ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 24 ਜੂਨ ਨੂੰ ਹੋਣ ਵਾਲੇ 'ਲੋਕ ਮਿਲਣੀ' ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਸਬੰਧੀ 23 ਜੂਨ ਨੂੰ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਧਰਮਪੁਰਾ ਵਿਖੇ ਹੋਣ ਵਾਲੀ ਇਹ 'ਲੋਕ ਮਿਲਣੀ' ਇਲਾਕੇ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਪ੍ਰੋਗਰਾਮ ਵਾਲੀ ਥਾਂ 'ਤੇ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੇ ਪ੍ਰਬੰਧ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ, ਨਾਲ ਹੀ ਸਿਹਤ ਵਿਭਾਗ ਵੱਲੋਂ ਮੌਕੇ 'ਤੇ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੇ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਬਲਬੀਰ ਸਿੰਘ, ਮੈਂਬਰ ਬਲਾਕ ਸੰਮਤੀ ਅਮਨਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਜਗਵਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

- ਮਾਨਸਾ ਵਿੱਚ ਸਮਾਜ ਸੇਵੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਹੈ।1
- ਬਰਨਾਲਾ ਦੇ ਵਾਰਡ ਨੰਬਰ 29 ਵਿੱਚ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਸਥਾਈ ਸਮੱਸਿਆ ਦੇ ਹੱਲ ਨਾ ਹੋਣ ਕਾਰਨ, ਸਾਬਕਾ ਕੌਂਸਲਰ ਮਹੇਸ਼ ਲੋਧਾ ਨੇ ਇੱਕ ਵੱਡੇ ਸੰਘਰਸ਼ ਦੀ ਤਿਆਰੀ ਖਿੱਚ ਲਈ ਹੈ।1
- ਫੋਰਟੀ ਹਸਪਤਾਲ ਮੋਹਾਲੀ ਦੇ ਡਾਕਟਰ ਸਾਹਿਬਾਨਾਂ ਨੇ ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਰੂਟ ਇੰਚਾਰਜ NGO ਸਾਹਿਬਾਨਾਂ ਅਤੇ ਕਰਮਚਾਰੀਆਂ ਨੂੰ ਐਕਸੀਡੈਂਟ ਦੌਰਾਨ ਮੁਢੱਲੀ ਸਹਾਇਤਾ ਅਤੇ CPR ਦੇਣ ਬਾਰੇ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ। ਇਸ ਟ੍ਰੇਨਿੰਗ ਦੌਰਾਨ, ਡਾਕਟਰਾਂ ਨੇ ਹਾਦਸੇ ਵੇਲੇ ਜ਼ਖਮੀ ਵਿਅਕਤੀ ਨੂੰ CPR ਦੇਣ ਸਮੇਂ ਰੱਖੀਆਂ ਜਾਣ ਵਾਲੀਆਂ ਜ਼ਰੂਰੀ ਸਾਵਧਾਨੀਆਂ ਅਤੇ CPR ਦੇਣ ਦੇ ਸਹੀ ਤਰੀਕੇ ਬਾਰੇ ਬਹੁਤ ਹੀ ਸਰਲ ਢੰਗ ਨਾਲ ਪ੍ਰੈਕਟੀਕਲ ਕਰਕੇ ਦਿਖਾਇਆ।1
- ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸੰਪੰਨ ਹੋ ਗਈ ਹੈ। ਇਸ ਚੋਣ ਪ੍ਰਕਿਰਿਆ ਤੋਂ ਬਾਅਦ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ, ਜਦੋਂ ਕਿ ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਬਣੇ ਹਨ। ਇਸੇ ਤਰ੍ਹਾਂ, ਮੀਨਾ ਰਾਣੀ ਨੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ।2
