ਵਿਧਾਇਕ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 20 ਸਤੰਬਰ ਤੋਂ ਬਾਅਦ ਇਸ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ, ਜਿਸ ਲਈ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਹਰ ਇੱਕ ਪਿੰਡ ਅਤੇ ਵਾਰਡ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਨਗੀਆਂ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਦੇ ਕਾਮਰਸ ਹਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਬਲਾਕ ਪੱਧਰੀ ਨੁਮਾਇੰਦਿਆਂ, ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਸਾਰੂ ਮਾਹੌਲ ਸਿਰਜਣ। ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਸਮੁੱਚੇ ਸਮਾਜ ਲਈ ਚੁਣੌਤੀ ਹੈ। ਇਸ ਲਈ ਇਸਦੇ ਖਾਤਮੇ ਲਈ ਸਰਕਾਰ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਜੰਗ ਨੂੰ ਪੂਰੀ ਤਰ੍ਹਾਂ ਜਿੱਤਣਾ ਸੰਭਵ ਨਹੀਂ ਅਤੇ ਪੰਜਾਬ ਦੇ ਲੋਕਾਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਹਰ ਹਾਲ ਵਿੱਚ ਸਾਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਸ.ਡੀ.ਐਮ. ਸ੍ਰੀ ਕਰੁਣ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਜਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਦੀ ਵਿਕਰੀ, ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਸ੍ਰੀ ਓਂਕਾਰ ਸਿੰਘ ਚੌਹਾਨ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਤਹਿਸੀਲਦਾਰ ਵਿਸ਼ਾਲ ਵਰਮਾ ਬਿਕਰਮਜੀਤ ਸਿੰਘ ਵਿੱਕੀ, ਹਰਪਾਲ ਸਿੰਘ ਪੂਨੀਆ, ਗੁਰਦਰਸ਼ਨ ਸਿੰਘ ਹਨੀ, ਹਰਮੇਸ਼ ਸਿੰਘ ਪੂਨੀਆ, ਬਹਾਦਰ ਜਲਾਲ, ਪੀ.ਏ. ਸਤੀਸ਼ ਲਟੋਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਤਵੰਤੇ ਹਾਜਰ ਸਨ।

- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।3
- ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।1
- ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ2
- Isa Masih ka prachar karne Wale Naya gaon Mein ghoom rahe hain kripya Apne bacchon Ko savdhan karo Apne Sanatan Dharm ke bare mein Apne bacchon Ko acche se samjhao ki Sanatan Kya hota Hai aur Aisa gram per mere ko follow kar lo aisi video aage aapko mere Instagram per dekhne ke liye milegi hari_karnal_1
- Waheguru ji waheguru ji waheguru ji waheguru ji waheguru1
- ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।1