ਰੋਜ਼ੀ-ਰੋਟੀ ਦੀ ਭਾਲ ਵਿੱਚ ਇੱਕ ਸਾਲ ਪਹਿਲਾਂ ਦੁਬਈ ਗਏ ਪਿੰਡ ਘਣੀਏ ਕੇ ਬਾਂਗਰ ਦੇ 36 ਸਾਲਾ ਨੌਜਵਾਨ ਰਾਜਬੀਰ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਬੀਰ ਦੁਬਈ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਨੇ ਉਸ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਵਿੱਚ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਹਾਦਸੇ ਵਾਲੇ ਦਿਨ ਸਵੇਰੇ ਹੀ ਉਸ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਸਭ ਦਾ ਹਾਲ-ਚਾਲ ਪੁੱਛਿਆ ਸੀ, ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ। ਇਸ ਦੁਖਦਾਈ ਹਾਦਸੇ ਕਾਰਨ ਰਾਜਬੀਰ ਦੀ ਪਤਨੀ ਨਵਨੀਤ ਕੌਰ ਦੇ ਸਿਰ ਤੋਂ ਜੀਵਨ ਸਾਥੀ ਦਾ ਸਾਇਆ ਉੱਠ ਗਿਆ ਹੈ, ਦੋ ਮਾਸੂਮ ਬੱਚੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ ਹਨ ਅਤੇ ਬਜ਼ੁਰਗ ਮਾਪਿਆਂ ਦਾ ਇਕੱਲਾ ਸਹਾਰਾ ਵੀ ਖੁੱਸ ਗਿਆ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਰਾਜਬੀਰ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਉਣ ਲਈ ਵੀ ਲੋੜੀਂਦੇ ਸਾਧਨ ਨਹੀਂ ਹਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਭਾਵੁਕ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰਨ ਲਈ ਸਰਕਾਰੀ ਮਦਦ ਕੀਤੀ ਜਾਵੇ ਅਤੇ ਵਿਧਵਾ ਪਤਨੀ, ਮਾਸੂਮ ਬੱਚਿਆਂ ਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਬਟਾਲਾ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰੂਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ-ਪਾਣੀ, ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਵਧੀਆ ਤੇ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਸਭ ਤੋਂ ਵੱਧ ਲਾਭ ਬਜ਼ੁਰਗ ਅਵਸਥਾ ਵਾਲੇ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ, ਜੋ ਪਹਿਲਾਂ ਤੀਰਥ ਸਥਾਨਾਂ 'ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਧਾਲੂਆਂ ਅੰਦਰ ਇਸ ਯਾਤਰਾ ਨੂੰ ਲੈ ਕੇ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।1
- ਅੰਮ੍ਰਿਤਸਰ ਵਿੱਚ ਡਿਸਟ੍ਰਿਕਟ ਚੇਅਰਮੈਨ ਦੀ ਹਾਜ਼ਰੀ ਦੌਰਾਨ ਇਨਰ ਵੀਲ੍ਹ ਕਲੱਬ ਦਾ ਇੰਸਟਾਲੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਖਾਸ ਮੌਕੇ 'ਤੇ ਰੂਬੀਨਾ ਬੇਦੀ ਨੇ ਕਲੱਬ ਦੀ ਨਵੀਂ ਪ੍ਰਧਾਨਗੀ ਸੰਭਾਲ ਲਈ ਹੈ।1
- ਅੰਮ੍ਰਿਤਸਰ ਦੇ ਹਲਕਾ ਪੂਰਬੀ ਅਧੀਨ ਆਉਂਦੇ ਮੋਹਕੰਮਪੁਰਾ ਚੌਕ ਨੇੜੇ ਭਿਆਨਕ ਗਰਮੀ ਦੌਰਾਨ ਲਗਾਤਾਰ ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਐਤਵਾਰ ਨੂੰ ਸੜਕ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਹਲਕਾ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਆਪਣੇ ਪੁੱਤਰ ਵੰਸ਼ ਬੱਸੀ ਅਤੇ ਵਾਰਡ ਦੇ ਕੌਂਸਲਰ ਛਿੰਦਰ ਬਿਡਲਾਨ ਨਾਲ ਪ੍ਰਦਰਸ਼ਨਕਾਰੀਆਂ ਦੇ ਨਾਲ ਧਰਨੇ 'ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਦੱਸਿਆ ਕਿ ਰਸੂਲਪੁਰ ਕੱਲਰ, ਕ੍ਰਿਸ਼ਨਾ ਨਗਰ, ਮੋਹਕੰਮਪੁਰਾ ਚੌਕ ਅਤੇ ਜੋੜਾ ਫਾਟਕ ਇਲਾਕੇ ਵਿੱਚ ਸ਼ਨੀਵਾਰ ਰਾਤ ਤੋਂ ਹੀ ਬਿਜਲੀ ਗੁੱਲ ਹੈ ਅਤੇ ਐਤਵਾਰ ਸਵੇਰ ਤੋਂ ਉਡੀਕ ਕਰਨ ਦੇ ਬਾਵਜੂਦ ਸਪਲਾਈ ਬਹਾਲ ਨਹੀਂ ਹੋਈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਭਿਆਨਕ ਗਰਮੀ ਵਿੱਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਜੀਵਨਜੋਤ ਕੌਰ ਨੇ ਇਲਾਕੇ ਦੇ ਕੋਲੋਂ ਲੰਘਣ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਜ਼ਰੂਰੀ ਨਹੀਂ ਸਮਝਿਆ। ਸਥਾਨਕ ਨਿਵਾਸੀ ਸਾਹਿਲ, ਪ੍ਰਿੰਸ ਅਤੇ ਗੁਰਦੇਵ ਸਿੰਘ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੁੰਦੀ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਮੌਕੇ 