ਐਸ.ਆਈ.ਆਰ ਤਹਿਤ ਸਕੂਲਾਂ 'ਚ ਕਰਵਾਏ ਭਾਸ਼ਣ ਮੁਕਾਬਲੇ ਐਸ.ਆਈ.ਆਰ 2026 ਦੇ ਤਹਿਤ ਵੋਟਰ ਜਾਗਰੂਕਤਾ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਮਿਲੀ *ਐਸ.ਆਈ.ਆਰ ਤਹਿਤ ਸਕੂਲਾਂ 'ਚ ਕਰਵਾਏ ਭਾਸ਼ਣ ਮੁਕਾਬਲੇ* ਤਰਨ ਤਾਰਨ, 1 ਅਗਸਤ ( )- ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚਲਾਏ ਜਾ ਰਹੇ ਐਸ.ਆਈ.ਆਰ 2026 ਦੇ ਤਹਿਤ ਵੋਟਰ ਜਾਗਰੂਕਤਾ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਦੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵੋਟ ਦੇ ਅਧਿਕਾਰਾਂ ਅਤੇ ਵੋਟਰ ਸੂਚੀ ਦੀ ਸ਼ੁਧਾਈ ਦੇ ਕੰਮਾਂ ਪ੍ਰਤੀ ਜਾਗਰੂਕ ਕਰਨਾ ਸੀ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ "ਐਸ.ਆਈ.ਆਰ 2026", "ਮੇਰਾ ਵੋਟ ਮੇਰਾ ਅਧਿਕਾਰ", "ਲੋਕਤੰਤਰ ਦੀ ਤਾਕਤ" ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਬਹੁਤ ਹੀ ਖੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤੇ। ਵਿਦਿਆਰਥੀਆਂ ਦੇ ਇਹ ਰਚਨਾਤਮਿਕ ਵਿਚਾਰ ਸੁਣ ਕੇ ਆਮ ਲੋਕਾਂ ਵਿੱਚ ਵੀ ਵੋਟਰ ਸੁਧਾਈ ਨੂੰ ਲੈ ਕੇ ਜਾਗਰੂਕਤਾ ਵਧੀ ਹੈ। ਆਪਣੇ ਸੰਦੇਸ਼ਾਂ ਰਾਹੀਂ ਨੌਜਵਾਨ ਪੀੜ੍ਹੀ ਨੇ ਸਮਾਜ ਨੂੰ ਲੋਕਤੰਤਰ ਵਿੱਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾ ਸਕਦੇ ਹਨ। ਇਨ੍ਹਾਂ ਗਤੀਵਿਧੀਆਂ ਕਾਰਨ ਹੀ ਜ਼ਿਲ੍ਹੇ ਵਿੱਚ ਐਸ.ਆਈ.ਆਰ 2026 ਦਾ ਕੰਮ ਬਹੁਤ ਤੇਜ਼ੀ ਨਾਲ ਅੱਗੇ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਅਜਿਹੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਐਸ.ਆਈ.ਆਰ ਤਹਿਤ ਸਕੂਲਾਂ 'ਚ ਕਰਵਾਏ ਭਾਸ਼ਣ ਮੁਕਾਬਲੇ ਐਸ.ਆਈ.ਆਰ 2026 ਦੇ ਤਹਿਤ ਵੋਟਰ ਜਾਗਰੂਕਤਾ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਮਿਲੀ *ਐਸ.ਆਈ.ਆਰ ਤਹਿਤ ਸਕੂਲਾਂ 'ਚ ਕਰਵਾਏ ਭਾਸ਼ਣ ਮੁਕਾਬਲੇ* ਤਰਨ ਤਾਰਨ, 1 ਅਗਸਤ ( )- ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚਲਾਏ ਜਾ ਰਹੇ ਐਸ.ਆਈ.ਆਰ 2026 ਦੇ ਤਹਿਤ ਵੋਟਰ ਜਾਗਰੂਕਤਾ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਦੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਭਾਸ਼ਣ
ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵੋਟ ਦੇ ਅਧਿਕਾਰਾਂ ਅਤੇ ਵੋਟਰ ਸੂਚੀ ਦੀ ਸ਼ੁਧਾਈ ਦੇ ਕੰਮਾਂ ਪ੍ਰਤੀ ਜਾਗਰੂਕ ਕਰਨਾ ਸੀ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ "ਐਸ.ਆਈ.ਆਰ 2026", "ਮੇਰਾ ਵੋਟ ਮੇਰਾ ਅਧਿਕਾਰ", "ਲੋਕਤੰਤਰ ਦੀ ਤਾਕਤ" ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਬਹੁਤ ਹੀ ਖੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤੇ। ਵਿਦਿਆਰਥੀਆਂ ਦੇ ਇਹ ਰਚਨਾਤਮਿਕ ਵਿਚਾਰ ਸੁਣ ਕੇ ਆਮ ਲੋਕਾਂ ਵਿੱਚ ਵੀ ਵੋਟਰ ਸੁਧਾਈ ਨੂੰ ਲੈ ਕੇ ਜਾਗਰੂਕਤਾ ਵਧੀ ਹੈ। ਆਪਣੇ ਸੰਦੇਸ਼ਾਂ ਰਾਹੀਂ ਨੌਜਵਾਨ ਪੀੜ੍ਹੀ ਨੇ ਸਮਾਜ ਨੂੰ ਲੋਕਤੰਤਰ
ਵਿੱਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾ ਸਕਦੇ ਹਨ। ਇਨ੍ਹਾਂ ਗਤੀਵਿਧੀਆਂ ਕਾਰਨ ਹੀ ਜ਼ਿਲ੍ਹੇ ਵਿੱਚ ਐਸ.ਆਈ.ਆਰ 2026 ਦਾ ਕੰਮ ਬਹੁਤ ਤੇਜ਼ੀ ਨਾਲ ਅੱਗੇ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਅਜਿਹੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News1
- ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ, 57 ਮੋਬਾਈਲ ਬਰਾਮਦ ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਪੁਲਿਸ ਨੇ ਚੋਰੀ ਦੇ ਮੋਬਾਇਲ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹਨਾਂ ਦੋਸ਼ੀਆਂ ਦਾ ਇੱਕ ਗੈਂਗ ਹੈ ਜੋ ਕਿ ਮੇਲਿਆਂ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਹ ਦੋਸ਼ੀ ਬਾਜ਼ਾਰ ਵਿੱਚ ਚੋਰੀ ਕੀਤੇ ਮੋਬਾਈਲ ਸਸਤੇ ਰੇਟ ਤੇ ਵੇਚਦੇ ਸਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਚੈਕਿੰਗ ਲਈ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਹੋਈ ਸੀ ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਬੈਗਾਂ ਵਿਚੋਂ 57 ਵੱਖ ਵੱਖ ਕੰਪਨੀ ਦੇ ਮੋਬਾਈਲ ਬਰਾਮਦ ਕੀਤੇ ਗਏ। ਦੋਸ਼ੀਆਂ ਦੀ ਪਛਾਣ ਹਰਭੇਜ ਸਿੰਘ ਭੇਜਾ ਵਾਸੀ ਚੱਕਪੱਤੀ ਥਾਣਾ ਕਬੀਰਪੁਰ ਜਿਲਾ ਕਪੂਰਥਲਾ, ਅੰਮ੍ਰਿਤਪਾਲ ਸਿੰਘ ਵਾਸੀ ਰਾਜੇਸ਼ ਨਗਰ ਬਟਾਲਾ ਰੋਡ ਅੰਮ੍ਰਿਤਸਰ, ਸਾਹਿਲ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਰਜੇਸ਼ ਬਾਂਸਲ ਵਾਸੀ ਮੋਹਨ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ। ਇਹਨਾਂ ਦੋਸ਼ੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਜੋ ਕਿ ਮੋਬਾਈਲ ਸਨੇਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦਿੰਦੇ ਸਨ ਅੰਜਾਮ ਅਤੇ ਇਹਨਾਂ ਦੋਸ਼ੀਆਂ ਵੱਲੋਂ ਦਿੱਲੀ ਅਤੇ ਹੋਰ ਦੂਰ ਦੀਆਂ ਮਾਰਕੀਟਾਂ ਵਿੱਚ ਮੋਬਾਈਲ ਸਸਤੇ ਰੇਟਾਂ ਵਿਚ ਵੇਚ ਦਿੱਤੇ ਜਾਂਦੇ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿੱਚ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿੱਥੋਂ ਕਿੱਥੋਂ ਮੋਬਾਇਲ ਚੋਰੀ ਕੀਤੇ ਹਨ ਤੇ ਕਿੱਥੇ ਜਾ ਕੇ ਸਸਤੇ ਮੁੱਲ ਤੇ ਵੇਚਦੇ ਸਨ । ਤਫਤੀਸ਼ ਤੋਂ ਬਾਅਦ ਬਰਾਮਦ ਹੋਏ ਮੋਬਾਈਲ ਫੋਨ ਉਹਨਾਂ ਦੇ ਅਸਲ ਮਾਲਿਕਾਂ ਨੂੰ ਦੇ ਦਿੱਤੇ ਜਾਣਗੇ।4