ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ । ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ । ਪਰਮਜੀਤ ਸਿੰਘ ,ਕਪੂਰਥਲਾ, 11 ਮਈ: ਜ਼ਿਲ੍ਹੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਵੱਖ-ਵੱਖ ਉਦਯੋਗਪਤੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਪਤੀਆਂ ਵਲੋਂ ਫੋਕਲ ਪੁਆਇੰਟਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਹੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵੱਧ ਰਹੀਆਂ ਚੋਰੀਆਂ ਅਤੇ ਸਾਫ਼-ਸਫ਼ਾਈ ਵਰਗੇ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਗਏ। ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੇ ਮੌਕੇ 'ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੁੰਦੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਇੱਕ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਂਦਾ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ । ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ । ਪਰਮਜੀਤ ਸਿੰਘ ,ਕਪੂਰਥਲਾ, 11 ਮਈ: ਜ਼ਿਲ੍ਹੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਵੱਖ-ਵੱਖ ਉਦਯੋਗਪਤੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਪਤੀਆਂ ਵਲੋਂ ਫੋਕਲ ਪੁਆਇੰਟਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਹੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵੱਧ ਰਹੀਆਂ ਚੋਰੀਆਂ ਅਤੇ ਸਾਫ਼-ਸਫ਼ਾਈ ਵਰਗੇ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਗਏ। ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੇ ਮੌਕੇ 'ਤੇ ਹਾਜ਼ਰ ਸਬੰਧਤ ਵਿਭਾਗਾਂ
ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੁੰਦੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਇੱਕ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਂਦਾ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
- ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,4
- ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।1
- Sanju Samsung Lucknow ke match mein out hote hue vah bhi spin ball ke khilaf1
- ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ1
- ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ1
- ओम जी सिनेमा की ओर से Mother Day स्पेशल अमृतसर में मनाया गया ओम जी सिनेमा की ओर से Mother Day स्पेशल अमृतसर में मनाया गया1
- ਧਰਨੇ ਦੀ ਤਿਆਰੀ ਕਰਦਿਆਂ ਦੇ ਪੁਲਿਸ ਵੱਲੋਂ ਹੁਦੇੜੇ ਗਏ ਤੰਬੂ1
- ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ1