ਖਵਾਜਾ ਪੀਰ ਦੀ ਪੂਜਾ ਜਾਂ ਅਪਮਾਨ? ਨਹਿਰਾਂ ਵਿੱਚ ਸੁੱਟੇ ਪਲਾਸਟਿਕ ਦੇ ਲਿਫਾਫਿਆਂ ਨੇ ਰੋਕਿਆ ਪਾਣੀ ਦਾ ਵਹਾਅ ਬੰਗਾ, 30 ਮਾਰਚ(ਜਸਵਿੰਦਰ ਕੌਰ): ਅੱਜ ਦੇ ਆਧੁਨਿਕ ਯੁੱਗ ਵਿੱਚ ਜਿੱਥੇ ਅਸੀਂ ਨਦੀਆਂ ਅਤੇ ਨਹਿਰਾਂ ਨੂੰ 'ਖਵਾਜਾ ਪੀਰ' ਦਾ ਰੂਪ ਮੰਨ ਕੇ ਪੂਜਦੇ ਹਾਂ, ਉੱਥੇ ਹੀ ਦੂਜੇ ਪਾਸੇ ਸਾਡੀ ਇੱਕ ਲਾਪਰਵਾਹੀ ਇਹਨਾਂ ਪਵਿੱਤਰ ਜਲ ਸਰੋਤਾਂ ਨੂੰ ਬਰਬਾਦ ਕਰ ਰਹੀ ਹੈ। ਬਲਾਚੌਰ ਖੇਤਰ ਦੀਆਂ ਨਹਿਰਾਂ ਵਿੱਚ ਸ਼ਰਧਾ ਦੇ ਨਾਂ 'ਤੇ ਸੁੱਟਿਆ ਜਾ ਰਿਹਾ ਕਚਰਾ ਹੁਣ ਇੱਕ ਗੰਭੀਰ ਸਮੱਸਿਆ ਬਣ ਚੁੱਕਾ ਹੈ।ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਹਵਨ-ਸਮੱਗਰੀ, ਧੂਫ-ਅਗਰਬੱਤੀ ਅਤੇ ਹੋਰ ਧਾਰਮਿਕ ਸਮਾਨ ਨਹਿਰਾਂ ਵਿੱਚ ਪ੍ਰਵਾਹ ਕਰਦੇ ਸਮੇਂ ਪਲਾਸਟਿਕ ਦੇ ਲਿਫਾਫੇ ਅਤੇ ਥੈਲੇ ਵੀ ਵਿੱਚੇ ਸੁੱਟ ਦਿੰਦੇ ਹਨ। ਪਲਾਸਟਿਕ ਦੇ ਇਹ ਢੇਰ ਇੰਨੇ ਵੱਡੇ ਹੋ ਚੁੱਕੇ ਹਨ ਕਿ ਨਹਿਰ ਦੇ ਪੁਲਾਂ ਦੇ ਗੇਟ ਬੁਰੀ ਤਰ੍ਹਾਂ ਬਲੌਕ ਹੋ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪਾਣੀ ਦਾ ਵਹਾਅ ਤੇਜ਼ ਹੋਣ ਦੇ ਬਾਵਜੂਦ ਵੀ ਇਹ ਕਚਰਾ ਟੱਸ ਤੋਂ ਮੱਸ ਨਹੀਂ ਹੋ ਰਿਹਾ, ਜਿਸ ਕਾਰਨ ਪਾਣੀ ਦੀ ਸਪਲਾਈ ਵਿੱਚ ਵੀ ਰੁਕਾਵਟ ਆ ਰਹੀ ਹੈ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਨਹਿਰ ਮਹਿਕਮਾ ਸਿਰਫ ਪੁਲ ਬਣਾ ਕੇ ਆਪਣੀ ਜ਼ਿੰਮੇਵਾਰੀ ਖਤਮ ਸਮਝ ਲੈਂਦਾ ਹੈ। ਨਹਿਰਾਂ ਦੀ ਸਫਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇਕਰ ਕਦੇ ਮਹਿਕਮਾ ਕਚਰਾ ਕੱਢਦਾ ਵੀ ਹੈ, ਤਾਂ ਉਸ ਨੂੰ ਨਹਿਰ ਦੇ ਕਿਨਾਰੇ ਹੀ ਢੇਰ ਲਗਾ ਕੇ ਛੱਡ ਦਿੱਤਾ ਜਾਂਦਾ ਹੈ, ਜਿਸ ਨੂੰ ਚੁੱਕਵਾਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ। ਇਹ 'ਸਵੱਛ ਭਾਰਤ' ਦੇ ਨਾਅਰਿਆਂ ਦੀ ਜ਼ਮੀਨੀ ਹਕੀਕਤ ਨੂੰ ਬਿਆਨ ਕਰਦਾ ਹੈ, ਜੋ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਜਾਪਦਾ ਹੈ। ਜਨਤਾ ਨੂੰ ਅਪੀਲਜੇਕਰ ਅਸੀਂ ਜਲ ਦੇ ਦੇਵਤੇ ਖਵਾਜਾ ਪੀਰ ਦੀ ਪੂਜਾ ਕਰਦੇ ਹਾਂ, ਤਾਂ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਕੀ ਉਹ ਇਸ ਗੰਦਗੀ ਅਤੇ ਪਲਾਸਟਿਕ ਨਾਲ ਖੁਸ਼ ਹੋਣਗੇ? ਸ਼ਰਧਾ ਦੇ ਸਮਾਨ ਨੂੰ ਪ੍ਰਵਾਹ ਕਰਨ ਵੇਲੇ ਲਿਫਾਫੇ ਅਤੇ ਪਲਾਸਟਿਕ ਨੂੰ ਨਹਿਰ ਵਿੱਚ ਨਾ ਸੁੱਟੋ। ਇਹ ਕਚਰਾ ਨਾ ਸਿਰਫ਼ ਪਾਣੀ ਨੂੰ ਜ਼ਹਿਰੀਲਾ ਬਣਾਉਂਦਾ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸੰਕਟ ਵੀ ਪੈਦਾ ਕਰਦਾ ਹੈ ਆਪਣੀ ਸ਼ਰਧਾ ਨੂੰ ਪ੍ਰਦੂਸ਼ਣ ਦਾ ਕਾਰਨ ਨਾ ਬਣਨ ਦਿਓ। ਨਹਿਰਾਂ ਸਾਡੀ ਜੀਵਨ ਰੇਖਾ ਹਨ, ਇਹਨਾਂ ਨੂੰ ਕੂੜਾਦਾਨ ਬਣਾਉਣ ਦੀ ਬਜਾਏ ਇਹਨਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਹਰ ਨਾਗਰਿਕ ਦਾ ਫਰਜ਼ ਹੈ। ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਉਹ ਸਫਾਈ ਦੇ ਨਾਂ 'ਤੇ ਸਿਰਫ ਖਾਨਾਪੂਰਤੀ ਕਰਨ ਦੀ ਬਜਾਏ ਠੋਸ ਕਦਮ ਚੁੱਕੇ।,

- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- Post by ਹਰਦੀਪ ਸਿੰਘ1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- santosh plumber Ludhiana1
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬੀਜੇਪੀ ਇੰਚਾਰਜ ਨਿਮਿਸ਼ਾ ਮਹਿਤਾ ਨੇ ਨੂਰਪੁਰ ਜੱਟਾਂ ਚ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਤੇ ਬੋਲਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਦੀ ਬਾਗਡੋਰ ਇਹਨਾਂ ਝਾੜੂ ਵਾਲਿਆਂ ਨੇ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਚ ਲੁੱਟ ਖੋਹ, ਬੇਅਦਬੀ ਅਤੇ ਗੈਗਵਾਰ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ। ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਇਹ ਦੂਜੀ ਵਾਰ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਵਾਪਰੀ ਘਟਨਾ ਤੋਂ ਸਬਕ ਨਾ ਲੈ ਸਕੀ ਤੇ ਇਥੇ ਦੂਜੀ ਵਾਰ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਘਟਨਾ ਵਾਪਰ ਗਈ। ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਨੇ ਇਸ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਅਸੀਂ ਲੋਕਾ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।1