ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ*ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ*ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਗਠਤ ਕਰਨ ਨੂੰ ਦਿੱਤੀ ਪ੍ਰਵਾਨਗੀ*ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ ਰੁਪਏ*ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਕੀਤੇ ਅਹਿਮ ਫ਼ੈਸਲੇ। ਅੰਮ੍ਰਿਤਸਰ, 20 ਅਪ੍ਰੈਲ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ। ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਿੱਠੂ ਸਿੰਘ ਕਾਹਨੇਕੇ, ਓਐਸਡੀ ਸ. ਸਤਬੀਰ ਸਿੰਘ, ਸੱਕਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ*ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ*ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਗਠਤ ਕਰਨ ਨੂੰ ਦਿੱਤੀ ਪ੍ਰਵਾਨਗੀ*ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ ਰੁਪਏ*ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਕੀਤੇ ਅਹਿਮ ਫ਼ੈਸਲੇ। ਅੰਮ੍ਰਿਤਸਰ, 20 ਅਪ੍ਰੈਲ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ। ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ
ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਿੱਠੂ ਸਿੰਘ ਕਾਹਨੇਕੇ, ਓਐਸਡੀ ਸ. ਸਤਬੀਰ ਸਿੰਘ, ਸੱਕਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।
- ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।1
- BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by The Virsa Tv1
- Post by ਜਸਕਰਨ ਸਿੰਘ1
- Post by Shashi Bhushan1
- ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ . #WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews1
- ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।1