Shuru
Apke Nagar Ki App…
ਬਠਿੰਡਾ ਵਿੱਚ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪਾਰਟੀ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂ ਬਬਲੀ ਢਿੱਲੋਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਪਾਰਟੀ ਨੇ ਹਾਈਕੋਰਟ ਜਾਣ ਅਤੇ ਇਸ ਕਾਰਵਾਈ ਦਾ ਜਵਾਬ ਚੋਣਾਂ ਵਿੱਚ ਦੇਣ ਦੀ ਚੇਤਾਵਨੀ ਦਿੱਤੀ ਹੈ।
Gurpreet Singh
ਬਠਿੰਡਾ ਵਿੱਚ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪਾਰਟੀ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂ ਬਬਲੀ ਢਿੱਲੋਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਪਾਰਟੀ ਨੇ ਹਾਈਕੋਰਟ ਜਾਣ ਅਤੇ ਇਸ ਕਾਰਵਾਈ ਦਾ ਜਵਾਬ ਚੋਣਾਂ ਵਿੱਚ ਦੇਣ ਦੀ ਚੇਤਾਵਨੀ ਦਿੱਤੀ ਹੈ।
More news from ਪੰਜਾਬ and nearby areas
- ਕੋਟਕਪੂਰਾ ਵਿੱਚ 2026 ਦੀਆਂ ਨਗਰ ਕੌਂਸਲ ਚੋਣਾਂ ਲਈ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਐਸਡੀਐਮ ਬੇਅੰਤ ਸਿੰਘ ਸਿੱਧੂ ਨੇ ਦੱਸਿਆ ਕਿ ਚੋਣਾਂ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਸ਼ਹਿਰ ਵਾਸੀਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਤੇ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਗਈ।1
- ਅੱਜ ਬਰਨਾਲਾ ਦੇ ਵਪਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ ਬੰਦ ਰੱਖਿਆ। ਉਨ੍ਹਾਂ ਨੇ ਕੁਝ ਵਾਰਡਾਂ ਵਿੱਚ ਹੋਏ ਪੇਪਰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।1
- ਬਠਿੰਡਾ ਦੀ ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਭਾਰੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ 'ਤੇ ਉਮੀਦਵਾਰਾਂ ਦੇ ਕਾਗਜ਼ ਖੋਹਣ ਅਤੇ ਪਾੜਨ ਦੇ ਦੋਸ਼ ਲੱਗੇ ਹਨ।1
- ਬਰਨਾਲਾ ਵਿੱਚ ਇੱਕ ਸਕੂਲ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਤੋਂ ਬਾਅਦ ਹੰਗਾਮਾ ਹੋ ਗਿਆ। ਮੋਟਰਸਾਈਕਲ ਚਾਲਕ ਨੇ ਗੁੱਸੇ ਵਿੱਚ ਬੱਸ ਦਾ ਸ਼ੀਸ਼ਾ ਤੋੜ ਦਿੱਤਾ, ਜਿਸ ਕਾਰਨ ਅੰਦਰ ਬੈਠੇ ਇੱਕ ਬੱਚੇ ਨੂੰ ਸੱਟ ਲੱਗੀ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਹਮਲਾਵਰ ਦੀ ਕੁੱਟਮਾਰ ਕੀਤੀ।1
- ਅਕਤੂਬਰ ਮਹੀਨੇ ਵਿੱਚ ਬਾਬਾ ਬੁੱਢਾ ਜੀ ਦੀ ਧਰਤੀ ਰਮਦਾਸ ਵਿਖੇ ਸਰਬ ਹਿੰਦ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰਾਸ਼ਟਰੀ ਪੱਧਰ ਦੇ ਸਮਾਗਮ ਲਈ ਦੇਸ਼ ਭਰ ਤੋਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।1
- ਪੰਜਾਬ ਵਿੱਚ ਦਸਤਾਰ ਦੀ ਬੇਅਦਬੀ ਨੂੰ ਲੈ ਕੇ ਸੂਬੇ ਭਰ ਵਿੱਚ ਭਾਰੀ ਰੋਸ ਹੈ। ਆਮ ਆਦਮੀ ਪਾਰਟੀ 'ਤੇ ਸਿਆਸੀ ਧੱਕੇਸ਼ਾਹੀ ਤੇ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਲੱਗੇ ਹਨ। ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।1
- ਫਰੀਦਕੋਟ ਵਿੱਚ ਕੂੜੇ ਦੇ ਵੱਧ ਰਹੇ ਢੇਰਾਂ ਕਾਰਨ ਸਫ਼ਾਈ ਸੇਵਕਾਂ ਨੇ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਦੋ ਵਾਰ ਉਨ੍ਹਾਂ ਨੂੰ ਸਿਰਫ਼ ਲੌਲੀਪੌਪ ਦਿੱਤਾ ਹੈ ਅਤੇ ਮੰਗਾਂ ਪੂਰੀਆਂ ਨਹੀਂ ਕੀਤੀਆਂ। ਸਫ਼ਾਈ ਸੇਵਕਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।1
- ਜੈਤੋ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਉਮੀਦਵਾਰ ਸ਼ੀਤਲ ਸਿੰਗਲਾ ਦਾ ਨਾਮਜ਼ਦਗੀ ਪੱਤਰ ਰੱਦ ਹੋਣ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੂੰ ਨਾਮਜ਼ਦਗੀ ਪੱਤਰ ਦੀ ਮੁੜ ਜਾਂਚ ਕਰਨ ਅਤੇ ਗਲਤੀ ਸੁਧਾਰਨ ਦਾ ਮੌਕਾ ਦੇਣ ਦਾ ਹੁਕਮ ਦਿੱਤਾ ਹੈ। ਇਸ ਫੈਸਲੇ ਨਾਲ ਜੈਤੋ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਅਗਲੀ ਕਾਰਵਾਈ 'ਤੇ ਟਿਕੀਆਂ ਹਨ।1
- ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੰਟ ਸਿੰਘ ਸੋਨਾ ਨੇ ਬਰਨਾਲਾ ਦੇ ਵਾਰਡ ਨੰਬਰ 22 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਗੋਬਿੰਦ ਕਲੋਨੀ ਸਮੇਤ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਲੋਕਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ।1