logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੇਲ ਰੋਕੋ ਅੰਦੋਲਨ ਮੁਲਤਵੀ, ਕਿਸਾਨਾਂ ਵੱਲੋਂ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ। *ਕਣਕ ਖਰੀਦ ਸ਼ੁਰੂ ਕਰਨ ਦਾ ਭਰੋਸਾ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ। ਰੇਲ ਰੋਕੋ ਅੰਦੋਲਨ ਮੁਲਤਵੀ, ਕਿਸਾਨਾਂ ਵੱਲੋਂ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ। *ਕਣਕ ਖਰੀਦ ਸ਼ੁਰੂ ਕਰਨ ਦਾ ਭਰੋਸਾ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ। ਫ਼ੋਟੋ ਕੈਪਸ਼ਨ: ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਬਾਊਪੁਰ,ਜਿਲਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਅਤੇ ਹੋਰ। ਪਰਮਜੀਤ ਸਿੰਘ ਸੁਲਤਾਨਪੁਰ ਲੋਧੀ/ਡਡਵਿੰਡੀ : ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਆਪਣਾ ਐਲਾਨਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਸੁਲਤਾਨਪੁਰ ਲੋਧੀ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਜਾਹਿਰ ਕੀਤਾ ਗਿਆ। ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ, ਜਦਕਿ ਵਪਾਰੀ ਗੁਣਵੱਤਾ ਦੇ ਨਾਂ ’ਤੇ ਰੇਟਾਂ ਵਿੱਚ ਕਟੌਤੀ ਕਰ ਰਹੇ ਹਨ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਖਰਾਬ ਹੋ ਰਹੀ ਹੈ। ਇਸ ਗੱਲਬਾਤ ਵਿੱਚ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਅਤੇ ਆਜ਼ਾਦ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਆਖਰੀ ਵੇਲੇ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਤੋਂ ਬਾਅਦ ਮਾਹੌਲ ਵਿੱਚ ਤਬਦੀਲੀ ਆਈ। ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਰਣਧੀਰ ਪੁਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਦੇ ਮੱਦੇਨਜ਼ਰ ਅੰਦੋਲਨ ਨੂੰ ਅਸਥਾਈ ਤੌਰ ’ਤੇ ਰੋਕਿਆ ਗਿਆ ਹੈ। ਅਧਿਕਾਰੀਆਂ ਨੇ ਯਕੀਨ ਦਿਵਾਇਆ ਹੈ ਕਿ ਜਲਦ ਹੀ ਵੱਡੇ ਪੱਧਰ ’ਤੇ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਪ੍ਰਬੰਧ ਸੁਧਾਰੇ ਜਾਣਗੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਪਿੱਛੇ ਹਟਣਾ ਨਹੀਂ, ਸਗੋਂ ਸਰਕਾਰ ਨੂੰ ਦਿੱਤਾ ਇੱਕ ਅਖੀਰੀ ਮੌਕਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਤਿੰਨ ਦਿਨਾਂ ਵਿੱਚ ਹਾਲਾਤ ਨਾ ਸੁਧਰੇ ਤਾਂ ਰੇਲ ਰੋਕੋ ਅੰਦੋਲਨ ਮੁੜ ਹੋਰ ਵੀ ਤਿੱਖੇ ਰੂਪ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਹੜ੍ਹਾਂ ਅਤੇ ਬਾਰਿਸ਼ ਨਾਲ ਹੋਏ ਨੁਕਸਾਨ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨਾਂ ਨੂੰ ਯੋਗ ਰਾਹਤ ਨਹੀਂ ਦਿੱਤੀ ਗਈ। ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਮੁਤਾਬਕ ਕਣਕ ਦਾ ਰੇਟ ਘੱਟੋ-ਘੱਟ 2585 ਰੁਪਏ ਦਿੱਤਾ ਜਾ ਰਿਹਾ ਹੈ, ਜੋ ਸੁਵਾਮੀ ਨਾਥਨ ਰਿਪੋਰਟ ਦੇ ਮਿਆਰਾਂ ਦੇ ਅਨੁਕੂਲ ਨਹੀਂ। ਅੰਤ ਵਿੱਚ ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਖਰੀਦ ਪ੍ਰਕਿਰਿਆ ਜਲਦ ਸੁਚਾਰੂ ਨਾ ਹੋਈ ਤਾਂ ਪੰਜਾਬ ਭਰ ਵਿੱਚ ਸੰਘਰਸ਼ ਵੱਡੇ ਪੱਧਰ ’ਤੇ ਭੜਕ ਸਕਦਾ ਹੈ।

2 hrs ago
user_ਪਰਮਜੀਤ ਸਿੰਘ ਡਡਵਿੰਡੀ
ਪਰਮਜੀਤ ਸਿੰਘ ਡਡਵਿੰਡੀ
Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
2 hrs ago
e5d8edc6-7f45-4661-a0ca-6d9064c033b4

More news from ਪੰਜਾਬ and nearby areas
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
  • ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    1
    ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।
    1
    ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.