logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

26 ਅਗਸਤ 2026 ਨੂੰ ਜ਼ਿਲਾ ਫਾਜ਼ਿਲਕਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ ਸੜਕ ਹਾਦਸੇ ਵਿੱਚ ਸਕੂਟੀ ਚਾਲਕ ਦੀ ਮੌਤ ਦੇ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਜਲਾਲਾਬਾਦ- ਥਾਣਾ ਅਮੀਰਖਾਸ ਪੁਲਿਸ ਨੇ ਸੜਕ ਹਾਦਸੇ ਵਿੱਚ ਸਕੂਟੀ ਚਾਲਕ ਦੀ ਮੌਤ ਹੋਣ 'ਤੇ ਅਣਪਛਾਤੇ ਕਾਰ ਚਾਲਕ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਜੰਡ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਐਕਮੇ ਸਕੂਲ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਇੱਕ ਅਣਪਛਾਤੇ ਕਰੇਟਾ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਨ ਸਕੂਟੀ ਚਾਲਕ ਦੀ ਮੌਤ ਹੋ ਗਈ ਹੈ। ਪੁਲਿਸ ਪਾਰਟੀ ਨੇ ਸਿਵਲ ਹਸਪਤਾਲ ਜਲਾਲਾਬਾਦ ਪੁੱਜ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਅਣਪਛਾਤੇ ਵਿਅਕਤੀ 'ਤੇ ਧਾਰਾ 106, 281, 324(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 2 ਗੱਡੀਆਂ ਚੋਰੀ ਕਰਨ ਵਾਲੇ ਇੱਕ ਵਿਅਕਤੀ 'ਤੇ ਪਰਚਾ ਦਰਜ ਜਲਾਲਾਬਾਦ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕਾਰਾਂ ਚੋਰੀ ਕਰਨ ਵਾਲੇ ਇੱਕ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰੇਲਵੇ ਰੋਡ ਨੇੜੇ ਸ਼ੋਰੂਮ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਗਜੀਤ ਸਿੰਘ ਉਰਫ ਵਿੱਕੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਾਲਮਗੜ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੋ ਗੱਡੀਆਂ ਆਲਟੋ ਅਤੇ ਹੌਂਡਾ ਸਿਟੀ ਚੋਰੀ ਕਰਕੇ ਅੱਗੇ ਵੇਚੀਆਂ ਗਈਆਂ ਹਨ। ਜਿਸ 'ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ 'ਤੇ ਧਾਰਾ 305 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਹੈਰੋਇਨ ਦਾ ਨਸ਼ਾ ਕਰਨ ਵਾਲਾ ਇੱਕ ਵਿਅਕਤੀ ਕਾਬੂ ਜਲਾਲਾਬਾਦ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਬਣੀ ਸਮਾਧ ਕੋਲ ਪੁੱਜੀ ਤਾਂ ਉਥੇ ਇੱਕ ਵਿਅਕਤੀ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਰੰਜੀਵ ਕੁਮਾਰ ਪੁੱਤਰ ਰਾਮ ਲਾਲ ਵਾਸੀ ਵਾਰਡ ਨੰਬਰ 2 ਬਸਤੀ ਹਾਈ ਸਕੂਲ ਹਾਲ ਆਬਾਦ ਅਗਰਵਾਲ ਕਲੋਨੀ ਜਲਾਲਾਬਾਦ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਕੋਲੋਂ ਇੱਕ ਸਿਲਵਰ ਪੰਨੀ, ਇੱਕ ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ। ਜਿਸ 'ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::: ਪੁਲਿਸ ਪਾਰਟੀ ਨਾਲ ਧੱਕਾਮੁੱਕੀ ਕਰਨ ਵਾਲੇ 9 ਵਿਅਕਤੀਆਂ 'ਤੇ ਪਰਚਾ ਦਰਜ ਜਲਾਲਾਬਾਦ- ਥਾਣਾ ਵੈਰੋਕੇ ਪੁਲਿਸ ਨੇ ਪੁਲਿਸ ਕਰਮਚਾਰੀਆਂ ਨਾਲ ਧੱਕਾਮੁੱਕੀ ਕਰਨ ਵਾਲੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਕਾਠਗੜ ਪੁੱਜੇ ਤਾਂ ਸੁਖਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਸੋਨਾ ਸਿੰਘ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਯਕਦਮ ਘਰ ਵੱਲ ਨੂੰ ਭੱਜਿਆ। ਜਿਸਦਾ ਪਿੱਛਾ ਕੀਤਾ ਤਾਂ ਉਹ ਪਲਾਸਟਿਕ ਕੈਨ ਵਿੱਚੋਂ 50 ਲੀਟਰ ਲਾਹਣ ਡੋਲ ਰਿਹਾ ਸੀ, ਜਿਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸੁਖਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਸੋਨਾ ਸਿੰਘ, ਸੁਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ, ਬਿੱਟੂ ਦੀ ਪਤਨੀ, ਬਿੱਟੂ ਦਾ ਭਰਾ, ਬਿੱਟੂ ਦੇ ਭਰਾ ਦੀ ਪਤਨੀ ਅਤੇ 3-4 ਅਣਪਛਾਤੇ ਵਿਅਕਤੀ ਵਾਸੀ ਕਾਠਗੜ ਨੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨਾਲ ਧੱਕਾਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਵਰਦੀ ਦਾ ਖੱਬਾ ਸ਼ੋਲਡਰ ਪਾੜ ਦਿੱਤਾ। ਪੁਲਿਸ ਨੇ ਉਕਤ ਵਿਅਕਤੀਆਂ 'ਤੇ ਧਾਰਾ 132, 221, 190, 191(3) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 90 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ 'ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 90 ਗ੍ਰਾਮ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਢੋਲਾ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਫ.ਐਫ. ਰੋਡ ਨਜ਼ਦੀਕ ਪਿੰਡ ਲੱਖੇ ਕੇ ਉਤਾੜ ਪੁੱਜੀ ਤਾਂ ਉੱਥੇ ਹਿਮਾਸ਼ੂ ਪੁੱਤਰ ਵਿਨੋਦ ਕੁਮਾਰ ਵਾਸੀ ਜੰਮੂ ਬਸਤੀ ਅਬੋਹਰ ਅਤੇ ਸ਼ੈਪੀ ਵਾਸੀ ਅਜੀਤ ਨਗਰ ਅਬੋਹਰ ਦਾ ਕਿਸੇ ਵਹੀਕਲ ਨਾਲ ਐਕਸੀਡੈਂਟ ਹੋਇਆ ਸੀ, ਜੋ ਮੌਕੇ 'ਤੇ ਖੜੇ ਸਨ। ਪੁਲਿਸ ਪਾਰਟੀ ਦੇਖ ਕੇ ਉਹ ਦੌੜਨ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ 90 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਨ੍ਹਾਂ 'ਤੇ ਧਾਰਾ 21, 29, 25/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 49 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 49 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਅਰੁਣ ਸਚਦੇਵਾ ਐਕਸਾਈਜ਼ ਵਿਭਾਗ ਫਾਜ਼ਿਲਕਾ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ 'ਤੇ ਸਨ ਤਾਂ ਰੇਲਵੇ ਫਾਟਕ ਨਜ਼ਦੀਕ ਪਿੰਡ ਲਾਲੋ ਵਾਲੀ ਵਿਖੇ ਅਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਾਠਗੜ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਸ ਕੋਲੋਂ ਇੱਕ ਪਲਾਸਟਿਕ ਦੀ ਕੈਨੀ ਵਿੱਚੋਂ 49 ਬੋਤਲਾਂ ਸ਼ਰਾਬ ਬਰਾਮਦ ਹੋਈਆਂ। ਜਿਸ 'ਤੇ ਧਾਰਾ 61/1/14 ਐਕਸਾਈਜ਼ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਪਰਚਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਮਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਘੱਲੂ ਤੋਂ ਬਜੀਦਪੁਰ ਕੱਟਿਆਵਾਲੀ ਕੱਚੇ ਰਸਤੇ 'ਤੇ ਬਣ ਰਹੇ ਨਵੇਂ ਪੁੱਲ ਕੋਲ ਪਹੁੰਚੀ ਤਾਂ ਇੱਕ ਨੌਜਵਾਨ ਸ਼ੱਕੀ ਹਾਲਾਤ ਵਿੱਚ ਮਿਲਿਆ, ਜਿਸ ਨੇ ਕੋਈ ਨਸ਼ੀਲਾ ਪਦਾਰਥ ਸੇਵਨ ਕੀਤਾ ਜਾਪਦਾ ਸੀ। ਪੁਲਿਸ ਵੱਲੋਂ ਸੁਖਦੀਪ ਕੁਮਾਰ ਉਰਫ ਦੀਪੂ ਪੁੱਤਰ ਨੀਮ ਨਰਾਇਣ ਵਾਸੀ ਮੰਮੂਖੇੜਾ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ 'ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 64 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ 64 ਬੋਤਲਾਂ ਨਾਜਾਇਜ਼ ਸ਼ਰਾਬ (ਲਾਹਣ) ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਟੀ-ਪੁਆਇੰਟ ਬਾਧਾ ਪੁੱਜੇ ਤਾਂ ਨਾਕਾਬੰਦੀ ਕੀਤੀ ਹੋਈ ਸੀ। ਈ-ਰਿਕਸ਼ਾ 'ਤੇ ਬੈਠੇ 2 ਵਿਅਕਤੀਆਂ ਨੂੰ ਚੈੱਕ ਕਰਨ 'ਤੇ ਉਨ੍ਹਾਂ ਕੋਲੋਂ ਨਾਜਾਇਜ਼ 64 ਬੋਤਲਾਂ ਸ਼ਰਾਬ (ਲਾਹਣ) ਬਰਾਮਦ ਕੀਤੀ ਗਈ। ਪੁਲਿਸ ਨੇ ਸ਼ੰਕਰ ਪੁੱਤਰ ਮਹਾਵੀਰ ਪ੍ਰਸਾਦ ਵਾਸੀ ਸੈਣੀਆਂ ਰੋਡ ਅਤੇ ਬਲਵੀਰ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਝੀਵਰਾਂ ਮੁਹੱਲਾ ਫਾਜ਼ਿਲਕਾ ਨੂੰ ਕਾਬੂ ਕਰਕੇ ਉਕਤ ਵਿਅਕਤੀਆਂ 'ਤੇ ਧਾਰਾ 61/1/85 ਐਕਸਾਈਜ਼ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। ::::::: 15 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ 15 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਲੇਮ ਸ਼ਾਹ ਰੋਡ ਫਾਜ਼ਿਲਕਾ ਨਹਿਰ ਪੱਟੜੀ 'ਤੇ ਅਭਿਸ਼ੇਕ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਕਰਨੀਖੇੜਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ 'ਤੇ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਡੋਪ ਟੈਸਟ ਪਾਜ਼ੀਟਿਵ ਆਉਣ 'ਤੇ 2 ਵਿਅਕਤੀਆਂ 'ਤੇ ਪਰਚਾ ਦਰਜ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਲਿੰਕ ਰੋਡ ਸੁਭਾਸ਼ ਨਗਰ ਤੋਂ ਹਨੂੰਮਾਨਗੜ ਬਾਈਪਾਸ ਅਬੋਹਰ ਵਿਖੇ ਦੋ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਝੂਲਦੇ ਫਿਰਦੇ ਦਿਖਾਈ ਦਿੱਤੇ। ਪੁਲਿਸ ਨੇ ਵਿਜੈ ਕੁਮਾਰ ਪੁੱਤਰ ਤੇਜਪਾਲ ਵਾਸੀ ਗਲੀ ਨੰਬਰ 15 ਨਵੀਂ ਅਬੋਹਰ ਅਤੇ ਧੀਰਜ ਪੁੱਤਰ ਸੂਬੇਦਾਰ ਵਾਸੀ ਗਲੀ ਨੰਬਰ 8 ਦੁਰਗਾ ਨਗਰੀ ਆਬਾਦੀ ਅਬੋਹਰ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਅਬੋਹਰ ਪੁੱਜ ਕੇ ਡੋਪ ਟੈਸਟ ਕਰਵਾਇਆ, ਜੋ ਕਿ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀਆਂ 'ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਇੱਕ ਕਿਲੋ 990 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ ਅਬੋਹਰ- ਥਾਣਾ ਬਹਾਵਵਾਲਾ ਪੁਲਿਸ ਨੇ ਇੱਕ ਕਿਲੋ 990 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਕੱਚਾ ਰਸਤਾ ਰਾਜਪੁਰਾ ਤੋਂ ਡੀਫੈਂਸ ਰੋਡ 'ਤੇ ਮੌਜੂਦ ਸੀ ਤਾਂ ਇੱਕ ਨੌਜਵਾਨ ਆਪਣੇ ਸੱਜੇ ਹੱਥ ਵਿੱਚ ਲਿਫਾਫੇ ਵਿੱਚ ਕੁੱਝ ਪਾ ਕੇ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਮਦਦ ਨਾਲ ਬੰਸੀ ਲਾਲ ਪੁੱਤਰ ਭੂਪ ਰਾਮ ਵਾਸੀ ਰਾਮਸਰਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਫੀਮ ਬਰਾਮਦ ਹੋਈ, ਜਿਸਦਾ ਕੰਪਿਊਟਰ ਕੰਡੇ 'ਤੇ ਲਿਫਾਫਿਆਂ ਸਮੇਤ ਵਜ਼ਨ ਕਰਨ 'ਤੇ ਇੱਕ ਕਿਲੋ 990 ਗ੍ਰਾਮ ਅਫੀਮ ਬਰਾਮਦ ਹੋਈ। ਜਿਸ 'ਤੇ ਧਾਰਾ 18/61/85 ਐਨ.ਡੀ.ਪੀ.ਐਸ. ਐਕਟ ਅਤੇ 111 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 30 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਬੋਹਰ- ਥਾਣਾ ਖੂਈਆਂ ਸਰਵਰ ਪੁਲਿਸ ਨੇ 30 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਦਾਨੇਵਾਲਾ ਸੱਤਕੋਸੀ ਅਤੇ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਖੂਈਆਂ ਸਰਵਰ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਨ੍ਹਾਂ 'ਤੇ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਨਸ਼ਾ ਵੇਚਣ ਅਤੇ ਲੁੱਟ-ਖੋਹ ਕਰਨ ਵਾਲੇ 11 ਵਿਅਕਤੀਆਂ 'ਤੇ ਪਰਚਾ ਦਰਜ ਅਬੋਹਰ- ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ਾ ਵੇਚਣ ਅਤੇ ਲੁੱਟ-ਖੋਹ ਕਰਨ ਵਾਲੇ 11 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਇਤਲਾਹ ਮਿਲੀ ਕਿ ਪਾਲਾ ਸਿੰਘ ਉਰਫ ਪਾਲਾ, ਖਜਾਨ ਸਿੰਘ, ਰਵੀ, ਸਮਾਇਲ ਚੌਧਰੀ, ਕੱਕਣ ਵਾਸੀ ਖੂਈਆਂ ਸਰਵਰ, ਮੰਨਾ, ਛਿੰਦਾ, ਗੱਟੂ, ਸੁਖਦੇਵ ਵਾਸੀ ਸੱਪਾਂਵਾਲੀ ਕਲੋਨੀ, ਸੋਨੂੰ ਵਾਸੀ ਹਰੀਪੁਰਾ ਅਤੇ ਜਸ਼ਨ ਵਾਸੀ ਇੰਦਰਾ ਨਗਰੀ ਸਿਟੀ 1 ਅਬੋਹਰ ਖੇਤਰ ਵਿੱਚ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਚਿੱਟਾ ਵੇਚਣ ਦੇ ਆਦੀ ਹਨ। ਇਹ ਵਿਅਕਤੀ ਨਸ਼ਾ ਕਰਕੇ ਰਾਤ ਸਮੇਂ ਹਾਈਵੇ ਅਤੇ ਲਿੰਕ ਰੋਡਾਂ 'ਤੇ ਰਾਹਗੀਰਾਂ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਲੁੱਟ-ਖੋਹ ਕਰਦੇ ਹਨ। ਜਿਨ੍ਹਾਂ 'ਤੇ ਧਾਰਾ 15/21/22/27/61/85 ਐਨ.ਡੀ.ਪੀ.ਐਸ. ਐਕਟ ਅਤੇ 109, 309(4), 304, 111, 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 50 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ 'ਤੇ ਪਰਚਾ ਦਰਜ ਅਬੋਹਰ- ਥਾਣਾ ਖੂਈਆਂ ਸਰਵਰ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇੱਕ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਮੁਖਤਿਆਰ ਸਿੰਘ ਵਾਸੀ ਤੂਤਵਾਲਾ ਨਸ਼ਾ ਵੇਚਣ ਅਤੇ ਲੁੱਟ-ਖੋਹ ਕਰਨ ਦਾ ਆਦੀ ਹੈ। ਨਾਕਾਬੰਦੀ ਦੌਰਾਨ ਉਕਤ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਆਇਆ ਅਤੇ ਪੁਲਿਸ ਨੂੰ ਦੇਖ ਕੇ ਇੱਕ ਲਿਫਾਫਾ ਸੁੱਟ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਲਿਫਾਫੇ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ 'ਤੇ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਅਤੇ 109, 111 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

2 hrs ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•

More news from ਪੰਜਾਬ and nearby areas
  • ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    1
    ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ
ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ
ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ
ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ।
ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ
ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ
ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ।
ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।
ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ
ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ।
ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਸਿੱਖਿਆ ਨੂੰ ਸੰਵਿਧਾਨਕ ਮਹੱਤਤਾ
ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ।
ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ ਵੀਡੀਓ ਅਤੇ ਆਡੀਓ
    1
    ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ  ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ   ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ
ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ  ਵੀਡੀਓ ਅਤੇ ਆਡੀਓ
