ਮੇਰਾ ਘਰ ਮੇਰੇ ਨਾਮ” ਤਹਿਤ ਰਾਇਕੇ ਕਲਾਂ ਵਿੱਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ ਗਏ ਮੇਰਾ ਘਰ ਮੇਰੇ ਨਾਮ” ਤਹਿਤ ਰਾਇਕੇ ਕਲਾਂ ਵਿੱਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ ਗਏ ਬਠਿੰਡਾ, "ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਅੱਜ ਰਾਇਕੇ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਲਕੀਅਤ ਸਬੰਧੀ ਕਾਰਡ ਘਰਾਂ ਦੇ ਮਾਲਕਾਂ ਨੂੰ ਵੰਡੇ ਗਏ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਅਤੇ ਜ਼ਮੀਨਾਂ ਦਾ ਕਾਨੂੰਨੀ ਹੱਕ ਦੇਣਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣੇਗੀ। ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਸ਼ਿੰਦਾ ਇਸ ਮੌਕੇ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਦੱਸਿਆ ਕਿ ਦਿਹਾਤੀ ਹਲਕੇ ਦੇ ਕੁਲ 550 ਲੋਕਾਂ ਨੂੰ ਕਾਰਡ ਵੰਡੇ ਜਾਣੇ ਹਨ ਜਿਨ੍ਹਾਂ ਵਿੱਚੋਂ 212 ਨੂੰ ਵਾਰਡ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਗਈ । ਮਲਕੀਅਤ ਕਾਰਡ ਵੰਡੇ ਗਏ ਅਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਇਸ ਮੌਕੇ ਤੇ ਤਹਿਸੀਲਦਾਰ ਕੰਵਲਦੀਪ ਸਿੰਘ ਅਤੇ ਪਟਵਾਰੀ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਆਪਣੇ ਸੰਬੋਧਨ ਦੌਰਾਨ ਸ਼੍ਰੀ ਜਸਵਿੰਦਰ ਸਿੰਘ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਤੀਬਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਅਤੇ ਇਸ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਕਿਸਾਨਾਂ ਦੀਆਂ ਮੋਟਰਾਂ ਲਈ ਲਗਾਤਾਰ ਬਿਜਲੀ ਦੇ ਨਾਲ ਨਾਲ ਘਰੇਲੂ ਖਪਤਕਾਰਾਂ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਤੇ ਨਸ਼ਾ ਮੁਕਤੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਆ, ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
ਮੇਰਾ ਘਰ ਮੇਰੇ ਨਾਮ” ਤਹਿਤ ਰਾਇਕੇ ਕਲਾਂ ਵਿੱਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ ਗਏ ਮੇਰਾ ਘਰ ਮੇਰੇ ਨਾਮ” ਤਹਿਤ ਰਾਇਕੇ ਕਲਾਂ ਵਿੱਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ ਗਏ ਬਠਿੰਡਾ, "ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਅੱਜ ਰਾਇਕੇ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਲਕੀਅਤ ਸਬੰਧੀ ਕਾਰਡ ਘਰਾਂ ਦੇ ਮਾਲਕਾਂ ਨੂੰ ਵੰਡੇ ਗਏ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਅਤੇ ਜ਼ਮੀਨਾਂ ਦਾ ਕਾਨੂੰਨੀ ਹੱਕ ਦੇਣਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣੇਗੀ। ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਸ਼ਿੰਦਾ ਇਸ ਮੌਕੇ ਦੇ ਮੁੱਖ
ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਦੱਸਿਆ ਕਿ ਦਿਹਾਤੀ ਹਲਕੇ ਦੇ ਕੁਲ 550 ਲੋਕਾਂ ਨੂੰ ਕਾਰਡ ਵੰਡੇ ਜਾਣੇ ਹਨ ਜਿਨ੍ਹਾਂ ਵਿੱਚੋਂ 212 ਨੂੰ ਵਾਰਡ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਗਈ । ਮਲਕੀਅਤ ਕਾਰਡ ਵੰਡੇ ਗਏ ਅਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਇਸ ਮੌਕੇ ਤੇ ਤਹਿਸੀਲਦਾਰ ਕੰਵਲਦੀਪ ਸਿੰਘ ਅਤੇ ਪਟਵਾਰੀ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਆਪਣੇ ਸੰਬੋਧਨ ਦੌਰਾਨ ਸ਼੍ਰੀ ਜਸਵਿੰਦਰ ਸਿੰਘ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਤੀਬਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ
ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਅਤੇ ਇਸ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਕਿਸਾਨਾਂ ਦੀਆਂ ਮੋਟਰਾਂ ਲਈ ਲਗਾਤਾਰ ਬਿਜਲੀ ਦੇ ਨਾਲ ਨਾਲ ਘਰੇਲੂ ਖਪਤਕਾਰਾਂ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਤੇ ਨਸ਼ਾ ਮੁਕਤੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਆ, ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
- 31 ਮਾਰਚਾਦਿਆਂ ਨੂੰ ਪਿਆਕੜਾਂ ਨੂੰ ਲਾਲਚ ਹੋ ਜਾਂਦਾ ਤੇ ਬੇਟੀਆਂ ਦੀ ਪੇਟੀਆਂ ਸਟੋਰ ਕਰ ਲੈਂਦੇ ਨੇ ਘਰ ਤੇ ਅਗਲੇ ਮਹੀਨੇ ਰੱਜ ਕੇ ਪੀਂਦੇ ਨੇ ਦਾਰੂ ਬਾਕੀ ਸਭ ਵੀਡੀਓ ਵਿੱਚ1
- ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।1
- ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ1
- ਬੈਂਕ ਅੱਗੇ ਦਰੀ ਵਿਸ਼ਾ ਬੈਠ ਗਏ ਕਿਸਾਨ1
- ਕੋਟਕਪੂਰਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਵੇਂ ਕਿ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਯੋਜਨਾਵਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ (ਪੀ.ਆਰ.ਓ.), ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ, ਪਰਗਟ ਸਿੰਘ, ਲਵਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 📄 ਵੇਰਵਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਲਕਾ ਕੋਟਕਪੂਰਾ ਵਿੱਚ ਵੱਡੇ ਪੱਧਰ 'ਤੇ ਖੇਡ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਪਿੰਡ ਪੱਕਾ ਵਿੱਚ ਬਣ ਰਹੇ 54 ਲੱਖ ਦੇ ਸਟੇਡੀਅਮ ਦਾ ਨਿਰੀਖਣ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੰਮ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। --- 🔍 ਸਮੀਖਿਆ ਇਹ ਪ੍ਰੋਜੈਕਟ ਪਿੰਡਾਂ ਵਿੱਚ ਖੇਡ ਸਹੂਲਤਾਂ ਵਧਾਉਣ ਵੱਲ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜੇ ਇਹ ਸਟੇਡੀਅਮ ਸਮੇਂ ਸਿਰ ਬਣਦੇ ਹਨ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਵਿੱਚ ਵੀ ਮਦਦ ਮਿਲੇਗੀ। --- 💭 ਅੰਤਿਮ ਵਿਚਾਰ ਪਿੰਡ ਪੱਧਰ 'ਤੇ ਖੇਡ ਸਟੇਡੀਅਮ ਬਣਾਉਣਾ ਪੰਜਾਬ ਦੇ ਨੌਜਵਾਨਾਂ ਲਈ ਸਕਾਰਾਤਮਕ ਕਦਮ ਹੈ। ਇਸ ਨਾਲ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ। --- 🪞 ਪ੍ਰਤੀਬਿੰਬ ਪਿੰਡਾਂ ਵਿੱਚ ਖੇਡ ਸਹੂਲਤਾਂ ਦੀ ਘਾਟ ਕਈ ਵਾਰ ਨੌਜਵਾਨਾਂ ਨੂੰ ਖੇਡਾਂ ਤੋਂ ਦੂਰ ਕਰ ਦਿੰਦੀ ਹੈ। ਇਹ ਪ੍ਰੋਜੈਕਟ ਉਸ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੈ। --- 📌 ਨਿਸ਼ਕਰਸ਼ ਪਿੰਡ ਪੱਕਾ ਵਿੱਚ ਬਣ ਰਿਹਾ ਖੇਡ ਸਟੇਡੀਅਮ ਅਤੇ ਕੋਟਕਪੂਰਾ ਵਿੱਚ ਹੋਰ 27 ਸਟੇਡੀਅਮ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਮੌਕਾ ਸਾਬਤ ਹੋ ਸਕਦੇ ਹਨ। 📊 ਪੋਲ ਸਵਾਲ ਕੀ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣਾ ਜਰੂਰੀ ਹੈ? ਹਾਂ ਨਹੀਂ ਹੋਰ ਸਹੂਲਤਾਂ ਪਹਿਲਾਂ --- 💬 ਪ੍ਰਤੀਕਿਰਿਆ ਸਵਾਲ ਕੀ ਤੁਹਾਡੇ ਪਿੰਡ ਵਿੱਚ ਵੀ ਖੇਡ ਮੈਦਾਨ ਦੀ ਲੋੜ ਹੈ? ਆਪਣੀ ਰਾਏ ਕਮੈਂਟ ਵਿੱਚ ਦਿਓ। --- ⚠️ ਡਿਸਕਲੇਮਰ ਇਹ ਖ਼ਬਰ ਸਰਕਾਰੀ ਜਾਣਕਾਰੀ ਅਤੇ ਉਪਲਬਧ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਅਧਿਕਾਰਿਕ ਜਾਣਕਾਰੀ ਵਿੱਚ ਬਦਲਾਅ ਸੰਭਵ ਹੈ।1
- Post by Inside Story News Chennal1
- Post by दिनोदिया पब्लिक न्यूज अबोहर फाजिल्का1
- ਪਿੰਡ ਫਰਵਾਹੀ 'ਚ ਜੈੱਕਾਂ ਨਾਲ ਕੋਠੀ ਚੁੱਕਦਿਆਂ ਵਾਪਰਿਆ ਭਿਆਨਕ ਹਾਦਸਾ! 4 ਜਾਣੇ ਮਲਬੇ ਹੇਠ ਆ ਗਏ1