- ਲੌਂਗੋਵਾਲ ਵਿੱਚ 23 ਜੂਨ ਨੂੰ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਸੰਪੰਨ ਹੋਈ। ਆਮ ਆਦਮੀ ਪਾਰਟੀ ਦੇ ਕੌਂਸਲਰ ਸ਼੍ਰੀਮਤੀ ਰਛਪਾਲ ਕੌਰ, ਪਤਨੀ ਬਲਵਿੰਦਰ ਸਿੰਘ, ਨੂੰ ਪ੍ਰਧਾਨ ਚੁਣਿਆ ਗਿਆ ਹੈ, ਜਦੋਂ ਕਿ ਕੁਲਦੀਪ ਸਿੰਘ ਬੰਟੀ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਕਰਮਜੀਤ ਕੌਰ, ਪਤਨੀ ਗੁਰਜੀਤ ਸਿੰਘ ਕਾਲਾ, ਮੀਤ ਪ੍ਰਧਾਨ ਦੇ ਅਹੁਦੇ ਲਈ ਚੁਣੇ ਗਏ ਹਨ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਕ ਸੇਵਾ ਤੇ ਵਿਕਾਸ ਕਾਰਜਾਂ ਪ੍ਰਤੀ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਸ੍ਰੀ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਪਾਰਟੀ 'ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਵੀਂ ਟੀਮ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਏਗੀ। ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਲੋਕ ਭਲਾਈ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪਹਿਲਾਂ ਹੀ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵਿਕਾਸ ਕਾਰਜਾਂ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਨੇ ਸਾਰੇ ਨਗਰ ਕੌਂਸਲਰਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਨਵ-ਚੁਣੀ ਪ੍ਰਧਾਨ ਸ਼੍ਰੀਮਤੀ ਰਛਪਾਲ ਕੌਰ ਨੇ ਪਾਰਟੀ ਅਤੇ ਸ਼ਹਿਰ ਵਾਸੀਆਂ ਦੁਆਰਾ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਲੌਂਗੋਵਾਲ ਦੇ ਹਰ ਵਾਰਡ ਦਾ ਵਿਕਾਸ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ। ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਨੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦਾ ਵਾਅਦਾ ਕੀਤਾ। ਮੀਤ ਪ੍ਰਧਾਨ ਸ਼੍ਰੀਮਤੀ ਕਰਮਜੀਤ ਕੌਰ ਨੇ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਮੌਜੂਦ ਸਨ।1
- ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਪੈਸੇ ਦੇ ਕੇ ਤਿਆਰ ਕਰਵਾਉਣ ਦੇ ਦੋਸ਼ਾਂ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਅਮਨ ਅਰੋੜਾ ਨੇ ਇਹਨਾਂ ਦੋਸ਼ਾਂ ਦਾ ਸਪੱਸ਼ਟ ਖੰਡਨ ਕਰਦਿਆਂ ਕਿਹਾ ਕਿ ਹਰਿਆਣਾ ਪੁਲਿਸ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਜਿਹੀ ਕੋਈ ਗੱਲਬਾਤ ਜਾਂ ਸਥਿਤੀ ਨਹੀਂ ਹੈ। ਉਨ੍ਹਾਂ ਨੇ ਸੁਖਪਾਲ ਖਹਿਰੇ ਵਰਗੇ ਲੀਡਰਾਂ ਨੂੰ ਅਜਿਹੇ ਛੋਟੇ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ।1
- ਧੋਖੇ ਨਾਲ ਤਾਏ ਸੌਹੁਰੇ ਤੋਂ ਵਸੀਅਤ ਕਰਵਾਈ, ਬਾਅਦ ਵਿੱਚ ਬਜ਼ੁਰਗ ਨੂੰ ਪਤਾ ਨਹੀਂ ਕਿੱਥੇ ਗਾਇਬ ਕਰ ਦਿੱਤਾ। ਡੱਡੂ ਰੋਮਾਣਾ ਦੀ ਰਹਿਣ ਵਾਲੀ ਪ੍ਰਮਜੀਤ ਕੌਰ ਨੇ ਆਪਣੀ ਸਕੀ ਭੈਣ ਤੇ ਗੰਭੀਰ ਅਰੋਪ ਲਗਾਏ ਨੇ ਕੀ ਮੇਰੇ ਸਕੀ ਭੈਣ ਨੇ ਮੇਰੇ ਤਾਏ ਸੌਹੁਰੇ ਦੀ ਪੈਲੀ ਦੀ ਵਸੀਅਤ ਧੋਖੇ ਨਾਲ ਆਪਣੇ ਨਾਮ ਕਰਵਾ ਲਈ ਹੈ। ਅਤੇ ਮੇਰੇ ਤਾਏ ਸੌਹੁਰੇ ਨੂੰ ਪਤਾ ਨੀ ਲੱਗਦਾ ਕਿੱਥੇ ਗ਼ੈਬ ਕਰ ਦਿੱਤਾ ਹੈ।1
- ਮਾਨਸਾ ਪੁਲਿਸ ਨੇ ਛੇ ਦੋਸ਼ੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮਾਨਸਾ ਪੁਲਿਸ ਵੱਲੋਂ ਅੰਜਾਮ ਦਿੱਤੀ ਗਈ।1