logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਓਬੀਸੀ ਰੇਲਵੇ ਕਰਮਚਾਰੀ ਸੰਗਠਨ ਨੇ ਬੀਪੀ ਮੰਡਲ ਦੀ ਜਨਮ ਜਯੰਤੀ ਉਤਸ਼ਾਹ ਨਾਲ ਮਨਾਈ। *ਸੱਜਣ ਸਿੰਘ ਚੀਮਾ ਨੇ ਸੇਵਾਮੁਕਤ ਹੋ ਰਹੇ ਓਬੀਸੀ ਰੇਲਵੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ; ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮਾਮਲਾ ਡੀਸੀ. ਕੋਲ ਚੁੱਕਿਆ। ਓਬੀਸੀ ਰੇਲਵੇ ਕਰਮਚਾਰੀ ਸੰਗਠਨ ਨੇ ਬੀਪੀ ਮੰਡਲ ਦੀ ਜਨਮ ਜਯੰਤੀ ਉਤਸ਼ਾਹ ਨਾਲ ਮਨਾਈ। *ਸੱਜਣ ਸਿੰਘ ਚੀਮਾ ਨੇ ਸੇਵਾਮੁਕਤ ਹੋ ਰਹੇ ਓਬੀਸੀ ਰੇਲਵੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ; ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮਾਮਲਾ ਡੀਸੀ. ਕੋਲ ਚੁੱਕਿਆ। ਪਰਮਜੀਤ ਸਿੰਘ/ਸੁੱਖੀ ਟਿੱਬਾ। ਆਰਸੀਐੱਫ/ਡਡਵਿੰਡੀ: ਓਬੀਸੀ ਰੇਲਵੇ ਕਰਮਚਾਰੀ ਸੰਗਠਨ ਕਪੂਰਥਲਾ ਵੱਲੋਂ ਬਿੰਦੇਸ਼ਵਰੀ ਪ੍ਰਸਾਦ (ਬੀਪੀ) ਮੰਡਲ ਦੀ ਜਨਮ ਜਯੰਤੀ ਸੰਗਠਨ ਦੇ ਦਫ਼ਤਰ (ਪ੍ਰਾਇਮਰੀ ਸਕੂਲ) ਵਿਖੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਬੀਪੀ. ਮੰਡਲ ਦੇ ਬੁੱਤ ’ਤੇ ਹਾਰ ਪਹਿਨਾ ਕੇ ਅਤੇ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਸੰਗਠਨ ਦੇ ਵਿੱਤ ਸਕੱਤਰ ਅਜੀਤ ਕੁਮਾਰ ਨੇ ਕਿਹਾ ਕਿ ਮੰਡਲ ਕਮਿਸ਼ਨ ਦੇ ਗਠਨ ਨੂੰ 47 ਸਾਲ ਬੀਤ ਜਾਣ ਦੇ ਬਾਵਜੂਦ ਇਸ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਬੀਪੀ ਮੰਡਲ ਦੇ ਯੋਗਦਾਨ ਨੂੰ ਯਾਦ ਕਰਦਿਆਂ ਮੰਡਲ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੰਗਠਨ ਦੇ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਓਬੀਸੀ ਵਰਗ ਨੂੰ ਬਣਦਾ ਹੱਕ ਅਤੇ ਪ੍ਰਤੀਨਿਧਤਾ ਦੇਣ ਲਈ ਮੰਡਲ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਸੇਵਾਵਾਂ ਵਿੱਚ ਤਰੱਕੀ ਦੌਰਾਨ ਓਬੀਸੀ ਵਰਗ ਲਈ ਰਾਖਵਾਂਕਰਨ ਲਾਗੂ ਕਰਨ ਅਤੇ ਨਿੱਜੀ ਖੇਤਰ ਵਿੱਚ ਵੀ ਇਸ ਵਰਗ ਦੀ ਉਚਿਤ ਪ੍ਰਤੀਨਿਧਤਾ ਯਕੀਨੀ ਬਣਾਉਣ ਦੀ ਮੰਗ ਕੀਤੀ। ਸੰਗਠਨ ਦੇ ਆਗੂਆਂ ਨੇ ਕਿਹਾ ਕਿ ਰਾਖਵਾਂਕਰਨ ਕਿਸੇ ’ਤੇ ਦਇਆ ਨਹੀਂ, ਸਗੋਂ ਸਮਾਜਿਕ ਅਤੇ ਵਿਦਿਅਕ ਤੌਰ ’ਤੇ ਪਿੱਛੜੇ ਵਰਗਾਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਬਰਾਬਰ ਮੌਕਿਆਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਸਾਧਨ ਹੈ। ਇਸ ਸਮਾਗਮ ਵਿੱਚ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਅਗਸਤ ਮਹੀਨੇ ਵਿੱਚ ਰੇਲਵੇ ਸੇਵਾ ਤੋਂ ਸੇਵਾਮੁਕਤ ਹੋ ਰਹੇ ਸੁਖਪਾਲ ਸਿੰਘ, ਕਪਤਾਨ ਸਿੰਘ, ਅਨਾਰ ਸਿੰਘ, ਸੁਰਿੰਦਰ ਸਿੰਘ ਅਤੇ ਮੋਹਿੰਦਰ ਪਾਲ ਸਮੇਤ ਓਬੀਸੀ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਗਠਨ ਦੇ ਮੈਂਬਰਾਂ ਨੇ ਸਥਾਨਕ ਪੱਧਰ ’ਤੇ ਓਬੀਸੀ ਸਰਟੀਫਿਕੇਟ ਬਣਾਉਣ ਵਿੱਚ ਹੋ ਰਹੀ ਦੇਰੀ ਅਤੇ ਆਰਸੀਐੱਫ ਵਿੱਚ ਸਰਪੰਚ ਨਾ ਹੋਣ ਕਾਰਨ ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸੱਜਣ ਸਿੰਘ ਚੀਮਾ ਨੂੰ ਜਾਣੂ ਕਰਵਾਇਆ। ਚੀਮਾ ਨੇ ਮੌਕੇ ’ਤੇ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਅਤੇ ਸੰਗਠਨ ਦੇ ਨੁਮਾਇੰਦਿਆਂ ਨਾਲ ਜਲਦ ਮੀਟਿੰਗ ਕਰਕੇ ਸਮੱਸਿਆ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਅਰਵਿੰਦ ਪ੍ਰਸਾਦ, ਸਕੱਤਰ ਅਸ਼ੋਕ ਕੁਮਾਰ, ਅਭਿਨਵ, ਭੂਪਿੰਦਰ, ਸੰਜੀਵ, ਸੰਜੀਵ ਯਾਦਵ, ਰਾਜਿੰਦਰ, ਦਿਨੇਸ਼, ਸ਼ਰਨਜੀਤ, ਰਾਜਕੁਮਾਰ ਪ੍ਰਜਾਪਤੀ, ਪਵਨ ਕੁਮਾਰ, ਦਿਨੇਸ਼ ਕੁਮਾਰ, ਸੁਮਨ ਕੁਮਾਰ, ਸੰਜੇ ਕੁਮਾਰ, ਸੋਨੂ ਕੁਮਾਰ, ਦੁਰਗੇਸ਼, ਆਨੰਦ ਰਾਜ ਸਮੇਤ ਵੱਡੀ ਗਿਣਤੀ ਵਿੱਚ ਰੇਲਵੇ ਕਰਮਚਾਰੀ ਹਾਜ਼ਰ ਸਨ।

2 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
2 hrs ago
efda1b6f-a565-47ed-9226-f37cff05d15b

ਓਬੀਸੀ ਰੇਲਵੇ ਕਰਮਚਾਰੀ ਸੰਗਠਨ ਨੇ ਬੀਪੀ ਮੰਡਲ ਦੀ ਜਨਮ ਜਯੰਤੀ ਉਤਸ਼ਾਹ ਨਾਲ ਮਨਾਈ। *ਸੱਜਣ ਸਿੰਘ ਚੀਮਾ ਨੇ ਸੇਵਾਮੁਕਤ ਹੋ ਰਹੇ ਓਬੀਸੀ ਰੇਲਵੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ; ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮਾਮਲਾ ਡੀਸੀ. ਕੋਲ ਚੁੱਕਿਆ। ਓਬੀਸੀ ਰੇਲਵੇ ਕਰਮਚਾਰੀ ਸੰਗਠਨ ਨੇ ਬੀਪੀ ਮੰਡਲ ਦੀ ਜਨਮ ਜਯੰਤੀ ਉਤਸ਼ਾਹ ਨਾਲ ਮਨਾਈ। *ਸੱਜਣ ਸਿੰਘ ਚੀਮਾ ਨੇ ਸੇਵਾਮੁਕਤ ਹੋ ਰਹੇ ਓਬੀਸੀ ਰੇਲਵੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ; ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮਾਮਲਾ ਡੀਸੀ. ਕੋਲ ਚੁੱਕਿਆ। ਪਰਮਜੀਤ ਸਿੰਘ/ਸੁੱਖੀ ਟਿੱਬਾ। ਆਰਸੀਐੱਫ/ਡਡਵਿੰਡੀ: ਓਬੀਸੀ ਰੇਲਵੇ ਕਰਮਚਾਰੀ ਸੰਗਠਨ ਕਪੂਰਥਲਾ ਵੱਲੋਂ ਬਿੰਦੇਸ਼ਵਰੀ ਪ੍ਰਸਾਦ (ਬੀਪੀ) ਮੰਡਲ ਦੀ ਜਨਮ ਜਯੰਤੀ ਸੰਗਠਨ ਦੇ ਦਫ਼ਤਰ (ਪ੍ਰਾਇਮਰੀ ਸਕੂਲ) ਵਿਖੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਬੀਪੀ. ਮੰਡਲ ਦੇ ਬੁੱਤ ’ਤੇ ਹਾਰ ਪਹਿਨਾ ਕੇ ਅਤੇ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਸੰਗਠਨ ਦੇ ਵਿੱਤ ਸਕੱਤਰ ਅਜੀਤ ਕੁਮਾਰ ਨੇ ਕਿਹਾ ਕਿ ਮੰਡਲ ਕਮਿਸ਼ਨ ਦੇ ਗਠਨ ਨੂੰ 47 ਸਾਲ ਬੀਤ ਜਾਣ ਦੇ ਬਾਵਜੂਦ ਇਸ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਬੀਪੀ ਮੰਡਲ ਦੇ ਯੋਗਦਾਨ ਨੂੰ ਯਾਦ ਕਰਦਿਆਂ ਮੰਡਲ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੰਗਠਨ ਦੇ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਓਬੀਸੀ ਵਰਗ ਨੂੰ ਬਣਦਾ ਹੱਕ ਅਤੇ ਪ੍ਰਤੀਨਿਧਤਾ ਦੇਣ ਲਈ ਮੰਡਲ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਸੇਵਾਵਾਂ ਵਿੱਚ ਤਰੱਕੀ ਦੌਰਾਨ ਓਬੀਸੀ ਵਰਗ ਲਈ ਰਾਖਵਾਂਕਰਨ ਲਾਗੂ ਕਰਨ ਅਤੇ ਨਿੱਜੀ ਖੇਤਰ ਵਿੱਚ ਵੀ ਇਸ ਵਰਗ ਦੀ ਉਚਿਤ ਪ੍ਰਤੀਨਿਧਤਾ ਯਕੀਨੀ ਬਣਾਉਣ ਦੀ ਮੰਗ ਕੀਤੀ। ਸੰਗਠਨ ਦੇ ਆਗੂਆਂ ਨੇ ਕਿਹਾ ਕਿ ਰਾਖਵਾਂਕਰਨ ਕਿਸੇ ’ਤੇ ਦਇਆ ਨਹੀਂ, ਸਗੋਂ ਸਮਾਜਿਕ ਅਤੇ ਵਿਦਿਅਕ ਤੌਰ ’ਤੇ ਪਿੱਛੜੇ ਵਰਗਾਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਬਰਾਬਰ ਮੌਕਿਆਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਸਾਧਨ ਹੈ। ਇਸ ਸਮਾਗਮ ਵਿੱਚ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਅਗਸਤ ਮਹੀਨੇ ਵਿੱਚ ਰੇਲਵੇ ਸੇਵਾ ਤੋਂ ਸੇਵਾਮੁਕਤ ਹੋ ਰਹੇ ਸੁਖਪਾਲ ਸਿੰਘ, ਕਪਤਾਨ ਸਿੰਘ, ਅਨਾਰ ਸਿੰਘ, ਸੁਰਿੰਦਰ ਸਿੰਘ ਅਤੇ ਮੋਹਿੰਦਰ ਪਾਲ ਸਮੇਤ ਓਬੀਸੀ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਗਠਨ ਦੇ ਮੈਂਬਰਾਂ ਨੇ ਸਥਾਨਕ ਪੱਧਰ ’ਤੇ ਓਬੀਸੀ ਸਰਟੀਫਿਕੇਟ ਬਣਾਉਣ ਵਿੱਚ ਹੋ ਰਹੀ ਦੇਰੀ ਅਤੇ ਆਰਸੀਐੱਫ ਵਿੱਚ ਸਰਪੰਚ ਨਾ ਹੋਣ ਕਾਰਨ ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸੱਜਣ ਸਿੰਘ ਚੀਮਾ ਨੂੰ ਜਾਣੂ ਕਰਵਾਇਆ। ਚੀਮਾ ਨੇ ਮੌਕੇ ’ਤੇ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਅਤੇ ਸੰਗਠਨ ਦੇ ਨੁਮਾਇੰਦਿਆਂ ਨਾਲ ਜਲਦ ਮੀਟਿੰਗ ਕਰਕੇ ਸਮੱਸਿਆ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਅਰਵਿੰਦ ਪ੍ਰਸਾਦ, ਸਕੱਤਰ ਅਸ਼ੋਕ ਕੁਮਾਰ, ਅਭਿਨਵ, ਭੂਪਿੰਦਰ, ਸੰਜੀਵ, ਸੰਜੀਵ ਯਾਦਵ, ਰਾਜਿੰਦਰ, ਦਿਨੇਸ਼, ਸ਼ਰਨਜੀਤ, ਰਾਜਕੁਮਾਰ ਪ੍ਰਜਾਪਤੀ, ਪਵਨ ਕੁਮਾਰ, ਦਿਨੇਸ਼ ਕੁਮਾਰ, ਸੁਮਨ ਕੁਮਾਰ, ਸੰਜੇ ਕੁਮਾਰ, ਸੋਨੂ ਕੁਮਾਰ, ਦੁਰਗੇਸ਼, ਆਨੰਦ ਰਾਜ ਸਮੇਤ ਵੱਡੀ ਗਿਣਤੀ ਵਿੱਚ ਰੇਲਵੇ ਕਰਮਚਾਰੀ ਹਾਜ਼ਰ ਸਨ।

More news from ਪੰਜਾਬ and nearby areas
  • ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ ਕਪੂਰਥਲਾ, 27 ਅਗਸਤ-ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਦਾ ਬਣਦਾ ਡੀ.ਏ ਤੁਰੰਤ ਅਦਾ ਕੀਤਾ ਜਾਵੇ ਤੇ ਹੋਰ ਵੱਖ ਵੱਖ ਮੰਗਾਂ ਮੰਨਣ ਤੇ ਜ਼ੋਰ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦੇ ਤੇ ਆਪਣੇ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕੀਤੇ, ਸਿਰਫ ਮੁਲਾਜ਼ਮਾਂ ਨੂੰ ਲਾਰੇ ਵਿੱਚ ਹੀ ਰੱਖਿਆ। ਰੋਹ ਵਿੱਚ ਆਏ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
