ਡਿਪਟੀ ਕਮਿਸ਼ਨਰ ਸੰਗਰੂਰ ਨੇ ਨਾੜ ਸਾੜਨ ਖ਼ਿਲਾਫ਼ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ ਮੂਣਕ ਸੰਗਰੂਰ, 17 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਨੁੱਖੀ ਸਿਹਤ ‘ਤੇ ਵੀ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਵਿਕਲਪਕ ਤਰੀਕਿਆਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਹਰੇਕ ਪਿੰਡ ਤੱਕ ਪਹੁੰਚ ਕਰਦਿਆਂ ਕਿਸਾਨਾਂ ਨੂੰ ਨਾੜ ਪ੍ਰਬੰਧਨ ਦੇ ਤਰੀਕਿਆਂ, ਸਰਕਾਰੀ ਸਕੀਮਾਂ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣਾ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜੀ. ਗੁਰਿੰਦਰ ਸਿੰਘ ਅਤੇ ਜੂਨੀਅਰ ਤਕਨੀਸ਼ੀਅਨ ਸ੍ਰੀ ਸੁਖਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

- Post by ༒♛𝔖𝔥𝔦𝔣𝔞𝔩𝔦 ♛༒꧂1
- Post by Raman Dhillon1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice1
- रोड पटी गई है ईस कर के जाम लग रही है जलद,,,, से जलद बनाया जाये लोका नु आराम हो जावे1
- Post by Masroor1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by ༒♛𝔖𝔥𝔦𝔣𝔞𝔩𝔦 ♛༒꧂1