ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਨੇ ਦਸਵੀਂ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਦੁਹਰਾਇਆ ਇਤਿਹਾਸ। (ਸਿਮਰਨਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਅੱਠਵਾਂ ਸਥਾਨ ਕੀਤਾ ਹਾਸਲ, ਦੋ ਵਿਦਿਆਰਥਣਾਂ ਨੇ ਸੂਬਾ ਮੈਰਿਟ ਵਿੱਚ ਬਣਾਈ ਥਾਂ) ਤਲਵੰਡੀ ਸਾਬੋ, 11 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਮਾਰਚ 2026 ਦੀ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਉੱਤਮ ਨਤੀਜੇ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਪੁੱਤਰੀ ਜਨਕ ਰਾਜ ਨੇ 650 ਵਿੱਚੋਂ 628 ਅੰਕ ਪ੍ਰਾਪਤ ਕਰਕੇ ਸੂਬਾ ਮੈਰਿਟ ਵਿੱਚ 17ਵਾਂ ਅਤੇ ਬਠਿੰਡਾ ਜ਼ਿਲ੍ਹੇ ਵਿੱਚੋਂ 8ਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੋਹਾਨਾ ਵਰਮਾ ਕੌਰ ਪੁੱਤਰੀ ਦਵਿੰਦਰ ਕੁਮਾਰ ਨੇ 650 ਵਿੱਚੋਂ 626 ਅੰਕ ਪ੍ਰਾਪਤ ਕਰਕੇ ਸੂਬਾ ਮੈਰਿਟ ਵਿੱਚ 19ਵਾਂ ਅਤੇ ਜ਼ਿਲ੍ਹੇ ਵਿੱਚ 10ਵਾਂ ਸਥਾਨ ਹਾਸਲ ਕਰਦਿਆਂ ਸਕੂਲ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ। ਇਸ ਸ਼ਾਨਦਾਰ ਸਫਲਤਾ ਨਾਲ ਸਕੂਲ ਦੇ ਸਮੂਹ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਸੰਸਥਾ ਦੀ ਉਪਲਬਧੀ ‘ਤੇ ਸਕੂਲ ਕਮੇਟੀ ਮੈਨੇਜਰ ਸ੍ਰੀ ਰਣਜੀਤ ਸਿੰਘ ਮਲਕਾਣਾ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਖੁਸ਼ੀ ਜਤਾਉਂਦਿਆਂ ਇਸ ਸਫਲਤਾ ਦਾ ਸਿਹਰਾ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਿਰ ਬੰਨ੍ਹਿਆ। ਇਸ ਮੌਕੇ ਕਮੇਟੀ ਪ੍ਰਧਾਨ ਸ. ਛੋਟਾ ਸਿੰਘ, ਸਕੱਤਰ ਸ. ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਸ. ਪਰਮਿੰਦਰ ਕੁਮਾਰ, ਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਧਾਲੀਵਾਲ, ਸ. ਮਲਕੀਤ ਸਿੰਘ, ਸੁਰਜੀਤ ਸਿੰਘ ਭੰਮ, ਸੁਖਬੀਰ ਸਿੰਘ ਮਾਨ, ਮਾਸਟਰ ਰੂਪ ਸਿੰਘ, ਮਾਸਟਰ ਕਰਨੈਲ ਸਿੰਘ ਅਤੇ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਹਾਰ ਪਹਿਨਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਭ ਨੂੰ ਵਧਾਈ ਦਿੱਤੀ।

- ਬਠਿੰਡਾ ਦੀ ਕੋਟਫੱਤਾ ਪੁਲਿਸ ਨੇ ਪਿਛਲੇ ਦਿਨੀਂ ਹੋਏ ਇੱਕ ਪ੍ਰਵਾਸੀ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1