ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ, ਕੰਟਰੋਲ ਰੂਮ ਦਾ ਨੰਬਰ ਜਾਰੀ ਤੇ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਪੂਰਥਲਾ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਦੀ ਰਾਖੀ ਲਈ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਪਸ਼ੂ-ਪੰਛੀਆਂ ਅਤੇ ਮਿੱਤਰ ਕੀੜਿਆਂ ਦੇ ਖਤਮ ਹੋਣ ਨਾਲ ਕੁਦਰਤੀ ਚੱਕਰ ਨੂੰ ਵੀ ਵੱਡਾ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨਾੜ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਉਡਣ ਦਸਤਾ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ 24 ਘੰਟੇ ਮੁਸਤੈਦ ਰਹਿਣਗੀਆਂ ਅਤੇ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਜਾਂ ਅੱਗ ਲੱਗਣ ਦੀ ਸੂਚਨਾ ਦੇਣ ਲਈ ਫਾਇਰ ਬ੍ਰਿਗੇਡ ਦੇ ਕੰਟਰੋਲ ਰੂਮ ਨੰਬਰ 01822-232333 ਜਾਂ 101 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਬ-ਡਵੀਜ਼ਨ ਪੱਧਰ 'ਤੇ ਤਾਇਨਾਤ ਟੀਮਾਂ ਵਿਚ ਕਪੂਰਥਲਾ ਸਬਡਵੀਜ਼ਨ ਲਈ ਤਹਿਸੀਲਦਾਰ ਵਿਜੇ ਕੁਮਾਰ ਅਹੀਰ (94172-95320), ਡੀ.ਐਸ.ਪੀ. ਡਾ. ਸ਼ੀਤਲ ਸਿੰਘ (88473-00951) ਅਤੇ ਐਸ.ਐਫ.ਓ. ਹਰਪ੍ਰੀਤ ਸਿੰਘ (83606-46288),ਫਗਵਾੜਾ ਦੇ ਲਈ ਨਾਇਬ ਤਹਿਸੀਲਦਾਰ ਵਰਿੰਦਰ ਭਾਟੀਆ (84371-23123), ਇੰਸਪੈਕਟਰ ਅਮਨਦੀਪ ਕੌਰ (98765-24894) ਅਤੇ ਏ.ਡੀ.ਐਫ.ਓ. ਮਨਿੰਦਰ ਸਿੰਘ (99712-03158), ਭੁਲੱਥ ਦੇ ਲਈ ਤਹਿਸੀਲਦਾਰ ਵਰਿੰਦਰ ਭਾਟੀਆ (84371-23123), ਡੀ.ਐਸ.ਪੀ. ਕਰਨੈਲ ਸਿੰਘ (98158-05948) ਅਤੇ ਸੰਦੀਪ ਸਿੰਘ (84278-94411) ਅਤੇ ਸੁਲਤਾਨਪੁਰ ਲੋਧੀ ਲਈ ਤਹਿਸੀਲਦਾਰ ਵਿਜੈ ਕੁਮਾਰ ਅਹੀਰ (94172-95320), ਐਸ.ਪੀ. ਧਰਿੰਦਰ ਵਰਮਾ (80058-51623) ਅਤੇ ਵਿਸ਼ਾਲ (88377-67893) ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਣਕਾਰੀ ਅਤੇ ਮਸ਼ੀਨਰੀ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ।

- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- Post by HARJIT SINGH1
- ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1