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    10 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    5 hrs ago
  • ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਕਈ ਲੋਕਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ। ਲੋਕ ਮੁੱਖ ਮੰਤਰੀ ਦੇ ਆਉਣ ਦੀ ਉਮੀਦ ਨਾਲ ਸਮਾਗਮ ਵਿੱਚ ਪਹੁੰਚੇ ਸਨ।
    1
    ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ
ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ 
ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ
ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਕਈ ਲੋਕਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ। ਲੋਕ ਮੁੱਖ ਮੰਤਰੀ ਦੇ ਆਉਣ ਦੀ ਉਮੀਦ ਨਾਲ ਸਮਾਗਮ ਵਿੱਚ ਪਹੁੰਚੇ ਸਨ।
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    8 hrs ago
  • ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।

ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    7 hrs ago
  • ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    1
    ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
  • ਬਟਾਲਾ ਰੋਡ ’ਤੇ ਬਿਜਲੀ ਦੀਆਂ ਤਾਰਾਂ ਬਣੀਆਂ ਖ਼'ਤ'ਰੇ, ਦੀ ਘੰਟੀ, ਵੱਡੇ ਹਾਦਸੇ ਦਾ ਡਰ ਵੇਖੋ ਤਸਵੀਰਾਂ #PUNJAB24NEWS #Amritsar #BatalaRoad #ElectricityWires #PunjabNews #AmritsarNews
    1
    ਬਟਾਲਾ ਰੋਡ ’ਤੇ ਬਿਜਲੀ ਦੀਆਂ ਤਾਰਾਂ ਬਣੀਆਂ ਖ਼'ਤ'ਰੇ, ਦੀ ਘੰਟੀ, ਵੱਡੇ ਹਾਦਸੇ ਦਾ ਡਰ ਵੇਖੋ ਤਸਵੀਰਾਂ
#PUNJAB24NEWS #Amritsar #BatalaRoad #ElectricityWires #PunjabNews #AmritsarNews
    user_Punjab 24 News
    Punjab 24 News
    Amritsar -I, Punjab•
    50 min ago
  • ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    1
    ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ

ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ
ਸੰਧਵਾਂ/ਕੋਟਕਪੂਰਾ, 25 ਅਗਸਤ:
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ
ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ।
ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ
ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ।
ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ
CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ।
ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ।
ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ।
CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ
ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ।
ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ।
ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ
CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.