ਚੰਡੀਗੜ੍ਹ ਦੇ ਮਾਜਰੀ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਧਰਤੀ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ਵਾਸ ਫਾਊਂਡੇਸ਼ਨ ਨੇ ਐਤਵਾਰ ਨੂੰ ਆਪਣੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸੰਸਥਾ ਦੇ ਸੰਸਥਾਪਕ ਗੁਰਦੇਵ ਸ਼੍ਰੀ ਸੁਆਮੀ ਵਿਸ਼ਵਾਸ ਜੀ ਦੇ ਅਸ਼ੀਰਵਾਦ ਨਾਲ ਇਸ ਮੁਹਿੰਮ ਦੇ ਪਹਿਲੇ ਦਿਨ 'ਸੇਵਾ ਹੀ ਸੇਵਾ' ਸੰਸਥਾ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਦੇ ਕੰਪਲੈਕਸ ਅਤੇ ਉਸ ਦੇ ਆਸ-ਪਾਸ ਵੱਖ-ਵੱਖ ਕਿਸਮਾਂ ਦੇ 50 ਬੂਟੇ ਲਗਾਏ ਗਏ। ਇਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਵਧਦੇ ਪ੍ਰਦੂਸ਼ਣ ਅਤੇ ਲਗਾਤਾਰ ਵਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣਾ ਅਤੇ ਉਨ੍ਹਾਂ ਦੀ ਸੁਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਰੁੱਖ ਬਣਨ ਤੱਕ ਨਿਯਮਤ ਪਾਣੀ ਦੇਣਾ ਅਤੇ ਦੇਖਭਾਲ ਕਰਨਾ ਬੇਹੱਦ ਜ਼ਰੂਰੀ ਹੈ। ਆਉਣ ਵਾਲੇ ਦਿਨਾਂ ਵਿੱਚ ਫਾਊਂਡੇਸ਼ਨ ਵੱਲੋਂ ਪੰਚਕੂਲਾ ਅਤੇ ਆਸ-ਪਾਸ ਦੇ ਜਨਤਕ ਅਤੇ ਸਮਾਜਿਕ ਸਥਾਨਾਂ 'ਤੇ ਵੀ ਇਹ ਮੁਹਿੰਮ ਚਲਾਈ ਜਾਵੇਗੀ। 'ਸੇਵਾ ਹੀ ਸੇਵਾ' ਦੇ ਪ੍ਰਧਾਨ ਰਮੇਸ਼ ਅਗਰਵਾਲ ਨੇ ਵਿਸ਼ਵਾਸ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਸ਼ਾਲਾ ਕੰਪਲੈਕਸ ਵਿੱਚ 50 ਬੂਟੇ ਲਗਾਉਣਾ ਵਾਤਾਵਰਣ ਦੀ ਸੰਭਾਲ ਲਈ ਇੱਕ ਸ਼ਲਾਘਾਯੋਗ ਪਹਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਬੂਟਿਆਂ ਦੀ ਨਿਯਮਤ ਦੇਖਭਾਲ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਮੁਹਿੰਮ ਵਿੱਚ ਸ਼ਾਮਲ ਹੋਏ ਸ਼ਰਧਾਲੂਆਂ ਨੇ ਗਊਸ਼ਾਲਾ ਵਰਗੀ ਪਵਿੱਤਰ ਥਾਂ 'ਤੇ ਬੂਟੇ ਲਗਾਉਣ ਨੂੰ ਇੱਕ ਸੁਖਦ ਅਤੇ ਪ੍ਰੇਰਨਾਦਾਇਕ ਅਨੁਭਵ ਦੱਸਿਆ। ਅਖੀਰ ਵਿੱਚ, ਵਿਸ਼ਵਾਸ ਫਾਊਂਡੇਸ਼ਨ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਬਰਸਾਤ ਦੇ ਮੌਸਮ ਦਾ ਲਾਭ ਉਠਾਉਂਦੇ ਹੋਏ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣ ਅਤੇ ਉਸ ਦੇ ਬਚਾਅ ਦੀ ਜ਼ਿੰਮੇਵਾਰੀ ਖ਼ੁਦ ਸੰਭਾਲਣ।

- ਰੂਪਨਗਰ ਵਿੱਚ ਨਵੇਂ ਪੁਲ ਦੀ ਉਸਾਰੀ ਦੇ ਕਾਰਨ ਰੋਪੜ ਤੋਂ ਬਲਾਚੌਰ ਜਾਣ ਵਾਲਾ ਰਸਤਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।1
- ਫਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਸਥਾਨਕ ਅਸ਼ੋਕਾ ਸਕੂਲ ਵਿੱਚ ਇੱਕ ਰੈਗੂਲਰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 40 ਯੂਨਿਟ ਖੂਨ ਇਕੱਤਰ ਹੋਇਆ। ਇਸ ਮੌਕੇ ਪਰਿਸ਼ਦ ਦੇ ਪ੍ਰਧਾਨ ਮਨੀਸ਼ ਵਰਮਾ ਅਤੇ ਸਕੱਤਰ ਅਰਵਿੰਦ ਵਰਮਾ ਨੇ ਦੱਸਿਆ ਕਿ ਪਰਿਸ਼ਦ ਵੱਲੋਂ ਹਰ ਚਾਰ ਮਹੀਨੇ ਬਾਅਦ ਨਿਯਮਤ ਤੌਰ ਤੇ ਅਜਿਹੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਉਸੇ ਕੜੀ ਨੂੰ ਅੱਗੇ ਤੋਰਦਿਆਂ ਅੱਜ ਦਾ ਇਹ ਕੈਂਪ ਲਗਾਇਆ ਗਿਆ ਹੈ। ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਮਾਜ ਸੇਵੀ ਗੁਰਮੁਖ ਸਿੰਘ ਗੁਰਾਇਆ ਵੱਲੋਂ ਭਾਰਤ ਮਾਤਾ ਦੀ ਫੋਟੋ ਅੱਗੇ ਜੋਤ ਜਗਾ ਕੇ ਅਤੇ ਫੁੱਲਾਂ ਦੀ ਮਾਲਾ ਭੇਟ ਕਰਕੇ ਕੀਤੀ ਗਈ। ਉਨ੍ਹਾਂ ਨੇ ਪਰਿਸ਼ਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਰਾਹੀਂ ਕਿਸੇ ਦੀ ਜਿੰਦਗੀ ਬਚਾਈ ਜਾ ਸਕਦੀ ਹੈ। ਇਹ ਕੈਂਪ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਡਾਕਟਰ ਜਪਨੀਤ ਟਿਵਾਣਾ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਲਗਾਇਆ ਗਿਆ। ਇਸ ਮੌਕੇ ਅਨੁਜ ਜਿੰਦਲ, ਰਾਜੇਸ਼ ਧੀਮਾਨ, ਵਰੁਣ ਸੂਦ, ਕ੍ਰਿਸ਼ ਜਿੰਦਲ, ਵਰੁਣ ਜਿੰਦਲ, ਰਾਘਵ ਬਾਤਿਸ਼, ਸੁਮਿਤ ਮੋਦੀ, ਰੋਹਿਤ ਸ਼ਰਮਾ, ਅਮਰੇਸ਼ ਜਿੰਦਲ, ਅਸ਼ਵਨੀ ਬਿਥਰ, ਸੰਜੇ ਵਰਮਾ, ਗੁਰਦੀਪ ਸਿੰਘ, ਰਾਜੀਵ ਗੁਪਤਾ, ਰਿਸ਼ੀ ਪੁਰੀ, ਪਵਨ ਕਾਲੜਾ, ਅਮਿਤ ਚੋਪੜਾ, ਨਰਿੰਦਰ ਰਾਣਾ, ਰਾਜੇਸ਼ ਸੀ ਏ, ਸੰਜੀਵ, ਯੋਗੇਸ਼, ਰਾਹੁਲ, ਦਿਨੇਸ਼, ਨਿਤਿਨ, ਉਮੇਸ਼, ਆਨੰਦ ਮੋਹਨ ਅਤੇ ਪੀ ਆਰ ਓ ਪੂਰਨ ਸਹਿਗਲ ਹਾਜ਼ਰ ਸਨ।1
- ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਭਾਰਤ ਵਿਕਾਸ ਪਰਿਸ਼ਦ ਵੱਲੋਂ ਭਾਰਤ ਵਿਕਾਸ ਪਰਿਸ਼ਦ ਭਵਨ ਵਿਖੇ 15ਵਾਂ ਵਿਸ਼ਾਲ ਮੁਫ਼ਤ ਮੈਡੀਕਲ ਚੈੱਕ ਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸ਼ਹਿਰ ਭਰ ਤੋਂ ਆਏ ਲਗਭਗ 150 ਮਰੀਜ਼ਾਂ ਨੇ ਆਪਣਾ ਮੁਫ਼ਤ ਚੈੱਕ ਅਪ ਕਰਵਾਇਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਵਿੱਚ ਹੱਡੀਆਂ, ਅੱਖਾਂ, ਨੱਕ-ਕੰਨ-ਗਲਾ, ਚਮੜੀ ਅਤੇ ਹੋਰ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਸ਼ਿਰਕਤ ਕਰਕੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਚਿਤ ਸਲਾਹ ਦੇਣ ਦੇ ਨਾਲ-ਨਾਲ ਇਲਾਜ ਵੀ ਕੀਤਾ। ਇਸ ਸੇਵਾ ਕਾਰਜ ਦੀ ਅਗਵਾਈ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਸੁਰਿੰਦਰ ਸੇਠੀ ਅਤੇ ਸੰਜੀਵ ਚੌਧਰੀ ਵੱਲੋਂ ਕੀਤੀ ਗਈ। ਪਰਿਸ਼ਦ ਵੱਲੋਂ ਪਿਛਲੇ 15 ਮਹੀਨਿਆਂ ਤੋਂ ਲਗਾਤਾਰ ਹਰ ਮਹੀਨੇ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਨਿਸ਼ਕਾਮ ਮੈਡੀਕਲ ਹੈਲਪਲਾਈਨ ਦੀ ਪ੍ਰਧਾਨ ਸੁਸ਼ਮਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਪੂਰੀ ਸੇਵਾ ਨਿਭਾਈ। ਪ੍ਰਧਾਨ ਸੁਰਿੰਦਰ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਲੋੜਵੰਦ ਨੂੰ ਕੈਂਪ ਤੋਂ ਇਲਾਵਾ ਅੱਖਾਂ ਦੀ ਬਿਮਾਰੀ ਲਈ ਲੈਂਸ ਪਵਾਉਣ ਦੀ ਲੋੜ ਹੈ, ਤਾਂ ਉਹ ਸਿੱਧਾ ਭਾਰਤ ਵਿਕਾਸ ਪਰਿਸ਼ਦ ਨਾਲ ਸੰਪਰਕ ਕਰ ਸਕਦਾ ਹੈ, ਜਿੱਥੇ ਉਨ੍ਹਾਂ ਦਾ ਇਲਾਜ ਅਤੇ ਲੈਂਸ ਬਿਲਕੁਲ ਮੁਫ਼ਤ ਲਗਵਾਏ ਜਾਣਗੇ। ਅੱਜ ਦੇ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਪਰਵੀਨ ਚੁਗ ਨੇ ਸ਼ਿਰਕਤ ਕੀਤੀ ਅਤੇ ਸਿਹਤ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਸ਼ਟਰੀ ਭਾਵਲਪੁਰ ਵੈਲਫੇਅਰ ਮਹਾ ਸੰਘ ਦੇ ਪ੍ਰਧਾਨ ਅਤੇ ਹਲਕਾ ਸੇਵਾਦਾਰ ਕ੍ਰਿਸ਼ਨ ਕੁਕਰੇਜਾ, ਡਾ. ਸੰਜੀਵ ਚੌਧਰੀ, ਵਰਿੰਦਰ ਸੇਤੀਆ, ਮਾਸਟਰ ਮਿੱਤਰਾਂ ਅਤੇ ਦਾਤ ਸ਼ਰਮਾ ਸਮੇਤ ਸ਼ਹਿਰ ਦੇ ਕਈ ਪਤਵੰਤੇ ਸੱਜਣ ਵੀ ਹਾਜ਼ਰ ਸਨ। ਪਰਿਸ਼ਦ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਸੇਵਾ ਕੈਂਪ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।4
- ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਵੱਲੋਂ 'ਆਪਰੇਸ਼ਨ ਪ੍ਰਹਾਰ 3.0' ਤਹਿਤ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਇਲਾਕੇ ਦੇ ਅਪਰਾਧੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ।1
- ਫਤਿਹਗੜ੍ਹ ਸਾਹਿਬ ਦੇ ਪਿੰਡ ਤਿੰਬਰਪੁਰ ਵਿਖੇ ਇੱਕ ਕਿਸਾਨ ਦੀਆਂ ਤਿੰਨ ਗਾਵਾਂ ਦੀ ਅਚਨਚੇਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਵੈਟਨਰੀ ਹਸਪਤਾਲ ਭਗੜਾਣਾ ਦੇ ਵੈਟਨਰੀ ਅਫ਼ਸਰ ਡਾਕਟਰ ਹਿਮਾਂਸ਼ੂ ਆਪਣੀ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਡਾਕਟਰ ਹਿਮਾਂਸ਼ੂ ਨੇ ਦੱਸਿਆ ਕਿ ਫ਼ੋਨ ਰਾਹੀਂ ਮਿਲੀ ਜਾਣਕਾਰੀ ਤੋਂ ਬਾਅਦ ਵਿਭਾਗ ਵੱਲੋਂ ਤਿੰਨ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਮ੍ਰਿਤਕ ਗਾਵਾਂ ਦਾ ਪੋਸਟਮਾਰਟਮ ਕਰ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪਸ਼ੂ ਪਾਲਕ ਪੂਰਨ ਚੰਦ ਦੇ ਹੋਰ ਨੁਕਸਾਨ ਨੂੰ ਰੋਕਣ ਲਈ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ। ਡਾਕਟਰ ਹਿਮਾਂਸ਼ੂ ਮੁਤਾਬਕ ਕਿਸਾਨ ਪੂਰਨ ਚੰਦ ਦੇ ਘਰ ਰੱਖੀਆਂ ਬਾਕੀ ਗਾਵਾਂ ਅਤੇ ਮੱਝਾਂ ਦੇ ਖੂਨ (ਬਲੱਡ) ਅਤੇ ਫੀਡ (ਖੁਰਾਕ) ਦੇ ਸੈਂਪਲ ਲੈ ਕੇ ਜਾਂਚ ਲਈ ਡਿਪਾਰਟਮੈਂਟ ਨੂੰ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਾਕੀ ਪਸ਼ੂਆਂ ਦਾ ਇਲਾਜ (ਟ੍ਰੀਟਮੈਂਟ) ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਵੈਟਨਰੀ ਅਫ਼ਸਰ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਤੱਕ ਉਨ੍ਹਾਂ ਦੀ ਟੀਮ ਬਾਕੀ ਪਸ਼ੂਆਂ ’ਤੇ ਖਾਸ ਨਿਗਰਾਨੀ ਰੱਖੇਗੀ ਤਾਂ ਜੋ ਕੋਈ ਹੋਰ ਮੰਦਭਾਗੀ ਘਟਨਾ ਨਾ ਵਾਪਰੇ। ਇਸ ਮੌਕੇ ਕਿਸਾਨ ਨਾਲ ਦੁੱਖ ਸਾਂਝਾ ਕਰਨ ਲਈ ਮਨਜੀਤ ਸ਼ਰਮਾ, ਡਾਕਟਰ ਬਲਰਾਮ ਸ਼ਰਮਾ, ਗੁਰਦਿਆਲ ਚੰਦ ਬਡਾਲੀ ਮਾਈ ਕੀ, ਮੋਹਣ ਲਾਲ ਸਲੇਮਪੁਰ, ਜਸਵੀਰ ਸਿੰਘ ਅਤੇ ਮੁਖਤਿਆਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ।1
- ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਤੇਜ਼ ਰਫ਼ਤਾਰ ਮਰਸਿਡੀਜ਼ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।1