Shuru
Apke Nagar Ki App…
ਰੋਟਰੈਕਟ ਕਲੱਬ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸੁਨਾਮ ਦੇ ਜੰਮਪਲ਼ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਰੋਟਰੈਕਟ ਕਲੱਬ ਸੁਨਾਮ ਵੱਲੋਂ ਉਨ੍ਹਾਂ ਦੇ ਜੱਦੀ ਘਰ ਵਿਖੇ ਪਹੁੰਚ ਕੇ ਸ਼ਰਧਗਈ ਭੇਟ ਕੀਤੀ ਗਈ ਰੋਟਰੀ ਕਲੱਬ ਸੁਨਾਮ ਤੋਂ RCC ਪੁਨੀਤ ਬੰਸਲ ਵਿਸ਼ੇਸ਼ ਤੌਰ ਤੇ ਮੌਜੂਦ ਸੰਨ ਕਲੱਬ ਦੇ ਪ੍ਰਧਾਨ ਦੀਪਕ ਗਰਗ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਅਸੀਂ ਉਸ ਪਵਿੱਤਰ ਧਰਤੀ ਨਾਲ ਸਬੰਧਤ ਹਾਂ ਜਿੱਥੇ ਸ਼ਹੀਦ ਊਧਮ ਸਿੰਘ ਵਰਗਾ ਮਹਾਨ ਸੂਰਮਾ ਜਨਮਿਆ ਉਨ੍ਹਾਂ ਦੀ ਸ਼ਹਾਦਤ ਸਾਨੂੰ ਦੇਸ਼ਭਗਤੀ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਕਲੱਬ ਚੇਅਰਮੈਨ ਹਿਮਾਂਸ਼ੂ ਗੋਇਲ, ਅਡਵਾਈਜ਼ਰ ਆਸ਼ੂ ਗਰਗ, ਸਕੱਤਰ ਪੰਕਜ ਜੁਨੇਜਾ, ਕੈਸ਼ੀਅਰ ਤੁਸ਼ਾਰ ਗਰਗ, ਨਿਤਿਨ ਗਰਗ, ਭਰਤ ਸਿੰਗਲਾ, ਸ਼ਿਵਮ ਗਰਗ,ਅੰਕੁ ਜੈਨ, ਦੀਪਕ ਗੋਇਲ, ਰਾਘਵ ਗੋਇਲ, ਸੰਦੀਪ ਗਰਗ, ਲਲਿਤ ਗਰਗ, ਰਿਸ਼ਭ ਗੋਇਲ ਮੌਜੂਦ ਸਨ।
Rajesh Kumar
ਰੋਟਰੈਕਟ ਕਲੱਬ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸੁਨਾਮ ਦੇ ਜੰਮਪਲ਼ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਰੋਟਰੈਕਟ ਕਲੱਬ ਸੁਨਾਮ ਵੱਲੋਂ ਉਨ੍ਹਾਂ ਦੇ ਜੱਦੀ ਘਰ ਵਿਖੇ ਪਹੁੰਚ ਕੇ ਸ਼ਰਧਗਈ ਭੇਟ ਕੀਤੀ ਗਈ ਰੋਟਰੀ ਕਲੱਬ ਸੁਨਾਮ ਤੋਂ RCC ਪੁਨੀਤ ਬੰਸਲ ਵਿਸ਼ੇਸ਼ ਤੌਰ ਤੇ ਮੌਜੂਦ ਸੰਨ ਕਲੱਬ ਦੇ ਪ੍ਰਧਾਨ ਦੀਪਕ ਗਰਗ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਅਸੀਂ ਉਸ ਪਵਿੱਤਰ ਧਰਤੀ ਨਾਲ ਸਬੰਧਤ ਹਾਂ ਜਿੱਥੇ ਸ਼ਹੀਦ ਊਧਮ ਸਿੰਘ ਵਰਗਾ ਮਹਾਨ ਸੂਰਮਾ ਜਨਮਿਆ ਉਨ੍ਹਾਂ ਦੀ ਸ਼ਹਾਦਤ ਸਾਨੂੰ ਦੇਸ਼ਭਗਤੀ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਕਲੱਬ ਚੇਅਰਮੈਨ ਹਿਮਾਂਸ਼ੂ ਗੋਇਲ, ਅਡਵਾਈਜ਼ਰ ਆਸ਼ੂ ਗਰਗ, ਸਕੱਤਰ ਪੰਕਜ ਜੁਨੇਜਾ, ਕੈਸ਼ੀਅਰ ਤੁਸ਼ਾਰ ਗਰਗ, ਨਿਤਿਨ ਗਰਗ, ਭਰਤ ਸਿੰਗਲਾ, ਸ਼ਿਵਮ ਗਰਗ,ਅੰਕੁ ਜੈਨ, ਦੀਪਕ ਗੋਇਲ, ਰਾਘਵ ਗੋਇਲ, ਸੰਦੀਪ ਗਰਗ, ਲਲਿਤ ਗਰਗ, ਰਿਸ਼ਭ ਗੋਇਲ ਮੌਜੂਦ ਸਨ।
More news from ਪੰਜਾਬ and nearby areas
- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।1
- ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ1
- ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95) ਜੇਰੇ ਇਲਾਜ ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ ਸਨਮਾਨਿਤ ਕੀਤਾ ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ। ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ। ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।1
