logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਨੋਟਿਸ ਸੁਣਵਾਈ ਪ੍ਰਕਿਰਿਆ ਦਾ ਲਿਆ ਜਾਇਜ਼ਾ --ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦੇਣ ਦੇ ਹੁਕਮ ਕਪੂਰਥਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ ਤੋਂ ਬਾਅਦ ਜਾਰੀ ਕੀਤੇ ਨੋਟਿਸਾਂ ਦੇ ਸਬੰਧ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਹਿੱਸੇ ਵਜੋਂ ਸਥਾਪਿਤ ਦੋ ਨੋਟਿਸ ਸੁਣਵਾਈ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਧਾਲੀਵਾਲ ਦੋਨਾ ਵਿਖੇ ਡੀ.ਐਮ. ਵੇਅਰਹਾਊਸਿੰਗ ਮਨਦੀਪ ਸਿੰਘ ਅਤੇ ਕਪੂਰਥਲਾ ਵਿਖੇ ਆਸ਼ੀਸ਼ ਚੋਪੜਾ, ਐਸ.ਡੀ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰਾਂ ਵਿੱਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਹ ਉਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਨ੍ਹਾਂ ਨੂੰ ਨੋਟਿਸ ਮਿਲੇ ਸਨ ਅਤੇ ਜੋ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਆਏ ਸਨ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੁਆਰਾ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਸਮੀਖਿਆ ਕੀਤੀ। ਉਨ੍ਹਾਂ ਸੁਣਵਾਈ ਕੇਂਦਰਾਂ 'ਤੇ ਆਏ ਕਈ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ, ਜੇਕਰ ਕੋਈ ਹੋਵੇ, ਬਾਰੇ ਪੁੱਛਗਿੱਛ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਮਾਮਲੇ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੋਟਿਸਾਂ ਦੇ ਜਵਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਨੂੰ ਅਣਲੋੜੀਂਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮਕਸਦ ਸਾਰੇ ਯੋਗ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਇੱਕ ਸਹੀ, ਅਪਡੇਟਿਡ ਅਤੇ ਤਰੁਟੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਨੋਟਿਸ ਸੁਣਵਾਈ ਕੇਂਦਰਾਂ 'ਤੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਨਾਗਰਿਕ ਬਿਨਾਂ ਕਿਸੇ ਔਖ ਦੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਉਨਾਂ ਨੇ ਕਿਹਾ ਕਿ ਦਸਤਾਵੇਜ਼ਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣ ਨਾਲ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਆਸਾਨੀ ਹੋਵੇਗੀ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿ ਸਾਰੇ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਨਾਗਰਿਕ-ਪੱਖੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦਾ ਸਹਿਯੋਗ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।

9 hrs ago
user_ਏ ਐਸ ਮੱਲ੍ਹੀ
ਏ ਐਸ ਮੱਲ੍ਹੀ
ਕਪੂਰਥਲਾ, ਕਪੂਰਥਲਾ, ਪੰਜਾਬ•
9 hrs ago
ea02ccc5-8eae-4ac1-a4c8-1982e301d69d

ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਨੋਟਿਸ ਸੁਣਵਾਈ ਪ੍ਰਕਿਰਿਆ ਦਾ ਲਿਆ ਜਾਇਜ਼ਾ --ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦੇਣ ਦੇ ਹੁਕਮ ਕਪੂਰਥਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ ਤੋਂ ਬਾਅਦ ਜਾਰੀ ਕੀਤੇ ਨੋਟਿਸਾਂ ਦੇ ਸਬੰਧ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਹਿੱਸੇ ਵਜੋਂ ਸਥਾਪਿਤ ਦੋ ਨੋਟਿਸ ਸੁਣਵਾਈ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਧਾਲੀਵਾਲ ਦੋਨਾ ਵਿਖੇ ਡੀ.ਐਮ. ਵੇਅਰਹਾਊਸਿੰਗ ਮਨਦੀਪ ਸਿੰਘ ਅਤੇ ਕਪੂਰਥਲਾ ਵਿਖੇ ਆਸ਼ੀਸ਼ ਚੋਪੜਾ, ਐਸ.ਡੀ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰਾਂ ਵਿੱਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਹ ਉਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਨ੍ਹਾਂ ਨੂੰ ਨੋਟਿਸ ਮਿਲੇ ਸਨ ਅਤੇ ਜੋ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਆਏ ਸਨ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੁਆਰਾ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਸਮੀਖਿਆ ਕੀਤੀ। ਉਨ੍ਹਾਂ

b199949d-ead7-4b4f-959d-5d905c14a0b9

ਸੁਣਵਾਈ ਕੇਂਦਰਾਂ 'ਤੇ ਆਏ ਕਈ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ, ਜੇਕਰ ਕੋਈ ਹੋਵੇ, ਬਾਰੇ ਪੁੱਛਗਿੱਛ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਮਾਮਲੇ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੋਟਿਸਾਂ ਦੇ ਜਵਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਨੂੰ ਅਣਲੋੜੀਂਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮਕਸਦ ਸਾਰੇ ਯੋਗ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਇੱਕ ਸਹੀ, ਅਪਡੇਟਿਡ ਅਤੇ ਤਰੁਟੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ

7bc5596c-7406-4bec-a853-060685e28112

ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਨੋਟਿਸ ਸੁਣਵਾਈ ਕੇਂਦਰਾਂ 'ਤੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਨਾਗਰਿਕ ਬਿਨਾਂ ਕਿਸੇ ਔਖ ਦੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਉਨਾਂ ਨੇ ਕਿਹਾ ਕਿ ਦਸਤਾਵੇਜ਼ਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣ ਨਾਲ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਆਸਾਨੀ ਹੋਵੇਗੀ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿ ਸਾਰੇ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਨਾਗਰਿਕ-ਪੱਖੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦਾ ਸਹਿਯੋਗ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।

More news from ਪੰਜਾਬ and nearby areas
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।

ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    10 hrs ago
  • ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News
    1
    ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ
#PunjabEmployees
#PSMSU
#JalandharNews
#PunjabNews
#EmployeeUnity
#Punjab24News
    user_Punjab 24 News
    Punjab 24 News
    Amritsar -I, Punjab•
    38 min ago
  • ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    1
    ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ
    1
    ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ 
ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    1
    - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़
कपूरथला 
आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। 
सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। 
भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को  हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है।
इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.