Shuru
Apke Nagar Ki App…
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸਬ-ਡਿਵੀਜ਼ਨ ਵਿੱਚ ਸਥਿਤ ਜੱਖਲ ਰੋਡ 'ਤੇ ਮੰਡੀ ਦੇ ਗੇਟ ਅੰਦਰ ਦਾਖਲ ਹੁੰਦੇ ਹੀ ਮਿੱਟੀ ਦਾ ਢੇਰ ਲੱਗਿਆ ਹੋਇਆ ਹੈ। ਇਸ ਕਾਰਨ ਗੱਡੀਆਂ ਫਸ ਰਹੀਆਂ ਹਨ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡਮ ਦਾਮਨ ਬਾਜਵਾ ਮੌਕੇ 'ਤੇ ਲਾਈਵ ਹਨ ਅਤੇ ਇਸ ਸਮੱਸਿਆ ਨੂੰ ਉਜਾਗਰ ਕਰ ਰਹੀਆਂ ਹਨ।
Harmesh kumar
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸਬ-ਡਿਵੀਜ਼ਨ ਵਿੱਚ ਸਥਿਤ ਜੱਖਲ ਰੋਡ 'ਤੇ ਮੰਡੀ ਦੇ ਗੇਟ ਅੰਦਰ ਦਾਖਲ ਹੁੰਦੇ ਹੀ ਮਿੱਟੀ ਦਾ ਢੇਰ ਲੱਗਿਆ ਹੋਇਆ ਹੈ। ਇਸ ਕਾਰਨ ਗੱਡੀਆਂ ਫਸ ਰਹੀਆਂ ਹਨ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡਮ ਦਾਮਨ ਬਾਜਵਾ ਮੌਕੇ 'ਤੇ ਲਾਈਵ ਹਨ ਅਤੇ ਇਸ ਸਮੱਸਿਆ ਨੂੰ ਉਜਾਗਰ ਕਰ ਰਹੀਆਂ ਹਨ।
More news from Sangrur and nearby areas
- ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਸਫਾਈ ਸੇਵਕਾਂ ਦੀ ਤਨਖਾਹ ਵਧਾਉਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਅਨੁਸਾਰ, ਸਫਾਈ ਸੇਵਕਾਂ ਦੀ ਤਨਖਾਹ ਹੁਣ ₹20,500 ਪ੍ਰਤੀ ਮਹੀਨਾ ਹੋਵੇਗੀ। ਇਸ ਬਾਰੇ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ। ਇਹ ਫੈਸਲਾ ਸਫਾਈ ਸੇਵਕਾਂ ਲਈ ਇੱਕ ਵੱਡੀ ਖੁਸ਼ਖਬਰੀ ਮੰਨਿਆ ਜਾ ਰਿਹਾ ਹੈ।1
- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸਬ-ਡਿਵੀਜ਼ਨ ਵਿੱਚ 31 ਜੁਲਾਈ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਇੱਕ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਸੁਣੋ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰੋਗਰਾਮ ਸ਼ਹੀਦ ਊਧਮ ਸਿੰਘ ਦੇ ਯੋਗਦਾਨ ਅਤੇ ਬਲੀਦਾਨ ਨੂੰ ਸਮਰਪਿਤ ਹੋਵੇਗਾ। ਮੰਤਰੀ ਨੇ ਇਹ ਵੀ ਦੱਸਿਆ ਕਿ ਪ੍ਰੋਗਰਾਮ ਵਿੱਚ ਵੱਡੇ ਪੱਧਰ 'ਤੇ ਲੋਕਾਂ ਦੀ ਹਿੱਸੇਦਾਰੀ ਦੀ ਉਮੀਦ ਹੈ ਅਤੇ ਇਸ ਵਿੱਚ ਸਰਕਾਰੀ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਪ੍ਰੋਗਰਾਮ ਦੇ ਵੇਰਵੇ ਅਤੇ ਹੋਰ ਜਾਣਕਾਰੀ ਜਲਦੀ ਹੀ ਜਨਤਕ ਤੌਰ 'ਤੇ ਜਾਰੀ ਕੀਤੀ ਜਾਵੇਗੀ।1
- ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ. ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। VO 1: ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਵਾਈਟ ਰਵਨੀਤ ਬਿੱਟੂ VO 2: ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਬਾਈਟ ਰਵਨੀਤ ਬਿੱਟੂ VO 3: ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਵਾਈਟ ਰਵਨੀਤ ਬਿੱਟੂ3
- ਕਿਸਾਨਾ ਬਿਜਲੀ ਸਪਲਾਈ ਚਾਲੂ ਕਰਵਾਉਣ ਲਈ ਹਮੀਰਗੜ੍ਹ ਬਿਜਲੀ ਗਰਿੱਡ ਲਾਇਆ ਸੀ ਧਰਨਾ1
- ਸਫਾਈ ਸੇਵਕਾਂ 'ਤੇ ਹੋਏ ਕੁੱਟਮਾਰ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਪਹੁੰਚੇ। ਉਨ੍ਹਾਂ ਜਖਮੀ ਸਫਾਈ ਸੇਵਕਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਨਿੰਦਨੀਯ ਘਟਨਾ ਕਰਾਰ ਦਿੱਤਾ ਅਤੇ ਦੋਸ਼ੀ ਵਿਅਕਤੀਆਂ ਉੱਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਇਨਸਾਫ ਦੇਣਾ ਚਾਹੀਦਾ ਹੈ।1
- ਦੋਰਾਹਾ ਵਿੱਚ ਅਨਮੋਲ ਸ਼ਰਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਅਨਮੋਲ ਸ਼ਰਮਾ ਦੀ ਇਸ ਨਿਯੁਕਤੀ ਨਾਲ ਸਥਾਨਕ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ।1
- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸਬ-ਡਿਵੀਜ਼ਨ ਵਿੱਚ ਸਥਿਤ ਜੱਖਲ ਰੋਡ 'ਤੇ ਮੰਡੀ ਦੇ ਗੇਟ ਅੰਦਰ ਦਾਖਲ ਹੁੰਦੇ ਹੀ ਮਿੱਟੀ ਦਾ ਢੇਰ ਲੱਗਿਆ ਹੋਇਆ ਹੈ। ਇਸ ਕਾਰਨ ਗੱਡੀਆਂ ਫਸ ਰਹੀਆਂ ਹਨ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡਮ ਦਾਮਨ ਬਾਜਵਾ ਮੌਕੇ 'ਤੇ ਲਾਈਵ ਹਨ ਅਤੇ ਇਸ ਸਮੱਸਿਆ ਨੂੰ ਉਜਾਗਰ ਕਰ ਰਹੀਆਂ ਹਨ।1
- ਇੱਕ ਬਹੁਤ ਹੀ ਗਰੀਬ ਪਰਿਵਾਰ ਦੇ ਵਿਅਕਤੀ ਦੇ ਇਲਾਜ ਲਈ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਮਾੜੀ ਹੋਣ ਕਰਕੇ ਹੱਥ ਜੋੜ ਕੇ ਨਮਰ ਬੇਨਤੀ ਕੀਤੀ ਗਈ ਹੈ ਕਿ ਜਿੰਨੀ ਵੀ ਹੋ ਸਕੇ ਮਦਦ ਜ਼ਰੂਰ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ।1