- ਹੰਗਰੀ ਦੀ ਸੰਸਦ ਅੱਗੇ ਤੋਂ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਦਾ ਸੰਦੇਸ਼: "ਯੂਰਪ ਦੇ ਕਈ ਦੇਸ਼ਾਂ ਵਿੱਚ ਵੀ.ਆਈ.ਪੀ. ਕਲਚਰ ਘੱਟ, ਪੰਜਾਬ ਵਿੱਚ ਵੀ ਸਾਦਗੀ ਨੂੰ ਮਿਲੇ ਤਰਜੀਹ" ਬੁਡਾਪੇਸਟ ਤੋਂ ਸਾਂਝੀ ਕੀਤੀ ਵੀਡੀਓ; ਸਿੱਖਿਆ, ਸਿਹਤ ਅਤੇ ਲੋਕ ਭਲਾਈ 'ਤੇ ਵੱਧ ਨਿਵੇਸ਼ ਦੀ ਕੀਤੀ ਵਕਾਲਤ ਕੋਟਕਪੂਰਾ/ਬੁਡਾਪੇਸਟ, 31 ਜੁਲਾਈ: ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਹੰਗੇਰੀਅਨ ਸੰਸਦ ਭਵਨ ਦੇ ਸਾਹਮਣੇ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਯੂਰਪੀ ਦੇਸ਼ਾਂ ਦੀ ਪ੍ਰਸ਼ਾਸਨਿਕ ਕਾਰਜ-ਸ਼ੈਲੀ ਅਤੇ ਵੀ.ਆਈ.ਪੀ. ਸੱਭਿਆਚਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵੀਡੀਓ ਵਿੱਚ ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਅਨੁਭਵ ਅਨੁਸਾਰ ਯੂਰਪ ਦੇ ਕਈ ਦੇਸ਼ਾਂ ਵਿੱਚ ਜਨ-ਪ੍ਰਤਿਨਿਧੀ ਆਮ ਲੋਕਾਂ ਵਾਂਗ ਜਨਤਕ ਥਾਵਾਂ 'ਤੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ ਅਤੇ ਉੱਥੇ ਦਿਖਾਈ ਦੇਣ ਵਾਲਾ ਵੀ.ਆਈ.ਪੀ. ਕਲਚਰ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਬਿਨਾਂ ਲੋੜ ਰੋਕਣ ਤੋਂ ਵੀ ਪਰਹੇਜ਼ ਕੀਤਾ ਜਾਂਦਾ ਹੈ। ਸ਼ਾਹਬਾਜ਼ ਸੰਧੂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜੇਕਰ ਸਰਕਾਰੀ ਖਰਚਿਆਂ ਵਿੱਚ ਸੰਤੁਲਨ ਅਤੇ ਸਾਦਗੀ ਨੂੰ ਹੋਰ ਤਰਜੀਹ ਦਿੱਤੀ ਜਾਵੇ ਤਾਂ ਸਿੱਖਿਆ, ਸਿਹਤ ਅਤੇ ਹੋਰ ਲੋਕ-ਭਲਾਈ ਵਾਲੇ ਖੇਤਰਾਂ ਵਿੱਚ ਹੋਰ ਵੱਧ ਨਿਵੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ, ਭਾਰਤ ਵਿੱਚ ਜਨ-ਪ੍ਰਤਿਨਿਧੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਉਨ੍ਹਾਂ ਦੇ ਖ਼ਤਰੇ ਦੇ ਮੁਲਾਂਕਣ (Threat Perception) ਦੇ ਆਧਾਰ 'ਤੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਤੈਅ ਕੀਤੀ ਜਾਂਦੀ ਹੈ। ਉੱਚ ਖ਼ਤਰੇ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸੁਰੱਖਿਆ ਸ਼੍ਰੇਣੀਆਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਡੈਨਿਊਬ ਦਰਿਆ ਦੇ ਕੰਢੇ ਸਥਿਤ ਹੰਗੇਰੀਅਨ ਸੰਸਦ ਭਵਨ ਨਿਓ-ਗੋਥਿਕ ਸ਼ੈਲੀ ਵਿੱਚ ਬਣੀ ਦੁਨੀਆ ਦੀਆਂ ਸਭ ਤੋਂ ਸ਼ਾਨਦਾਰ ਸੰਸਦੀ ਇਮਾਰਤਾਂ ਵਿੱਚੋਂ ਇੱਕ ਹੈ। ਇਹ ਇਮਾਰਤ ਹੰਗਰੀ ਦੀ ਰਾਸ਼ਟਰੀ ਵਿਰਾਸਤ ਅਤੇ ਲੋਕਤੰਤਰ ਦਾ ਮਹੱਤਵਪੂਰਨ ਪ੍ਰਤੀਕ ਮੰਨੀ ਜਾਂਦੀ ਹੈ। ਸ਼ਾਹਬਾਜ਼ ਸੰਧੂ ਦੀ ਇਸ ਵੀਡੀਓ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ.ਆਈ.ਪੀ. ਕਲਚਰ, ਜਨ-ਪ੍ਰਤਿਨਿਧੀਆਂ ਦੀ ਸਾਦਗੀ ਅਤੇ ਲੋਕ-ਭਲਾਈ ਸਬੰਧੀ ਸਰਕਾਰੀ ਤਰਜੀਹਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।1
- ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ1