logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਮਾਲਵਾ ਜ਼ੋਨ ਦੇ ਮੈਂਬਰਾਂ ਅਤੇ ਪ੍ਰਚਾਰਕਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਬੈਠਕ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਰ ਹਲਕੇ ਵਿੱਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹਨਾਂ ਸਮਾਗਮਾਂ ਦਾ ਮੁੱਖ ਮਕਸਦ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ, ਸਿੱਖ ਇਤਿਹਾਸ ਅਤੇ ਪੰਥਕ ਮਰਯਾਦਾ ਦੀ ਅਹਿਮੀਅਤ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਹੈ। ਉਨ੍ਹਾਂ ਨੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥਿਆਂ ਨੂੰ ਸਿੱਖੀ ਪ੍ਰਚਾਰ ਲਈ ਤਨਦੇਹੀ ਨਾਲ ਸਰਗਰਮ ਹੋਣ ਦੀ ਅਪੀਲ ਕੀਤੀ। ਜਥੇਦਾਰ ਗਿਆਨੀ ਟੇਕ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਕਾਰਜਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਇਕੱਤਰਤਾ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਗਸੀਰ ਸਿੰਘ Mਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਕੌਰ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਨਰਿੰਦਰ ਕੌਰ ਰਣੀਆਂ, ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਭੋਲਾ ਸਿੰਘ ਅਤੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਵਿੱਚ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਿੰਘ ਹਾਜ਼ਰ ਸਨ।

4 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
4 hrs ago
a6495f1d-4cfa-49ca-97ab-cd955ffe86b3

ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਮਾਲਵਾ ਜ਼ੋਨ ਦੇ ਮੈਂਬਰਾਂ ਅਤੇ ਪ੍ਰਚਾਰਕਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਬੈਠਕ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਰ ਹਲਕੇ ਵਿੱਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹਨਾਂ ਸਮਾਗਮਾਂ ਦਾ ਮੁੱਖ ਮਕਸਦ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ, ਸਿੱਖ ਇਤਿਹਾਸ ਅਤੇ ਪੰਥਕ ਮਰਯਾਦਾ ਦੀ ਅਹਿਮੀਅਤ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ

8f956587-d5b4-46c2-9fcf-dbc3eb58b0b0

ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਹੈ। ਉਨ੍ਹਾਂ ਨੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥਿਆਂ ਨੂੰ ਸਿੱਖੀ ਪ੍ਰਚਾਰ ਲਈ ਤਨਦੇਹੀ ਨਾਲ ਸਰਗਰਮ ਹੋਣ ਦੀ ਅਪੀਲ ਕੀਤੀ। ਜਥੇਦਾਰ ਗਿਆਨੀ ਟੇਕ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਕਾਰਜਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਇਕੱਤਰਤਾ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਗਸੀਰ ਸਿੰਘ Mਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਕੌਰ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਨਰਿੰਦਰ ਕੌਰ ਰਣੀਆਂ, ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਭੋਲਾ ਸਿੰਘ ਅਤੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਵਿੱਚ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਿੰਘ ਹਾਜ਼ਰ ਸਨ।

