logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਇਕ ਓਂਕਾਰ ਕਾਨਵੈਂਟ ਸਕੂਲ ਜਲੂਰ ਨੇ ਕਬੱਡੀ ਵਿੱਚ ਮਾਰੀ ਬਾਜ਼ੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਇਕ ਓਂਕਾਰ ਕਾਨਵੈਂਟ ਸਕੂਲ ਜਲੂਰ ਨੇ ਕਬੱਡੀ ਵਿੱਚ ਮਾਰੀ ਬਾਜ਼ੀ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਮੂਣਕ 15 ਸਤੰਬਰ (ਨਰੇਸ ਤਨੇਜਾ): ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਦੀਆਂ ਖੇਡਾਂ ਪਿੰਡ ਭਾਈਕੇ ਪਿੱਛੋਰ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਕ ਓਂਕਾਰ ਕਾਨਵੈਂਟ ਸਕੂਲ, ਪਿੰਡ ਜਲੂਰ ਦੇ ਵਿਦਿਆਰਥੀਆਂ ਨੇ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਸਕੂਲ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਉਪਲਬਧੀ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਅਤੇ ਚੇਅਰਮੈਨ ਡਾ. ਨਿਰੰਜਨ ਸਿੰਘ ਸਰਾਓਂ ਵੱਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ, ਉਨ੍ਹਾਂ ਦਾ ਹੌਸਲਾ ਵਧਾਇਆ ਗਿਆ ਅਤੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਫਲਤਾ ਦਾ ਵਿਸ਼ੇਸ਼ ਸਿਹਰਾ ਸਕੂਲ ਦੇ ਡੀ.ਪੀ.ਈ. ਮਾਸਟਰ ਮਲਕੀਤ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਬਹੁਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਤਿਆਰ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ, ਡੀ.ਪੀ.ਈ. ਅਤੇ ਸਮੂਹ ਸਟਾਫ਼ ਵੱਲੋਂ ਵੀ ਵਿਦਿਆਰਥੀਆਂ ਨੂੰ ਖੇਡਾਂ ਲਈ ਲਗਾਤਾਰ ਉਤਸ਼ਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਵਿਦਿਆਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਮਜ਼ਬੂਤ, ਅਨੁਸ਼ਾਸਿਤ ਅਤੇ ਆਤਮ-ਵਿਸ਼ਵਾਸੀ ਬਣਦੇ ਹਨ। ਇਸ ਲਈ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ ਅਤੇ ਹੋਰ ਪ੍ਰਤੀਯੋਗਿਤਾਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ।

3 hrs ago
user_News India Times
News India Times
ਮੂਨਕ, ਸੰਗਰੂਰ, ਪੰਜਾਬ•
3 hrs ago
7b310a08-b48c-4450-a948-9a10508195c0

More news from ਪੰਜਾਬ and nearby areas
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000

    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    7 hrs ago
  • ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    3
    ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ*

ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ।
ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ।
ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    2 hrs ago
  • ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    1
    ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ
ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ।
ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ  ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    1
    ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    2 hrs ago
  • ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    1
    ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    user_BNN Best News Network
    BNN Best News Network
    Local News Reporter Khanna, Ludhiana•
    6 hrs ago
  • ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    1
    ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    user_Manpreet kaur
    Manpreet kaur
    ਬਠਿੰਡਾ, ਬਠਿੰਡਾ, ਪੰਜਾਬ•
    12 hrs ago
  • ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) ​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। ​
    1
    ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ)
​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ  ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
​
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    9 hrs ago
  • ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
    1
    ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ
ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ  ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.