ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸੁਨਾਮ, 25 ਅਗਸਤ (Rajesh Kumar): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 44 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਸੂਬੇ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸਿਰਫ਼ ਰੋਜ਼ਗਾਰ ਦਾ ਮੌਕਾ ਹੀ ਨਹੀਂ, ਸਗੋਂ ਸਮਾਜ ਦੀ ਨਵੀਂ ਪੀੜ੍ਹੀ ਦੀ ਸਿਹਤ, ਪੋਸ਼ਣ ਅਤੇ ਮੁੱਢਲੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਨਾਲ ਯੋਗ ਉਮੀਦਵਾਰਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ 'ਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਮੁੱਢਲੀ ਸਿੱਖਿਆ, ਪੋਸ਼ਣ ਅਤੇ ਸਿਹਤ ਸੰਭਾਲ ਨਾਲ ਜੋੜਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ। ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨਾਲ ਜੁੜੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਸਥਾਨਕ ਆਗੂ, ਪਾਰਟੀ ਵਰਕਰ ਅਤੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

- ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ1
- ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ4
- ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ ਨੂੰ ਸਮਰਪਿਤ ਸਜਾਏ ਜਾ ਰਹੇ ਖ਼ਾਲਸਾ ਮਾਰਚ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਖ਼ਾਲਸਾ ਮਾਰਚ ਦੇ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸਵਾਗਤੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸਮਰਪਿਤ ਇਹ ਨਗਰ ਕੀਰਤਨ 30 ਅਗਸਤ ਦੀ ਸ਼ਾਮ ਨੂੰ ਫਤਿਹਗੜ੍ਹ ਸਾਹਿਬ ਦੀ ਹੱਦ ਵਿੱਚ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਜਾਵਟੀ ਗੇਟ ਲਗਾਉਣ ਦੇ ਨਾਲ-ਨਾਲ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਸੰਗਤਾਂ ਵੱਲੋਂ ਖ਼ਾਲਸਾ ਮਾਰਚ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਥੇਦਾਰ ਰਿਆ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਖ਼ਾਲਸਾ ਮਾਰਚ ਦੇ ਰਾਤਰੀ ਠਹਿਰਾਓ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ 31 ਅਗਸਤ ਨੂੰ ਸਵੇਰੇ 9 ਵਜੇ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਪੰਥ ਦੀਆਂ ਮਹਾਨ ਰਵਾਇਤਾਂ ਨਾਲ ਜੁੜੇ ਇਸ ਖ਼ਾਲਸਾ ਮਾਰਚ ਦਾ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪਹੁੰਚਣਾ ਸਮੂਹ ਸੰਗਤਾਂ ਲਈ ਮਾਣ ਅਤੇ ਸ਼ਰਧਾ ਦਾ ਮੌਕਾ ਹੈ।1
- ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....1