਲ ਫੈਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰੱਖੇ ਪਾਲਤੂ ਜਾਨਵਰਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਵੇਲੇ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੈਬੀਜ਼ ਸਿਰਫ ਜਾਨਵਰਾਂ ਦੇ ਕੱਟਣ ਨਾਲ ਹੀ ਫੈਲਦੀ ਹੈ ਅਤੇ ਕਿਸੇ ਰੈਬੀਜ਼ ਪੀੜਤ ਗਾਂ, ਮੱਝ ਜਾਂ ਹੋਰ ਜਾਨਵਰ ਦਾ ਦੁੱਧ ਪੀਣ ਨਾਲ ਇਹ ਨਹੀਂ ਫੈਲਦੀ। ਡਾ. ਜਗਰੂਪ

78a62412-39f2-464a-bd49-55ed28c4125c

ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਰੈਬੀਜ਼ ਹੋਣ ਤੋਂ ਬਾਅਦ ਇਸ ਦਾ ਕੋਈ ਇਲਾਜ ਨਹੀਂ ਹੈ, ਸਿਰਫ਼ ਵੈਕਸੀਨ ਲਗਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਜਾਨਵਰ ਕੱਟ ਲਵੇ, ਤਾਂ ਜ਼ਖ਼ਮ ਨੂੰ ਤੁਰੰਤ ਘੱਟੋ-ਘੱਟ 15 ਮਿੰਟ ਸਾਫ਼ ਚਲਦੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਕੋਈ ਵੀ ਘਰੇਲੂ ਚੀਜ਼ ਜਿਵੇਂ ਸੁਰਮਾ ਜਾਂ ਮਿਰਚਾਂ ਆਦਿ ਨਹੀਂ ਲਗਾਉਣੀਆਂ ਚਾਹੀਦੀਆਂ। ਉਨ੍ਹਾਂ ਦੱਸਿਆ ਕਿ ਰੈਬੀਜ਼ ਦੀ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹੈ। ਇਸ ਦੌਰਾਨ ਸਟਾਫ਼ ਨੂੰ ਵੈਕਸੀਨ ਦੀ ਸਾਂਭ-ਸੰਭਾਲ, ਲਗਾਉਣ ਦੇ ਤਰੀਕੇ, ਸਮਾਂ ਸਾਰਣੀ ਅਤੇ ਮਰੀਜ਼ਾਂ ਦਾ ਪੂਰਾ ਰਿਕਾਰਡ ਰੱਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

More news from ਪੰਜਾਬ and nearby areas
  • ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    1
    ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
  • ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    1
    ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    2 hrs ago
  • ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।
    1
    ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।
    user_Yog Bani TV
    Yog Bani TV
    ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    21 hrs ago
  • ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    1
    ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    user_Jagga Singh
    Jagga Singh
    ਧੂਰੀ, ਸੰਗਰੂਰ, ਪੰਜਾਬ•
    8 hrs ago
  • dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji
    2
    dhan dhan Guru Nanak dev 
ji dhan dhan guru gobind singh Ji 
dhan dhan guru nanak dev ji 
dhan dhan guru gobind singh ji
    user_Charnjeet Singh
    Charnjeet Singh
    Taxi Driver ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ। ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    1
    ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ।

ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    22 hrs ago
  • ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।
    1
    ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਮੇਅਰ ਦੀ ਚੋਣ ਨੂੰ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਰੋਲ (ਵੋਟਰ ਸੂਚੀ) ਵਧਣ ਕਾਰਨ ਲਿਆ ਗਿਆ ਹੈ।
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    21 hrs ago
  • ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।
    1
    ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.