ਵਾਰਡਬੰਦੀ ਵਿੱਚ ਅਸਮਾਨਤਾਵਾਂ ਨੂੰ ਲੈ ਕੇ ਅਕਾਲੀ ਦਲ ਦਾ ਪੰਜਾਬ ਸਰਕਾਰ ‘ਤੇ ਹਮਲਾ -- ਨੋਟੀਫਿਕੇਸ਼ਨ ਅਤੇ ਨਕਸ਼ਿਆਂ ਵਿੱਚ ਵੱਡੀਆਂ ਗੜਬੜੀਆਂ ‘ਤੇ ਉਠਾਏ ਵੱਡੇ ਸਵਾਲ -- ਬਠਿੰਡਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਸਿਆਸੀ ਗਰਮੀ, ਸੁਪਰੀਮ ਕੋਰਟ ਵਿੱਚ ਚੁਣੌਤੀ ਦੀ ਤਿਆਰੀ ਬਠਿੰਡਾ: ਗੋਪੀ ਜ਼ੀਰੇ ਵਾਲਾ ਬਠਿੰਡਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਵਾਰਡਬੰਦੀ ਦੀ ਨੋਟੀਫਿਕੇਸ਼ਨ ਅਤੇ ਨਕਸ਼ੇ ਵਿੱਚ ਸਾਹਮਣੇ ਆਈਆਂ ਅਸਮਾਨਤਾਵਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਨੇ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਅਨੁਭਵਹੀਣ ਨੇਤਾਵਾਂ ਕਾਰਨ ਪ੍ਰਸ਼ਾਸਕੀ ਕੰਮਾਂ ਵਿੱਚ ਵੱਡੀਆਂ ਖਾਮੀਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਭ ਤੋਂ ਪਹਿਲਾਂ ਜਾਰੀ ਕੀਤੀ ਵਾਰਡਬੰਦੀ ਵਿੱਚ ਹੀ ਸਪਸ਼ਟਤਾ ਦੀ ਕਮੀ ਸੀ ਅਤੇ ਹੁਣ 31 ਮਾਰਚ ਨੂੰ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ ਅਤੇ ਉਸ ਤੋਂ ਬਾਅਦ ਜਾਰੀ ਨਕਸ਼ਿਆਂ ਵਿੱਚ ਵੀ ਭਾਰੀ ਗੜਬੜੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕਈ ਵਾਰਡਾਂ ਦੀਆਂ ਗਲੀਆਂ ਨਕਸ਼ਿਆਂ ਵਿੱਚ ਦਰਸਾਈਆਂ ਗਈਆਂ ਹਨ, ਪਰ ਨੋਟੀਫਿਕੇਸ਼ਨ ਵਿੱਚ ਉਨ੍ਹਾਂ ਦਾ ਕੋਈ ਜ਼ਿਕਰ ਨਹੀਂ। ਇਸੇ ਤਰ੍ਹਾਂ ਕੁਝ ਗਲੀਆਂ ਨੋਟੀਫਿਕੇਸ਼ਨ ਵਿੱਚ ਸ਼ਾਮਲ ਹਨ, ਪਰ ਨਕਸ਼ਿਆਂ ਵਿੱਚ ਨਹੀਂ ਦਿਖਾਈਆਂ ਗਈਆਂ। ਇਸ ਤੋਂ ਇਲਾਵਾ ਵਾਰਡਾਂ ਵਿੱਚ ਵੋਟਰਾਂ ਦੀ ਗਿਣਤੀ ਵਿੱਚ ਵੀ ਵੱਡੀ ਅਸਮਾਨਤਾ ਹੈ। ਕਿਤੇ ਕਰੀਬ ਸਾਢੇ 1100 ਵੋਟ ਹਨ ਤਾਂ ਕਿਤੇ ਇਹ ਗਿਣਤੀ 8500 ਦੇ ਨੇੜੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ 10 ਤੋਂ 15 ਫੀਸਦੀ ਤੱਕ ਦਾ ਅੰਤਰ ਤਾਂ ਸਮਝਿਆ ਜਾ ਸਕਦਾ ਹੈ, ਪਰ ਇੰਨੀ ਵੱਡੀ ਅਸਮਾਨਤਾ ਪੂਰੀ ਪ੍ਰਕਿਰਿਆ ‘ਤੇ ਸਵਾਲ ਖੜੇ ਕਰਦੀ ਹੈ। ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵੀ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਹੈ। ਜਦੋਂ ਕਿ ਜਗਰੂਪ ਗਿੱਲ ਲੰਬਾ ਸਮਾਂ ਮਿਊਨਸੀਪਲ ਕਮਿਸ਼ਨਰ ਰਹੇ ਹਨ ਅਤੇ ਕਈ ਹੋਰ ਵੀ ਉੱਚ ਪਦਾਂ ਤੇ ਰਹੇ ਹਨ। ਉਨ੍ਹਾਂ ਇਸ ਨੂੰ ਵਿਧਾਇਕ ਦੀ ਗੰਭੀਰ ਲਾਪਰਵਾਹੀ ਦੱਸਦਿਆਂ ਕਿਹਾ ਕਿ ਇਹ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਬਲੀ ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਿਰੋਧੀ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਖਾਮੀਆਂ ਨੂੰ ਦੂਰ ਕਰੇ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਪੱਖਾਂ ‘ਤੇ ਵੀ ਵਿਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਵਕੀਲਾਂ ਵੱਲੋਂ ਨੋਟੀਫਿਕੇਸ਼ਨ ਅਤੇ ਨਕਸ਼ਿਆਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ‘ਤੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਸਾਬਕਾ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਐਡਵੋਕੇਟ ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

- ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ1
- ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ। #faridkotnews1
- Post by Inside Story News Chennal1
- ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.1
- 📍 ਕੋਟਕਪੂਰਾ | 20 ਅਪ੍ਰੈਲ | ਟੀਮ ਦੀਪਕ ਗਰਗ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਵੱਲੋਂ ਇੱਕ ਮਹੱਤਵਪੂਰਨ ਵੀਡੀਓ ਜਾਰੀ ਕਰਕੇ ਆਉਣ ਵਾਲੀਆਂ ਮਿਊਂਸਪਲ ਕਮੇਟੀ (M.C.) ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੋਟਾਂ ਨੂੰ ਵੱਖ-ਵੱਖ ਵਾਰਡਾਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਰਕੇ ਕਈ ਵੋਟਰਾਂ ਦੇ ਨਾਮ ਜਾਂ ਵਾਰਡ ਬਦਲ ਸਕਦੇ ਹਨ। ਇਸ ਲਈ ਸਾਰੇ ਵੋਟਰ ਆਪਣੀ ਵੋਟਰ ਲਿਸਟ ਵਿੱਚ ਨਾਮ ਅਤੇ ਵਾਰਡ ਜ਼ਰੂਰ ਚੈਕ ਕਰਨ। 🗣️ ਅਜੈਪਾਲ ਸਿੰਘ ਸੰਧੂ ਦੀ ਅਪੀਲ: "ਮੈਂ ਸਾਰੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ ਸਚੇਤ ਰਹੋ। ਆਪਣਾ ਨਾਮ ਵੋਟਰ ਲਿਸਟ ਵਿੱਚ ਜ਼ਰੂਰ ਚੈਕ ਕਰੋ ਤਾਂ ਜੋ ਤੁਹਾਡਾ ਵੋਟ ਕਿਸੇ ਹੋਰ ਵਾਰਡ ਵਿੱਚ ਨਾ ਚਲਾ ਜਾਵੇ।" ਇਸ ਅਪੀਲ ਨਾਲ ਕੋਟਕਪੂਰਾ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ। 📊 ਕੋਟਕਪੂਰਾ ਹਲਕੇ ਵਿੱਚ ਪਹਿਲਾਂ ਵੀ ਚੋਣਾਂ ਦੌਰਾਨ ਤਗੜਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ, ਜਿੱਥੇ 2022 ਵਿਧਾਨ ਸਭਾ ਚੋਣਾਂ ਵਿੱਚ ਵੱਡੇ ਵੋਟ ਫਰਕ ਨਾਲ ਨਤੀਜੇ ਆਏ ਸਨ ਅਤੇ ਸਿਆਸੀ ਮਾਹੌਲ ਕਾਫੀ ਗਰਮ ਰਿਹਾ ਸੀ। 🔍 ਸਮੀਖਿਆ ਇਹ ਅਪੀਲ ਦਰਸਾਉਂਦੀ ਹੈ ਕਿ ਆਉਣ ਵਾਲੀਆਂ M.C. ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ। ਵੋਟਰ ਲਿਸਟ ਵਿੱਚ ਤਬਦੀਲੀਆਂ ਆਮ ਪ੍ਰਕਿਰਿਆ ਹੁੰਦੀ ਹੈ ਪਰ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। 💭 ਅੰਤਿਮ ਵਿਚਾਰ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਜੇ ਵੋਟਰ ਆਪਣੀ ਜਾਣਕਾਰੀ ਚੈਕ ਨਹੀਂ ਕਰਦੇ ਤਾਂ ਉਹ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। 🪞 ਪ੍ਰਤੀਬਿੰਬ ਕੀ ਇਹ ਸਿਰਫ ਪ੍ਰਕਿਰਿਆ ਹੈ ਜਾਂ ਸਿਆਸੀ ਤਿਆਰੀ? ਕੀ ਇਹ ਮਾਮਲਾ ਚੋਣਾਂ 'ਤੇ ਅਸਰ ਪਾਏਗਾ? 🏁 ਨਿਸ਼ਕਰਸ਼ ਕੋਟਕਪੂਰਾ ਵਿੱਚ M.C. ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਵੋਟਰ ਲਿਸਟ ਦਾ ਮਾਮਲਾ ਚੋਣੀ ਮੈਦਾਨ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ। 📊 POLL ਸਵਾਲ ਕੀ ਤੁਸੀਂ ਆਪਣਾ ਨਾਮ ਵੋਟਰ ਲਿਸਟ ਵਿੱਚ ਚੈਕ ਕੀਤਾ ? 🔘 ਹਾਂ 🔘 ਨਹੀਂ 🔘 ਹੁਣ ਕਰਾਂਗਾ 💬 ਪ੍ਰਤੀਕਿਰਿਆ ਸਵਾਲ ਕੀ ਵੋਟਰ ਲਿਸਟ ਵਿੱਚ ਤਬਦੀਲੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ ? ⚠️ ਡਿਸਕਲੇਮਰ ਇਹ ਪੋਸਟ ਜਨਤਕ ਬਿਆਨਾਂ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਤਬਦੀਲੀ ਜਾਂ ਅਧਿਕਾਰਕ ਜਾਣਕਾਰੀ ਲਈ ਸੰਬੰਧਿਤ ਅਧਿਕਾਰੀਆਂ ਜਾਂ ਚੋਣ ਕਮਿਸ਼ਨ ਦੀ ਵੈਬਸਾਈਟ ਚੈਕ ਕਰੋ।1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Post by Bandhantor singh2
- Post by Inside Story News Chennal1