More news from ਪੰਜਾਬ and nearby areas
  • ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    1
    ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    17 hrs ago
  • ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    1
    ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    6 hrs ago
  • ਪੰਜਾਬ ਸਰਕਾਰ ਨੇ ਸੂਬੇ ਦੀ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਲਗਭਗ 700 ਨਵੀਆਂ ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਖਰੀਦ ਲਈ ਜਾਰੀ ਕੀਤੀ ਗਈ ਟੈਂਡਰ ਪ੍ਰਕਿਰਿਆ ਵਿੱਚ ਟਾਟਾ ਮੋਟਰਜ਼ ਅਤੇ ਅਸ਼ੋਕ ਲੇਲੈਂਡ ਨੇ ਹਿੱਸਾ ਲਿਆ ਸੀ, ਜਿਸ ਵਿੱਚੋਂ ਅਸ਼ੋਕ ਲੇਲੈਂਡ ਨੂੰ ਟੈਂਡਰ ਅਲਾਟ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਇਹ ਨਵੀਆਂ ਬੱਸਾਂ ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੀਆਂ। ਹਰ ਬੱਸ ਵਿੱਚ ਅੰਦਰੂਨੀ ਅਤੇ ਬਾਹਰੀ ਸੀਸੀਟੀਵੀ (CCTV) ਕੈਮਰੇ, ਜੀਪੀਐਸ (GPS) ਆਧਾਰਿਤ ਰੀਅਲ-ਟਾਈਮ ਟ੍ਰੈਕਿੰਗ ਸਿਸਟਮ ਅਤੇ ਹੋਰ ਡਿਜ਼ਿਟਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਬੱਸਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ, ਸਰਕਾਰ ਨੇ ਟਿਕਟਿੰਗ ਪ੍ਰਣਾਲੀ ਨੂੰ ਵੀ ਪੂਰੀ ਤਰ੍ਹਾਂ ਡਿਜ਼ਿਟਲ ਬਣਾ ਦਿੱਤਾ ਹੈ, ਜਿਸ ਨਾਲ ਯਾਤਰੀ ਘਰ ਬੈਠੇ ਹੀ ਆਨਲਾਈਨ ਟਿਕਟ ਬੁੱਕ ਕਰ ਸਕਣਗੇ ਅਤੇ ਡਿਜ਼ਿਟਲ ਭੁਗਤਾਨ ਰਾਹੀਂ ਆਸਾਨੀ ਨਾਲ ਸਫ਼ਰ ਕਰ ਸਕਣਗੇ। ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਸਰਕਾਰ ਦੇ ਜਨਤਕ ਬੱਸ ਬੇੜੇ ਦੀ ਕੁੱਲ ਗਿਣਤੀ 3,546 ਹੋ ਜਾਵੇਗੀ। ਉਨ੍ਹਾਂ ਅਨੁਸਾਰ, ਸਰਕਾਰੀ ਬੱਸ ਬੇੜੇ ਵਿੱਚ ਕਰੀਬ 56 ਫ਼ੀਸਦੀ ਦਾ ਵਾਧਾ ਦਰਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਪਹਿਲਾਂ ਨਾਲੋਂ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮਿਲਣ ਦੀ ਉਮੀਦ ਹੈ।
    1
    ਪੰਜਾਬ ਸਰਕਾਰ ਨੇ ਸੂਬੇ ਦੀ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਲਗਭਗ 700 ਨਵੀਆਂ ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਖਰੀਦ ਲਈ ਜਾਰੀ ਕੀਤੀ ਗਈ ਟੈਂਡਰ ਪ੍ਰਕਿਰਿਆ ਵਿੱਚ ਟਾਟਾ ਮੋਟਰਜ਼ ਅਤੇ ਅਸ਼ੋਕ ਲੇਲੈਂਡ ਨੇ ਹਿੱਸਾ ਲਿਆ ਸੀ, ਜਿਸ ਵਿੱਚੋਂ ਅਸ਼ੋਕ ਲੇਲੈਂਡ ਨੂੰ ਟੈਂਡਰ ਅਲਾਟ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਇਹ ਨਵੀਆਂ ਬੱਸਾਂ ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੀਆਂ। ਹਰ ਬੱਸ ਵਿੱਚ ਅੰਦਰੂਨੀ ਅਤੇ ਬਾਹਰੀ ਸੀਸੀਟੀਵੀ (CCTV) ਕੈਮਰੇ, ਜੀਪੀਐਸ (GPS) ਆਧਾਰਿਤ ਰੀਅਲ-ਟਾਈਮ ਟ੍ਰੈਕਿੰਗ ਸਿਸਟਮ ਅਤੇ ਹੋਰ ਡਿਜ਼ਿਟਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਬੱਸਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ, ਸਰਕਾਰ ਨੇ ਟਿਕਟਿੰਗ ਪ੍ਰਣਾਲੀ ਨੂੰ ਵੀ ਪੂਰੀ ਤਰ੍ਹਾਂ ਡਿਜ਼ਿਟਲ ਬਣਾ ਦਿੱਤਾ ਹੈ, ਜਿਸ ਨਾਲ ਯਾਤਰੀ ਘਰ ਬੈਠੇ ਹੀ ਆਨਲਾਈਨ ਟਿਕਟ ਬੁੱਕ ਕਰ ਸਕਣਗੇ ਅਤੇ ਡਿਜ਼ਿਟਲ ਭੁਗਤਾਨ ਰਾਹੀਂ ਆਸਾਨੀ ਨਾਲ ਸਫ਼ਰ ਕਰ ਸਕਣਗੇ।

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਸਰਕਾਰ ਦੇ ਜਨਤਕ ਬੱਸ ਬੇੜੇ ਦੀ ਕੁੱਲ ਗਿਣਤੀ 3,546 ਹੋ ਜਾਵੇਗੀ। ਉਨ੍ਹਾਂ ਅਨੁਸਾਰ, ਸਰਕਾਰੀ ਬੱਸ ਬੇੜੇ ਵਿੱਚ ਕਰੀਬ 56 ਫ਼ੀਸਦੀ ਦਾ ਵਾਧਾ ਦਰਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਪਹਿਲਾਂ ਨਾਲੋਂ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮਿਲਣ ਦੀ ਉਮੀਦ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    1
    ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    1
    ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    user_Jagga Singh
    Jagga Singh
    ਧੂਰੀ, ਸੰਗਰੂਰ, ਪੰਜਾਬ•
    12 hrs ago
  • dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji
    2
    dhan dhan Guru Nanak dev 
ji dhan dhan guru gobind singh Ji 
dhan dhan guru nanak dev ji 
dhan dhan guru gobind singh ji
    user_Charnjeet Singh
    Charnjeet Singh
    Taxi Driver ਕੋਟਕਪੂਰਾ, ਫਰੀਦਕੋਟ, ਪੰਜਾਬ•
    17 hrs ago
  • ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।
    1
    ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    3 hrs ago
  • ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।
    1
    ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.