    1
    ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ
ਕਪੂਰਥਲਾ, 27 ਅਗਸਤ-ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ  ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਦਾ ਬਣਦਾ ਡੀ.ਏ ਤੁਰੰਤ ਅਦਾ ਕੀਤਾ ਜਾਵੇ ਤੇ ਹੋਰ ਵੱਖ ਵੱਖ ਮੰਗਾਂ ਮੰਨਣ ਤੇ ਜ਼ੋਰ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦੇ ਤੇ ਆਪਣੇ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕੀਤੇ, ਸਿਰਫ ਮੁਲਾਜ਼ਮਾਂ ਨੂੰ ਲਾਰੇ ਵਿੱਚ ਹੀ ਰੱਖਿਆ। ਰੋਹ ਵਿੱਚ ਆਏ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ
    1
    ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    54 min ago
  • ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ,
ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    23 hrs ago
  • BHATTI BEAUTY PARLOUR & TRAINING CENTRE Chadda Market near bus stand Phagwara BHATTI BEAUTY PARLOUR & TRAINING CENTRE Chadda Market near bus stand Phagwara
    1
    BHATTI BEAUTY PARLOUR & TRAINING CENTRE Chadda Market near bus stand Phagwara 
BHATTI BEAUTY PARLOUR & TRAINING CENTRE Chadda Market near bus stand Phagwara
    user_Noor
    Noor
    Artist ਫਗਵਾੜਾ, ਕਪੂਰਥਲਾ, ਪੰਜਾਬ•
    21 min ago
  • BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
    1
    BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    32 min ago
  • - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    1
    - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़
कपूरथला 
आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। 
सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। 
भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को  हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है।
इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.