ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਥਿਤ ਬਾਬਾ ਗੁਰਦਿੱਤ ਸਿੰਘ ਪਾਰਕ ਵਿਖੇ ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਸਹਾਰਾ ਅਤੇ ਪਰਲ ਕੰਪਨੀਆਂ ਦੇ ਖ਼ਿਲਾਫ਼ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਕੰਪਨੀਆਂ ਵਿਰੁੱਧ ਲੜੀਵਾਰ ਮੰਗ ਪੱਤਰ ਸੌਂਪੇ ਜਾਣਗੇ। ਇਸ ਫ਼ੈਸਲੇ ਤਹਿਤ ਸਭ ਤੋਂ ਪਹਿਲਾਂ ਮਾਨਯੋਗ ਐਸ ਡੀ ਐਮ ਗੜ੍ਹਸ਼ੰਕਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਉਸ ਤੋਂ ਬਾਅਦ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅਤੇ ਫਿਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਦੌਰਾਨ ਵਿਕਾਸ ਮੰਚ ਗੜ੍ਹਸ਼ੰਕਰ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਕਿਹਾ ਕਿ ਸਿਰਫ਼ ਸ਼ਹਿਰ ਦੇ ਅੰਦਰ ਹੀ ਲੋਕਾਂ ਦੇ ਕਰੋੜਾਂ ਰੁਪਏ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2023 ਤੋਂ ਜਿਨ੍ਹਾਂ ਵੀ ਏਜੰਟਾਂ ਨੇ ਲੋਕਾਂ ਤੋਂ ਪੈਸੇ ਲਏ ਹਨ, ਉਨ੍ਹਾਂ ਦੇ ਖ਼ਿਲਾਫ਼ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਕੁਮਾਰ, ਹੇਮਰਾਜ, ਕਿਸ਼ਨ ਚੰਦ ਨੰਬਰਦਾਰ, ਰਣਜੀਤ ਸਿੰਘ ਭੰਮਰਾ, ਮਨਜੀਤ ਸਿੰਘ, ਜਸਵਿੰਦਰ ਸਿੰਘ ਤਨੇਜਾ, ਨਰੇਸ਼ ਕੁਮਾਰ, ਅਵਤਾਰ ਸਿੰਘ, ਹਨੀ ਕੁਮਾਰ, ਦੁੱਲਾ, ਮੱਖਣ ਸਿੰਘ, ਮੁਨੀਸ਼ ਕੁਮਾਰ ਅਤੇ ਹੋਰ ਕਈ ਲੋਕ ਮੌਜੂਦ ਸਨ।

- ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਥਿਤ ਬਾਬਾ ਗੁਰਦਿੱਤ ਸਿੰਘ ਪਾਰਕ ਵਿਖੇ ਵਿਕਾਸ ਮੰਚ ਗੜ੍ਹਸ਼ੰਕਰ ਵੱਲੋਂ ਸਹਾਰਾ ਅਤੇ ਪਰਲ ਕੰਪਨੀਆਂ ਦੇ ਖ਼ਿਲਾਫ਼ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਕੰਪਨੀਆਂ ਵਿਰੁੱਧ ਲੜੀਵਾਰ ਮੰਗ ਪੱਤਰ ਸੌਂਪੇ ਜਾਣਗੇ। ਇਸ ਫ਼ੈਸਲੇ ਤਹਿਤ ਸਭ ਤੋਂ ਪਹਿਲਾਂ ਮਾਨਯੋਗ ਐਸ ਡੀ ਐਮ ਗੜ੍ਹਸ਼ੰਕਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਉਸ ਤੋਂ ਬਾਅਦ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅਤੇ ਫਿਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਦੌਰਾਨ ਵਿਕਾਸ ਮੰਚ ਗੜ੍ਹਸ਼ੰਕਰ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਕਿਹਾ ਕਿ ਸਿਰਫ਼ ਸ਼ਹਿਰ ਦੇ ਅੰਦਰ ਹੀ ਲੋਕਾਂ ਦੇ ਕਰੋੜਾਂ ਰੁਪਏ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2023 ਤੋਂ ਜਿਨ੍ਹਾਂ ਵੀ ਏਜੰਟਾਂ ਨੇ ਲੋਕਾਂ ਤੋਂ ਪੈਸੇ ਲਏ ਹਨ, ਉਨ੍ਹਾਂ ਦੇ ਖ਼ਿਲਾਫ਼ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਕੁਮਾਰ, ਹੇਮਰਾਜ, ਕਿਸ਼ਨ ਚੰਦ ਨੰਬਰਦਾਰ, ਰਣਜੀਤ ਸਿੰਘ ਭੰਮਰਾ, ਮਨਜੀਤ ਸਿੰਘ, ਜਸਵਿੰਦਰ ਸਿੰਘ ਤਨੇਜਾ, ਨਰੇਸ਼ ਕੁਮਾਰ, ਅਵਤਾਰ ਸਿੰਘ, ਹਨੀ ਕੁਮਾਰ, ਦੁੱਲਾ, ਮੱਖਣ ਸਿੰਘ, ਮੁਨੀਸ਼ ਕੁਮਾਰ ਅਤੇ ਹੋਰ ਕਈ ਲੋਕ ਮੌਜੂਦ ਸਨ।1
- ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।1
- ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਵੱਲੋਂ 'ਆਪਰੇਸ਼ਨ ਪ੍ਰਹਾਰ 3.0' ਤਹਿਤ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਇਲਾਕੇ ਦੇ ਅਪਰਾਧੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ।1
- ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।1
- ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ। ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।1
- ਗੜ੍ਹਸ਼ੰਕਰ ਸ਼ਹਿਰ ਦੀ ਵੱਡੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਮਿੰਨੀ ਬਾਈਪਾਸ ਹੁਣ ਮੁੜ ਚਾਲੂ ਹੋਣ ਦੀ ਆਸ ਬੱਝ ਗਈ ਹੈ। ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਗੜ੍ਹਸ਼ੰਕਰ ਵਿਖੇ ਨਵਾਂਸ਼ਹਿਰ-ਬੰਗਾ ਸੜਕ ਵਿਚਕਾਰ ਨਹਿਰ ਦੁਆਲੇ 2 ਰਸਤੇ ਚਾਲੂ ਕਰਕੇ ਇਹ ਮਿੰਨੀ ਬਾਈਪਾਸ ਤਿਆਰ ਕੀਤਾ ਗਿਆ ਸੀ। ਲੰਘੇ ਫਰਵਰੀ ਮਹੀਨੇ ਵਿੱਚ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਦਿਨ-ਰਾਤ ਇੱਕ ਕਰਕੇ ਚਾਲੂ ਕਰਵਾਇਆ ਇਹ ਰਸਤਾ ਹੋਲੇ ਮਹੱਲੇ ਦੇ ਜੋੜ ਮੇਲੇ ਤੋਂ ਬਾਅਦ ਰੇਲਵੇ ਵਿਭਾਗ ਵੱਲੋਂ ਬੰਦ ਕਰ ਦਿੱਤਾ ਗਿਆ ਸੀ, ਕਿਉਂਕਿ ਇਸ ਰਸਤੇ ਵਿੱਚੋਂ ਰੇਲਵੇ ਲਾਈਨ ਲੰਘਦੀ ਹੈ। ਇਸ ਸਬੰਧੀ ਹੁਣ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਫਾਟਕ ਲੱਗਣ ਉਪਰੰਤ ਗੜ੍ਹਸ਼ੰਕਰ ਦਾ ਇਹ ਮਿੰਨੀ ਬਾਈਪਾਸ ਜਲਦ ਹੀ ਮੁੜ ਚਾਲੂ ਹੋ ਜਾਵੇਗਾ।1
- ਦੋਰਾਹਾ ਦੇ ਨੇੜਲੇ ਪਿੰਡ ਜਸਪਾਲੋਂ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੇਂਦਰ ਵਿੱਚੋਂ ਕਰੀਬ 10 ਨੌਜਵਾਨਾਂ ਨੂੰ ਬਰਾਮਦ ਕੀਤਾ ਗਿਆ ਹੈ।1