logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੈਬਨਿਟ ਮੰਤਰੀ ਡਾ. ਅਮਨਦੀਪ ਅਰੋੜਾ ਨੇ ਅੱਜ ਮੋਗਾ ਦੇ ਵਾਰਡ ਨੰਬਰ 44 ਦੇ ਹਰਦੇਵ ਨਗਰ ਵਿੱਚ 69 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਣਯੋਗ ਮੇਅਰ ਬਿਨੇਪਾਲ ਕੌਰ ਜੀ ਅਤੇ ਡਿਪਟੀ ਮੇਅਰ ਰਾਕੇਸ਼ ਕੁਮਾਰ ਬਜਾਜ ਜੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਕੌਂਸਲਰ ਸਰਬਜੀਤ ਕੌਰ ਜੀ ਦੇ ਵਾਰਡ ਵਿੱਚ ਸ਼ੁਰੂ ਕੀਤੇ ਗਏ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ 20 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਕੀਤਾ ਗਿਆ, ਜਦਕਿ 49 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੌਕ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਡਾ. ਅਮਨਦੀਪ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਹਰਦੇਵ ਨਗਰ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਅਤੇ ਸਾਫ਼-ਸੁਥਰੀਆਂ ਗਲੀਆਂ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

1 day ago
user_Panthik Sandesh Punjab
Panthik Sandesh Punjab
Local News Reporter ਮੋਗਾ, ਮੋਗਾ, ਪੰਜਾਬ•
1 day ago
0a421735-53cd-4af7-b827-8ef29e7a6d68

ਕੈਬਨਿਟ ਮੰਤਰੀ ਡਾ. ਅਮਨਦੀਪ ਅਰੋੜਾ ਨੇ ਅੱਜ ਮੋਗਾ ਦੇ ਵਾਰਡ ਨੰਬਰ 44 ਦੇ ਹਰਦੇਵ ਨਗਰ ਵਿੱਚ 69 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਣਯੋਗ ਮੇਅਰ ਬਿਨੇਪਾਲ ਕੌਰ ਜੀ ਅਤੇ ਡਿਪਟੀ ਮੇਅਰ ਰਾਕੇਸ਼ ਕੁਮਾਰ ਬਜਾਜ ਜੀ ਵਿਸ਼ੇਸ਼ ਤੌਰ 'ਤੇ ਮੌਜੂਦ

988dcc35-f3db-47b7-9f83-e119e99c76e2

ਰਹੇ। ਕੌਂਸਲਰ ਸਰਬਜੀਤ ਕੌਰ ਜੀ ਦੇ ਵਾਰਡ ਵਿੱਚ ਸ਼ੁਰੂ ਕੀਤੇ ਗਏ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ 20 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਕੀਤਾ ਗਿਆ, ਜਦਕਿ 49

78405c5b-b6fa-414b-95e7-33466ed2bb3b

ਲੱਖ ਰੁਪਏ ਦੀ ਲਾਗਤ ਨਾਲ ਇੰਟਰਲੌਕ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਡਾ. ਅਮਨਦੀਪ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਹਰਦੇਵ ਨਗਰ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਅਤੇ ਸਾਫ਼-ਸੁਥਰੀਆਂ ਗਲੀਆਂ ਦਾ ਲਾਭ

