ਖਾਲਸਾ ਪ੍ਰਗਟ ਦਿਵਸ ਮੌਕੇ ਵੇਸਾਖੀ ਦਾ ਪਾਵਨ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਰਿਪੋਰਟ :- ਡਾਕਟਰ ਸਤਵਿੰਦਰ ਬੁੱਗਾ ਸ਼੍ਰੀ ਗੋਇੰਦਵਾਲ ਸਾਹਿਬ: ਖਾਲਸਾ ਪੰਥ ਦੇ ਸਾਜਣਾ ਦਿਹਾੜੇ ਨੂੰ ਸਮਰਪਿਤ ਵੇਸਾਖੀ ਦਾ ਪਾਵਨ ਦਿਹਾੜਾ ਮਿਤੀ 18 ਅਪ੍ਰੈਲ ਨੂੰ ਇਲਾਕੇ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੂਰ-ਦੁਰੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਣ ਦਾ ਸੌਭਾਗ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਮਿਆਈ ਪੰਥ) ਵਿਖੇ ਧਾਰਮਿਕ ਦੀਵਾਨ ਸਜੇ, ਜਿੱਥੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਵਿਚਾਰ ਪ੍ਰਸਤੁਤ ਕੀਤੇ ਗਏ। ਖਾਸ ਤੌਰ ’ਤੇ ਬਾਬਾ ਗੁਰਪ੍ਰੀਤ ਸਿੰਘ ਜੀ ਉਦਾਸੀ ਜੀ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਜੀ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਆਪਣੇ ਦਰਸ਼ਨ ਦੇ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਢਾਡੀ ਜਥਿਆਂ ਵੱਲੋਂ ਵੀ ਵੀਰ ਰਸ ਭਰੀਆਂ ਵਾਰਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸੰਗਤਾਂ ਵਿੱਚ ਜੋਸ਼ ਅਤੇ ਚੇਤਨਾ ਭਰ ਦਿੱਤੀ। ਪੂਰਾ ਮਾਹੌਲ ਗੁਰਬਾਣੀ ਦੇ ਕੀਰਤਨ ਅਤੇ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਗੂੰਜਦਾ ਰਿਹਾ। ਇਸ ਮੌਕੇ ਮੁੱਖ ਸੇਵਾਦਾਰ ਕੈਪਟਨ ਅਨੋਖ ਸਿੰਘ ਜੀ ਦੇ ਨਾਲ ਗੁਰਅਵਤਾਰ ਸਿੰਘ ਬਾਬੂ ਭਲਵਾਨ, ਸ. ਬਲਵਿੰਦਰ ਸਿੰਘ, ਸ. ਜਗੀਰ ਸਿੰਘ, ਗੁਰਵਿੰਦਰ ਸਿੰਘ ਪਟਿਆਲੇ ਵਾਲੇ, ਸ. ਹਰਦਿਆਲ ਸਿੰਘ ਕੰਗ, ਸ. ਹਰਭਜਨ ਸਿੰਘ ਸਰਾਂ, ਪ੍ਰਤਾਪ ਸਿੰਘ ਪੰਜਾਬੀ ਅਤੇ ਬਲਬੀਰ ਸਿੰਘ ਬੀਰਾ ਆਦਿ ਵੱਲੋਂ ਨਿਸ਼ਕਾਮ ਸੇਵਾ ਨਿਭਾਈ ਗਈ। ਸੰਗਤਾਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਸੀ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਸ਼ਰਧਾਲੂਆਂ ਨੇ ਗੁਰੂ ਦਾ ਪ੍ਰਸਾਦ ਛਕਿਆ। ਸੇਵਾਦਾਰਾਂ ਦੀ ਸੇਵਾ ਭਾਵਨਾ ਕਾਬਿਲ-ਏ-ਤਾਰੀਫ਼ ਰਹੀ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਾਰੀ ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਅਜਿਹੇ ਸਮਾਗਮ ਸਾਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਦੇ ਹਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਖਾਲਸਾ ਪ੍ਰਗਟ ਦਿਵਸ ਮੌਕੇ ਵੇਸਾਖੀ ਦਾ ਪਾਵਨ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਰਿਪੋਰਟ :- ਡਾਕਟਰ ਸਤਵਿੰਦਰ ਬੁੱਗਾ ਸ਼੍ਰੀ ਗੋਇੰਦਵਾਲ ਸਾਹਿਬ: ਖਾਲਸਾ ਪੰਥ ਦੇ ਸਾਜਣਾ ਦਿਹਾੜੇ ਨੂੰ ਸਮਰਪਿਤ ਵੇਸਾਖੀ ਦਾ ਪਾਵਨ ਦਿਹਾੜਾ ਮਿਤੀ 18 ਅਪ੍ਰੈਲ ਨੂੰ ਇਲਾਕੇ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੂਰ-ਦੁਰੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਣ ਦਾ ਸੌਭਾਗ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਮਿਆਈ ਪੰਥ) ਵਿਖੇ ਧਾਰਮਿਕ ਦੀਵਾਨ ਸਜੇ, ਜਿੱਥੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਵਿਚਾਰ ਪ੍ਰਸਤੁਤ ਕੀਤੇ ਗਏ। ਖਾਸ ਤੌਰ ’ਤੇ ਬਾਬਾ ਗੁਰਪ੍ਰੀਤ ਸਿੰਘ ਜੀ ਉਦਾਸੀ ਜੀ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਜੀ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਆਪਣੇ ਦਰਸ਼ਨ ਦੇ ਕੇ ਨਿਹਾਲ ਕੀਤਾ। ਸਮਾਗਮ ਦੌਰਾਨ
ਢਾਡੀ ਜਥਿਆਂ ਵੱਲੋਂ ਵੀ ਵੀਰ ਰਸ ਭਰੀਆਂ ਵਾਰਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸੰਗਤਾਂ ਵਿੱਚ ਜੋਸ਼ ਅਤੇ ਚੇਤਨਾ ਭਰ ਦਿੱਤੀ। ਪੂਰਾ ਮਾਹੌਲ ਗੁਰਬਾਣੀ ਦੇ ਕੀਰਤਨ ਅਤੇ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਗੂੰਜਦਾ ਰਿਹਾ। ਇਸ ਮੌਕੇ ਮੁੱਖ ਸੇਵਾਦਾਰ ਕੈਪਟਨ ਅਨੋਖ ਸਿੰਘ ਜੀ ਦੇ ਨਾਲ ਗੁਰਅਵਤਾਰ ਸਿੰਘ ਬਾਬੂ ਭਲਵਾਨ, ਸ. ਬਲਵਿੰਦਰ ਸਿੰਘ, ਸ. ਜਗੀਰ ਸਿੰਘ, ਗੁਰਵਿੰਦਰ ਸਿੰਘ ਪਟਿਆਲੇ ਵਾਲੇ, ਸ. ਹਰਦਿਆਲ ਸਿੰਘ ਕੰਗ, ਸ. ਹਰਭਜਨ ਸਿੰਘ ਸਰਾਂ, ਪ੍ਰਤਾਪ ਸਿੰਘ ਪੰਜਾਬੀ ਅਤੇ ਬਲਬੀਰ ਸਿੰਘ ਬੀਰਾ ਆਦਿ ਵੱਲੋਂ ਨਿਸ਼ਕਾਮ ਸੇਵਾ ਨਿਭਾਈ ਗਈ। ਸੰਗਤਾਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਸੀ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਸ਼ਰਧਾਲੂਆਂ ਨੇ ਗੁਰੂ ਦਾ ਪ੍ਰਸਾਦ ਛਕਿਆ। ਸੇਵਾਦਾਰਾਂ ਦੀ ਸੇਵਾ ਭਾਵਨਾ ਕਾਬਿਲ-ਏ-ਤਾਰੀਫ਼ ਰਹੀ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਾਰੀ ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਅਜਿਹੇ ਸਮਾਗਮ ਸਾਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਦੇ ਹਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
- ਅੰਮ੍ਰਿਤਸਰ ਵਿੱਚ ਇੱਕ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ, ਸ੍ਰੀ ਰਵਿੰਦਰ ਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ।1
- ਭਾਈ ਅੰਮ੍ਰਿਤਪਾਲ ਸਿੰਘ 195 ਗਵਾਹਾਂ ਵਾਲੇ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਪਹਿਲੇ ਗਵਾਹ ਦੀ ਗਵਾਹੀ ਦਰਜ ਕੀਤੀ ਗਈ, ਜੋ ਕਿ ਕੇਸ ਦੀ ਕਾਰਵਾਈ ਵਿੱਚ ਇੱਕ ਅਹਿਮ ਪੜਾਅ ਹੈ। ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।1
- ਪੰਜਾਬ ਵਿੱਚ ਤੇਜ਼ ਤੂਫ਼ਾਨ ਦੌਰਾਨ ਇੱਕ ਨੌਜਵਾਨ ਫੁੱਟਬਾਲ ਵਾਂਗ ਹਵਾ ਵਿੱਚ ਉੱਡਦਾ ਦਿਖਾਈ ਦਿੱਤਾ। ਇਸ ਅਜੀਬੋ-ਗਰੀਬ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ।1
- ਫਾਜ਼ਿਲਕਾ ਪੁਲਿਸ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅਬੋਹਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ। ਇਸ ਦਾ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਅਤੇ ਸ਼ਾਂਤੀ ਬਣਾਈ ਰੱਖਣਾ ਹੈ।1
- AAP ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ 'ਸੋਨਾ ਨਾ ਖਰੀਦੋ, ਗੱਡੀਆਂ ਨਾ ਵਰਤੋ' ਬਿਆਨਾਂ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਇਹਨਾਂ ਟਿੱਪਣੀਆਂ 'ਤੇ ਸਿਆਸੀ ਗਲਿਆਰਿਆਂ ਅਤੇ ਸੋਸ਼ਲ ਮੀਡੀਆ 'ਤੇ ਤਿੱਖੀ ਬਹਿਸ ਛਿੜ ਗਈ ਹੈ।1
- ਅੰਮ੍ਰਿਤਸਰ ਵਿੱਚ ਸ਼ਰੇਆਮ ਕ/ਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਾ/ਤਲ ਬਿਨਾਂ ਕਿਸੇ ਡ/ਰ ਦੇ ਐਕਟਿਵਾ 'ਤੇ ਸ਼ਹਿਰ ਦੀਆਂ ਗਲੀਆਂ ਵਿੱਚ ਘੁੰਮਦੇ ਰਹੇ। ਇਸ ਘਟਨਾ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।1
- ਅੰਮ੍ਰਿਤਸਰ ਦੇ ਥਾਣਾ ਈ ਡਿਵੀਜ਼ਨ ਦੀ ਪੁਲਿਸ ਨੇ ਗੁੰਮ ਹੋਏ ਬੱਚੇ ਦੀ ਭਾਲ ਕਰਕੇ ਉਸਨੂੰ ਸੁਰੱਖਿਅਤ ਲੱਭ ਲਿਆ। ਪੁਲਿਸ ਨੇ ਬੱਚੇ ਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਦਾ ਧੰਨਵਾਦ ਕੀਤਾ।1
- AmritsarNews #PunjabNews #CrimeNews #BreakingNews #FamilyDispute #GunShot #PunjabPolice #KhalsaNews #ViralNews #TrendingNow #GuruNanakDevHospital #Justice #RealStory #GroundRe1
- ਅੰਮ੍ਰਿਤਸਰ ਏਅਰਪੋਰਟ 'ਤੇ ਫਲਾਈਟ ਲੇਟ ਹੋਣ ਕਾਰਨ ਯਾਤਰੀਆਂ ਅਤੇ ਏਅਰਲਾਈਨ ਸਟਾਫ ਵਿਚਾਲੇ ਜ਼ੋਰਦਾਰ ਬਹਿਸ ਹੋ ਗਈ। ਗੁੱਸੇ 'ਚ ਆਈਆਂ ਔਰਤਾਂ ਨੇ ਸਟਾਫ ਨਾਲ ਤਿੱਖੀ ਤੂੰ-ਤੂੰ ਮੈਂ-ਮੈਂ ਕੀਤੀ, ਜਿਸ ਕਾਰਨ ਹੰਗਾਮਾ ਖੜ੍ਹਾ ਹੋ ਗਿਆ।1