'ਤੇ ਪਹੁੰਚੇ ਦਿਨੇਸ਼ ਬੱਸੀ ਨੇ ਕਿਹਾ ਕਿ ਜਿੰਨਾ ਚਿਰ ਲੋਕ ਬੈਠੇ ਰਹਿਣਗੇ, ਉਹ ਵੀ ਉਨ੍ਹਾਂ ਦੇ ਨਾਲ ਹੀ ਬੈਠਣਗੇ। ਵਾਰਡ ਕੌਂਸਲਰ ਛਿੰਦਰ ਬਿਡਲਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਤੋਂ ਵੋਟਾਂ ਲੈਣੀ ਜਾਣਦੀ ਹੈ, ਪਰ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੋਈ ਅੱਗੇ ਨਹੀਂ ਆ ਰਿਹਾ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਨੇ ਬਿਜਲੀ ਸਪਲਾਈ ਜਲਦੀ ਬਹਾਲ ਕਰਨ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਆਉਣ ਤੱਕ ਉਹ ਨਹੀਂ ਉੱਠਣਗੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।1
- ਸ. ਰਾਜਨਦੀਪ ਮੱਕੜ ਜੀ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ 'ਜੇਡੀਯੂ' ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।1
- ਸੇਖਾ ਪਿੰਡ ਵਿੱਚ ਸਰਪੰਚ ਹਰਮੀਤ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਸ਼ਮਸੇਰ ਸਿੰਘ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।1
- NEET ਪੇਪਰ ਲੀਕ ਮਾਮਲੇ ਵਿੱਚ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਡਾ. ਰਾਜ ਕੁਮਾਰ ਵੇਰਕਾ ਨੇ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਵੇਰਕਾ ਅਨੁਸਾਰ ਇਹ ਨੌਜਵਾਨਾਂ ਦੀ ਏਕਤਾ ਅਤੇ ਰਾਹੁਲ ਗਾਂਧੀ ਦੀ ਆਵਾਜ਼ ਦੀ ਜਿੱਤ ਹੈ। ਇਸ ਪੇਪਰ ਲੀਕ ਮਾਮਲੇ 'ਚ ਡਾ. ਵੇਰਕਾ ਨੇ ਪ੍ਰਧਾਨ ਮੰਤਰੀ ਤੋਂ ਮੁਆਫ਼ੀ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਸਿੱਖਿਆ ਮੰਤਰੀ ਅਤੇ ਸਬੰਧਤ ਏਜੰਸੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ।1
- ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਅੰਮ੍ਰਿਤਸਰ ਵਿੱਚ ਸ਼ਕਤੀ ਪ੍ਰਦਰਸ਼ਨ ਕਰਦਿਆਂ ਵਿਜੇ ਮਾਰਚ ਕੱਢਿਆ ਅਤੇ ਜਸ਼ਨ ਮਨਾਇਆ। ਇਸ ਦੌਰਾਨ ਆਪ ਵੱਲੋਂ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਧਾਲੀਵਾਲ, ਈ.ਟੀ.ਓ. ਅਤੇ ਸੋਨੀਆ ਮਾਨ ਨੇ ਵੱਡੇ ਦਾਅਵੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਏਕਤਾ ਅੱਗੇ ਝੁਕਣਾ ਪਿਆ ਹੈ।1
- ਰੋਜ਼ੀ-ਰੋਟੀ ਦੀ ਭਾਲ ਵਿੱਚ ਇੱਕ ਸਾਲ ਪਹਿਲਾਂ ਦੁਬਈ ਗਏ ਪਿੰਡ ਘਣੀਏ ਕੇ ਬਾਂਗਰ ਦੇ 36 ਸਾਲਾ ਨੌਜਵਾਨ ਰਾਜਬੀਰ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਬੀਰ ਦੁਬਈ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਨੇ ਉਸ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਵਿੱਚ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਹਾਦਸੇ ਵਾਲੇ ਦਿਨ ਸਵੇਰੇ ਹੀ ਉਸ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਸਭ ਦਾ ਹਾਲ-ਚਾਲ ਪੁੱਛਿਆ ਸੀ, ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ। ਇਸ ਦੁਖਦਾਈ ਹਾਦਸੇ ਕਾਰਨ ਰਾਜਬੀਰ ਦੀ ਪਤਨੀ ਨਵਨੀਤ ਕੌਰ ਦੇ ਸਿਰ ਤੋਂ ਜੀਵਨ ਸਾਥੀ ਦਾ ਸਾਇਆ ਉੱਠ ਗਿਆ ਹੈ, ਦੋ ਮਾਸੂਮ ਬੱਚੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ ਹਨ ਅਤੇ ਬਜ਼ੁਰਗ ਮਾਪਿਆਂ ਦਾ ਇਕੱਲਾ ਸਹਾਰਾ ਵੀ ਖੁੱਸ ਗਿਆ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਰਾਜਬੀਰ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਉਣ ਲਈ ਵੀ ਲੋੜੀਂਦੇ ਸਾਧਨ ਨਹੀਂ ਹਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਭਾਵੁਕ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰਨ ਲਈ ਸਰਕਾਰੀ ਮਦਦ ਕੀਤੀ ਜਾਵੇ ਅਤੇ ਵਿਧਵਾ ਪਤਨੀ, ਮਾਸੂਮ ਬੱਚਿਆਂ ਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।1