5213c977-e0d6-40a6-81a7-1a92edd30cb6

ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

More news from ਪੰਜਾਬ and nearby areas
  • ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    1
    ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    53 min ago
  • ਕੋਟਕਪੂਰਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਵੜਿੰਗ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਦੀ ਪਹਿਲੀ ਹਾਊਸ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਿਛਲੇ ਲਗਭਗ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅਤੇ ਮੀਟਿੰਗ ਹਾਲ ਦੀ ਉਚਿਤ ਦੇਖਭਾਲ ਨਾ ਹੋਣ ਕਾਰਨ ਬੈਠਕਾਂ ਹੋਰ ਥਾਵਾਂ 'ਤੇ ਕਰਨੀਆਂ ਪੈਂਦੀਆਂ ਸਨ, ਪਰ ਹੁਣ ਦਫ਼ਤਰ ਦੀ ਵੱਡੇ ਪੱਧਰ 'ਤੇ ਮੁਰੰਮਤ ਅਤੇ ਰੰਗ-ਰੋਗਨ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਲੋੜ ਅਨੁਸਾਰ ਚੌਕੀਦਾਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਜਦਕਿ ਪਹਿਲਾਂ ਤੋਂ ਲੱਗੇ ਕੈਮਰਿਆਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਨਗਰ ਕੌਂਸਲ ਦੇ ਰੈਸਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਜਲਦੀ ਸ਼ੁਰੂ ਕਰਵਾਈ ਜਾਵੇਗੀ ਅਤੇ ਪਾਰਕਾਂ ਦੀ ਬਿਹਤਰ ਦੇਖਭਾਲ ਲਈ ਵਾਧੂ ਮਾਲੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਾਂ ਰਾਹੀਂ ਮਿਲਣ ਵਾਲਾ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਸੁੰਦਰੀਕਰਨ ਅਤੇ ਬੁਨਿਆਦੀ ਸਹੂਲਤਾਂ 'ਤੇ ਖਰਚ ਹੋਵੇਗਾ। ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਇੱਕ ਕੰਪਲੇਂਟ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਨਗਰ ਕੌਂਸਲ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਲਗਾਈ ਜਾਵੇਗੀ ਤਾਂ ਜੋ ਕਾਰਜਪ੍ਰਣਾਲੀ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਨੇ ਸਮਾਜਿਕ ਸੰਸਥਾਵਾਂ (ਐਨਜੀਓ) ਅਤੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕੋਟਕਪੂਰਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।
    1
    ਕੋਟਕਪੂਰਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਵੜਿੰਗ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਦੀ ਪਹਿਲੀ ਹਾਊਸ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਿਛਲੇ ਲਗਭਗ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅਤੇ ਮੀਟਿੰਗ ਹਾਲ ਦੀ ਉਚਿਤ ਦੇਖਭਾਲ ਨਾ ਹੋਣ ਕਾਰਨ ਬੈਠਕਾਂ ਹੋਰ ਥਾਵਾਂ 'ਤੇ ਕਰਨੀਆਂ ਪੈਂਦੀਆਂ ਸਨ, ਪਰ ਹੁਣ ਦਫ਼ਤਰ ਦੀ ਵੱਡੇ ਪੱਧਰ 'ਤੇ ਮੁਰੰਮਤ ਅਤੇ ਰੰਗ-ਰੋਗਨ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਲੋੜ ਅਨੁਸਾਰ ਚੌਕੀਦਾਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਜਦਕਿ ਪਹਿਲਾਂ ਤੋਂ ਲੱਗੇ ਕੈਮਰਿਆਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਨਗਰ ਕੌਂਸਲ ਦੇ ਰੈਸਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਜਲਦੀ ਸ਼ੁਰੂ ਕਰਵਾਈ ਜਾਵੇਗੀ ਅਤੇ ਪਾਰਕਾਂ ਦੀ ਬਿਹਤਰ ਦੇਖਭਾਲ ਲਈ ਵਾਧੂ ਮਾਲੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਾਂ ਰਾਹੀਂ ਮਿਲਣ ਵਾਲਾ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਸੁੰਦਰੀਕਰਨ ਅਤੇ ਬੁਨਿਆਦੀ ਸਹੂਲਤਾਂ 'ਤੇ ਖਰਚ ਹੋਵੇਗਾ। ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਇੱਕ ਕੰਪਲੇਂਟ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਨਗਰ ਕੌਂਸਲ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਲਗਾਈ ਜਾਵੇਗੀ ਤਾਂ ਜੋ ਕਾਰਜਪ੍ਰਣਾਲੀ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਨੇ ਸਮਾਜਿਕ ਸੰਸਥਾਵਾਂ (ਐਨਜੀਓ) ਅਤੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕੋਟਕਪੂਰਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji
    2
    dhan dhan Guru Nanak dev 
ji dhan dhan guru gobind singh Ji 
dhan dhan guru nanak dev ji 
dhan dhan guru gobind singh ji
    user_Charnjeet Singh
    Charnjeet Singh
    Taxi Driver ਕੋਟਕਪੂਰਾ, ਫਰੀਦਕੋਟ, ਪੰਜਾਬ•
    14 hrs ago
  • ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।
    1
    ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    52 min ago
  • ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    1
    ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    1
    ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    user_Sourav Sharma
    Sourav Sharma
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    2
    ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਦੀ ਗਲੀ ਨੰਬਰ 10 ਵਿੱਚ ਸ਼ਨੀਵਾਰ ਦੇਰ ਰਾਤ ਲਗਭਗ 12:11 ਵਜੇ ਕੁਝ ਨੌਜਵਾਨਾਂ ਵੱਲੋਂ ਕਾਰ ਵਿੱਚ ਤੇਜ਼ ਆਵਾਜ਼ ਵਿੱਚ ਸੰਗੀਤ ਵਜਾ ਕੇ ਜਨਮਦਿਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ੋਰ-ਸ਼ਰਾਬੇ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਸ-ਪਾਸ ਰਹਿਣ ਵਾਲੇ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਤੱਖਦਰਸ਼ੀਆਂ ਅਨੁਸਾਰ ਜਨਤਕ ਥਾਂ ’ਤੇ ਕੀਤੀ ਗਈ ਇਸ ਹੰਗਾਮੇ ਵਾਲੀ ਪਾਰਟੀ ਨੇ ਇਲਾਕੇ ਦੀ ਸ਼ਾਂਤੀ ਭੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਜੇਕਰ ਘਟਨਾ ਦੇ ਵੀਡੀਓ ਜਾਂ ਕੋਈ ਹੋਰ ਸਬੂਤ ਉਪਲਬਧ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਸਕਦੇ ਹਨ।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    21 hrs ago
  • ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ। ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    1
    ਫਰੀਦਕੋਟ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਵਜੋਂ ਬਲਜਿੰਦਰ ਸਿੰਘ 'ਬੱਬੂ ਆਹੂਜਾ' ਦੀ ਨਿਯੁਕਤੀ ਤੋਂ ਬਾਅਦ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਨਵੇਂ ਨਿਯੁਕਤ ਪ੍ਰਧਾਨ ਬੱਬੂ ਆਹੂਜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਮਈ 2024 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਮਈ 2026 ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 22 ਤੋਂ ਜੇਤੂ ਰਹੇ ਸਨ।

ਇਸ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਪਰਮਬੰਸ ਸਿੰਘ 'ਬੰਟੀ ਰੋਮਾਣਾ' ਨੇ ਫੇਸਬੁੱਕ ਲਾਈਵ ਰਾਹੀਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਿਯੁਕਤੀ ਕਾਂਗਰਸ ਦੇ ਸਮਰਥਨ ਨਾਲ ਹੋਈ ਹੈ, ਜਿੱਥੇ 8 ਪਾਰਸ਼ਦਾਂ ਵਾਲੀ ਪਾਰਟੀ ਨੂੰ 5 ਪਾਰਸ਼ਦਾਂ ਵਾਲੀ ਪਾਰਟੀ ਦਾ ਸਮਰਥਨ ਮਿਲਿਆ। ਬੰਟੀ ਰੋਮਾਣਾ ਨੇ ਇਸ ਨੂੰ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਸਮੇਂ ਵੀ ਇਸੇ ਤਰ੍ਹਾਂ ਚੇਅਰਮੈਨ ਦੀ ਚੋਣ ਕਰਵਾਈ ਗਈ ਸੀ। ਫਿਲਹਾਲ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.