logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਿਰਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਫੁੱਟਬਾਲ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ। ਇਸ ਮੈਚ ਦੀ ਸ਼ੁਰੂਆਤ ਉੱਘੇ ਸਮਾਜ ਸੇਵਕ ਜਗਦੀਪ ਗੁਰਾਇਆ ਅਤੇ ਜਸਪ੍ਰੀਤ ਸਿੰਘ ਧਰਮਗੜ੍ਹ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ 'ਤੇ ਜਗਦੀਪ ਗੁਰਾਇਆ ਅਤੇ ਜਸਪ੍ਰੀਤ ਸਿੰਘ ਧਰਮਗੜ੍ਹ ਨੇ ਕਿਹਾ ਕਿ ਲੜਕੀਆਂ ਵੱਖ-ਵੱਖ ਵਿਭਾਗਾਂ ਵਿੱਚ ਉੱਚ ਅਹੁਦਿਆਂ 'ਤੇ ਰਹਿ ਕੇ ਦੇਸ਼ ਲਈ ਆਪਣਾ ਯੋਗਦਾਨ ਪਾ ਰਹੀਆਂ ਹਨ, ਇਸੇ ਤਹਿਤ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਹ ਮੈਚ ਕਰਵਾਏ ਗਏ ਹਨ, ਜੋ ਕਿ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਵਧੀਆ ਖਿਡਾਰੀਆਂ ਨੂੰ ਅੱਗੇ ਵਧਾਉਣ ਲਈ ਉਹ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਹਾਜ਼ਰ ਰਹਿਣਗੇ। ਕੋਚ ਸਤਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰਦਰਸ਼ਨੀ ਮੈਚ ਚੰਡੀਗੜ੍ਹ ਅਤੇ ਕ੍ਰਿਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਚੰਡੀਗੜ੍ਹ ਦੀ ਟੀਮ ਜੇਤੂ ਰਹੀ। ਇਸ ਸਮਾਗਮ ਦਾ ਮੁੱਖ ਮਕਸਦ ਲੜਕੀਆਂ ਨੂੰ ਫੁੱਟਬਾਲ ਖੇਡਣ ਲਈ ਪ੍ਰੇਰਿਤ ਕਰਨਾ ਹੈ, ਕਿਉਂਕਿ ਇਸ ਨਾਲ ਬੱਚੇ ਸਰੀਰਕ ਤੌਰ 'ਤੇ ਮਜ਼ਬੂਤ ਹੁੰਦੇ ਹਨ ਅਤੇ ਮੋਬਾਈਲ ਵਰਗੀਆਂ ਚੱਲ ਰਹੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿੰਦੇ ਹਨ।

9 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
9 hrs ago

ਕਿਰਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਫੁੱਟਬਾਲ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ। ਇਸ ਮੈਚ ਦੀ ਸ਼ੁਰੂਆਤ ਉੱਘੇ ਸਮਾਜ ਸੇਵਕ ਜਗਦੀਪ ਗੁਰਾਇਆ ਅਤੇ ਜਸਪ੍ਰੀਤ ਸਿੰਘ ਧਰਮਗੜ੍ਹ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ 'ਤੇ ਜਗਦੀਪ ਗੁਰਾਇਆ ਅਤੇ ਜਸਪ੍ਰੀਤ ਸਿੰਘ ਧਰਮਗੜ੍ਹ ਨੇ ਕਿਹਾ ਕਿ ਲੜਕੀਆਂ ਵੱਖ-ਵੱਖ ਵਿਭਾਗਾਂ ਵਿੱਚ ਉੱਚ ਅਹੁਦਿਆਂ 'ਤੇ ਰਹਿ ਕੇ ਦੇਸ਼ ਲਈ ਆਪਣਾ ਯੋਗਦਾਨ ਪਾ ਰਹੀਆਂ ਹਨ, ਇਸੇ ਤਹਿਤ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਹ ਮੈਚ ਕਰਵਾਏ ਗਏ ਹਨ, ਜੋ ਕਿ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਵਧੀਆ ਖਿਡਾਰੀਆਂ ਨੂੰ ਅੱਗੇ ਵਧਾਉਣ ਲਈ ਉਹ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਹਾਜ਼ਰ ਰਹਿਣਗੇ। ਕੋਚ ਸਤਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰਦਰਸ਼ਨੀ ਮੈਚ ਚੰਡੀਗੜ੍ਹ ਅਤੇ ਕ੍ਰਿਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਚੰਡੀਗੜ੍ਹ ਦੀ ਟੀਮ ਜੇਤੂ ਰਹੀ। ਇਸ ਸਮਾਗਮ ਦਾ ਮੁੱਖ ਮਕਸਦ ਲੜਕੀਆਂ ਨੂੰ ਫੁੱਟਬਾਲ ਖੇਡਣ ਲਈ ਪ੍ਰੇਰਿਤ ਕਰਨਾ ਹੈ, ਕਿਉਂਕਿ ਇਸ ਨਾਲ ਬੱਚੇ ਸਰੀਰਕ ਤੌਰ 'ਤੇ ਮਜ਼ਬੂਤ ਹੁੰਦੇ ਹਨ ਅਤੇ ਮੋਬਾਈਲ ਵਰਗੀਆਂ ਚੱਲ ਰਹੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿੰਦੇ ਹਨ।

More news from ਪੰਜਾਬ and nearby areas
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਗਤਕਾ ਦਿਵਸ ਮਨਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਾਰਕਿੰਗ ਵਿੱਚ ਹੋਇਆ, ਜਿੱਥੇ ਵੱਖ-ਵੱਖ ਗੱਤਕਾ ਅਖਾੜਿਆਂ ਦੇ ਨਿਹੰਗ ਸਿੰਘ ਫੌਜਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਨੂੰ ਵੇਖਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਯੂਥ ਆਗੂ ਜਸਪਾਲ ਸਿੰਘ ਅਤੇ ਇਲਾਕਾ ਸਕੱਤਰ ਧਰਮ ਸਿੰਘ ਕਲੋੜ ਨੇ ਕਿਹਾ ਕਿ ਜਦੋਂ ਤੋਂ 'ਭਗਵਾਂ ਸੋਚ' ਦੀ ਧਾਰਨੀ ਮੋਦੀ ਸਰਕਾਰ ਕੇਂਦਰ ਦੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਇਸ ਨੇ ਸਿੱਖ ਕੌਮ ਨੂੰ ਨਿਗਲਣ ਦੇ ਢੰਗ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚੋਂ ਯੋਗਾ ਵੀ ਇੱਕ ਹੈ। ਆਗੂਆਂ ਨੇ ਸਮੁੱਚੇ ਪੰਥ ਨੂੰ ਯੋਗਾ ਦੀ ਬਜਾਏ ਗਤਕਾ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਰ ਸਾਲ ਵਾਂਗ ਇਸ ਸਾਲ ਵੀ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਗਤਕਾ ਦਿਵਸ ਮਨਾਉਂਦਾ ਰਿਹਾ ਹੈ।
    1
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਗਤਕਾ ਦਿਵਸ ਮਨਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਾਰਕਿੰਗ ਵਿੱਚ ਹੋਇਆ, ਜਿੱਥੇ ਵੱਖ-ਵੱਖ ਗੱਤਕਾ ਅਖਾੜਿਆਂ ਦੇ ਨਿਹੰਗ ਸਿੰਘ ਫੌਜਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਨੂੰ ਵੇਖਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਯੂਥ ਆਗੂ ਜਸਪਾਲ ਸਿੰਘ ਅਤੇ ਇਲਾਕਾ ਸਕੱਤਰ ਧਰਮ ਸਿੰਘ ਕਲੋੜ ਨੇ ਕਿਹਾ ਕਿ ਜਦੋਂ ਤੋਂ 'ਭਗਵਾਂ ਸੋਚ' ਦੀ ਧਾਰਨੀ ਮੋਦੀ ਸਰਕਾਰ ਕੇਂਦਰ ਦੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਇਸ ਨੇ ਸਿੱਖ ਕੌਮ ਨੂੰ ਨਿਗਲਣ ਦੇ ਢੰਗ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚੋਂ ਯੋਗਾ ਵੀ ਇੱਕ ਹੈ।

ਆਗੂਆਂ ਨੇ ਸਮੁੱਚੇ ਪੰਥ ਨੂੰ ਯੋਗਾ ਦੀ ਬਜਾਏ ਗਤਕਾ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਰ ਸਾਲ ਵਾਂਗ ਇਸ ਸਾਲ ਵੀ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਗਤਕਾ ਦਿਵਸ ਮਨਾਉਂਦਾ ਰਿਹਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
  • ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਯੋਗ ਕੈਂਪ ਦਾ ਪ੍ਰਬੰਧ ਕੀਤਾ ਗਿਆ।
    1
    ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਯੋਗ ਕੈਂਪ ਦਾ ਪ੍ਰਬੰਧ ਕੀਤਾ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    7 hrs ago
  • ਖਮਾਣੋਂ ਦੇ ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਬਾਰੇ ਰੇਲਵੇ ਪੁਲਿਸ ਦੇ ਥਾਣੇਦਾਰ ਗੁਰਵਿੰਦਰ ਸਿੰਘ ਅਤੇ ਥਾਣੇਦਾਰ ਰਘੁਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਰੇਲਵੇ ਬੁਰਜੀ ਨੰਬਰ 59/1213 ਨੇੜੇ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਖਮਾਣੋਂ ਦੀ ਮੋਰਚਰੀ 'ਚ ਰੱਖਿਆ ਸੀ। ਲਾਸ਼ ਦੀ ਇੱਕ ਬਾਂਹ 'ਤੇ ਟੈਟੂ ਅਤੇ ਦੂਜੀ ਬਾਂਹ 'ਤੇ 'ਮਾਨ' ਗੋਤ ਲਿਖਿਆ ਹੋਇਆ ਸੀ, ਅਤੇ ਪੁਲਿਸ ਨੂੰ ਸ਼ੁਰੂਆਤੀ ਪੜਤਾਲ ਵਿੱਚ ਨੌਜਵਾਨ ਹਿਮਾਚਲ ਸਟੇਟ ਨਾਲ ਸਬੰਧਿਤ ਜਾਪ ਰਿਹਾ ਸੀ। ਪਰ ਜਗਬਾਣੀ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਕੀਤੀ ਪੜਤਾਲ ਨੇ ਅਸਲ ਸਥਿਤੀ ਦਾ ਖੁਲਾਸਾ ਕੀਤਾ। ਮ੍ਰਿਤਕ ਦੀ ਪਛਾਣ ਪਰਮੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਰਫ ਬਾਵਾ (ਸੱਲ ਫਰਨੀਚਰ) ਵਜੋਂ ਹੋਈ ਹੈ। ਪੜਤਾਲ ਅਨੁਸਾਰ, ਬੀਤੀ ਰਾਤ ਕਰੀਬ 8:30 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਪਰਮੀਤ ਸਿੰਘ ਦੇ ਘਰ 'ਤੇ ਡੰਡਿਆਂ-ਸੋਟਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਸੱਲ ਫਰਨੀਚਰ 'ਤੇ ਕੰਮ ਕਰਦੇ ਪਿੰਡ ਜਟਾਣੇ ਦੇ ਇੱਕ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਰੀਆਂ-ਭਲੀਆਂ ਗਾਲਾਂ ਕੱਢੀਆਂ ਗਈਆਂ। ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ, ਜਿਸਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਮੌਕੇ 'ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਹਮਲੇ ਦਾ ਕਾਰਨ ਪਰਮੀਤ ਸਿੰਘ ਦਾ ਖਮਾਣੋਂ ਨੇੜਲੇ ਪਿੰਡ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪਰਮੀਤ ਸਿੰਘ ਹਾਲ ਹੀ ਵਿੱਚ, ਘਟਨਾ ਤੋਂ ਇੱਕ ਦਿਨ ਪਹਿਲਾਂ ਹੀ, ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਘਰ ਪਰਤਿਆ ਸੀ। ਉਸਦੇ ਘਰ ਪਰਤਣ ਦੇ ਅਗਲੇ ਹੀ ਦਿਨ ਉਸਦੇ ਘਰ 'ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕੀਤਾ। ਇਹ ਵੀ ਦੱਸਿਆ ਗਿਆ ਹੈ ਕਿ ਹਮਲਾ ਕਰਨ ਤੋਂ ਪਹਿਲਾਂ ਕੁਝ ਵਿਅਕਤੀਆਂ ਨੇ ਪਰਮੀਤ ਸਿੰਘ ਦੇ ਇੰਸਟਾਗ੍ਰਾਮ ਮੈਸੇਂਜਰ 'ਤੇ ਉਸਨੂੰ ਗਾਲੀ-ਗਲੋਚ ਅਤੇ ਧਮਕੀਆਂ ਵੀ ਦਿੱਤੀਆਂ ਸਨ। ਇਸ ਹਮਲੇ ਤੋਂ ਕੁਝ ਦੇਰ ਬਾਅਦ ਉਸੇ ਰਾਤ ਪਰਮੀਤ ਸਿੰਘ ਘਰੋਂ ਗਾਇਬ ਹੋ ਗਿਆ ਅਤੇ ਅਗਲੀ ਸਵੇਰ ਉਸਦੀ ਲਾਸ਼ ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਮਿਲੀ। ਪੁਲਿਸ ਨੇ ਸ਼ੁਰੂਆਤੀ ਤੌਰ 'ਤੇ ਜਿਸਨੂੰ ਅਣਪਛਾਤੀ ਲਾਸ਼ ਸਮਝਿਆ ਸੀ, ਮਾਪਿਆਂ ਨੂੰ ਪਤਾ ਲੱਗਣ 'ਤੇ ਪਰਿਵਾਰ ਵੱਲੋਂ ਇਸ ਮਾਮਲੇ ਨੂੰ ਕਤਲ ਨਾਲ ਜੋੜਿਆ ਜਾ ਰਿਹਾ ਹੈ।
    1
    ਖਮਾਣੋਂ ਦੇ ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਬਾਰੇ ਰੇਲਵੇ ਪੁਲਿਸ ਦੇ ਥਾਣੇਦਾਰ ਗੁਰਵਿੰਦਰ ਸਿੰਘ ਅਤੇ ਥਾਣੇਦਾਰ ਰਘੁਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਰੇਲਵੇ ਬੁਰਜੀ ਨੰਬਰ 59/1213 ਨੇੜੇ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਖਮਾਣੋਂ ਦੀ ਮੋਰਚਰੀ 'ਚ ਰੱਖਿਆ ਸੀ। ਲਾਸ਼ ਦੀ ਇੱਕ ਬਾਂਹ 'ਤੇ ਟੈਟੂ ਅਤੇ ਦੂਜੀ ਬਾਂਹ 'ਤੇ 'ਮਾਨ' ਗੋਤ ਲਿਖਿਆ ਹੋਇਆ ਸੀ, ਅਤੇ ਪੁਲਿਸ ਨੂੰ ਸ਼ੁਰੂਆਤੀ ਪੜਤਾਲ ਵਿੱਚ ਨੌਜਵਾਨ ਹਿਮਾਚਲ ਸਟੇਟ ਨਾਲ ਸਬੰਧਿਤ ਜਾਪ ਰਿਹਾ ਸੀ।

ਪਰ ਜਗਬਾਣੀ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਕੀਤੀ ਪੜਤਾਲ ਨੇ ਅਸਲ ਸਥਿਤੀ ਦਾ ਖੁਲਾਸਾ ਕੀਤਾ। ਮ੍ਰਿਤਕ ਦੀ ਪਛਾਣ ਪਰਮੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਰਫ ਬਾਵਾ (ਸੱਲ ਫਰਨੀਚਰ) ਵਜੋਂ ਹੋਈ ਹੈ। ਪੜਤਾਲ ਅਨੁਸਾਰ, ਬੀਤੀ ਰਾਤ ਕਰੀਬ 8:30 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਪਰਮੀਤ ਸਿੰਘ ਦੇ ਘਰ 'ਤੇ ਡੰਡਿਆਂ-ਸੋਟਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਸੱਲ ਫਰਨੀਚਰ 'ਤੇ ਕੰਮ ਕਰਦੇ ਪਿੰਡ ਜਟਾਣੇ ਦੇ ਇੱਕ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਰੀਆਂ-ਭਲੀਆਂ ਗਾਲਾਂ ਕੱਢੀਆਂ ਗਈਆਂ। ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ, ਜਿਸਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਮੌਕੇ 'ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਹਮਲੇ ਦਾ ਕਾਰਨ ਪਰਮੀਤ ਸਿੰਘ ਦਾ ਖਮਾਣੋਂ ਨੇੜਲੇ ਪਿੰਡ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪਰਮੀਤ ਸਿੰਘ ਹਾਲ ਹੀ ਵਿੱਚ, ਘਟਨਾ ਤੋਂ ਇੱਕ ਦਿਨ ਪਹਿਲਾਂ ਹੀ, ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਘਰ ਪਰਤਿਆ ਸੀ। ਉਸਦੇ ਘਰ ਪਰਤਣ ਦੇ ਅਗਲੇ ਹੀ ਦਿਨ ਉਸਦੇ ਘਰ 'ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕੀਤਾ। ਇਹ ਵੀ ਦੱਸਿਆ ਗਿਆ ਹੈ ਕਿ ਹਮਲਾ ਕਰਨ ਤੋਂ ਪਹਿਲਾਂ ਕੁਝ ਵਿਅਕਤੀਆਂ ਨੇ ਪਰਮੀਤ ਸਿੰਘ ਦੇ ਇੰਸਟਾਗ੍ਰਾਮ ਮੈਸੇਂਜਰ 'ਤੇ ਉਸਨੂੰ ਗਾਲੀ-ਗਲੋਚ ਅਤੇ ਧਮਕੀਆਂ ਵੀ ਦਿੱਤੀਆਂ ਸਨ।

ਇਸ ਹਮਲੇ ਤੋਂ ਕੁਝ ਦੇਰ ਬਾਅਦ ਉਸੇ ਰਾਤ ਪਰਮੀਤ ਸਿੰਘ ਘਰੋਂ ਗਾਇਬ ਹੋ ਗਿਆ ਅਤੇ ਅਗਲੀ ਸਵੇਰ ਉਸਦੀ ਲਾਸ਼ ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਮਿਲੀ। ਪੁਲਿਸ ਨੇ ਸ਼ੁਰੂਆਤੀ ਤੌਰ 'ਤੇ ਜਿਸਨੂੰ ਅਣਪਛਾਤੀ ਲਾਸ਼ ਸਮਝਿਆ ਸੀ, ਮਾਪਿਆਂ ਨੂੰ ਪਤਾ ਲੱਗਣ 'ਤੇ ਪਰਿਵਾਰ ਵੱਲੋਂ ਇਸ ਮਾਮਲੇ ਨੂੰ ਕਤਲ ਨਾਲ ਜੋੜਿਆ ਜਾ ਰਿਹਾ ਹੈ।
    user_Jagjit singh jatana
    Jagjit singh jatana
    ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
    18 hrs ago
  • ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਰਾਜਪੁਰਾ ਸ਼ਹਿਰ ਵਿੱਚ ਅੱਜ ਉਤਸ਼ਾਹ ਦਾ ਮਾਹੌਲ ਰਿਹਾ। ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ, ਸਕੂਲਾਂ ਅਤੇ ਸਵੈ-ਸੇਵੀ ਸੰਗਠਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਯੋਗ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਸਵੇਰੇ 6 ਵਜੇ ਤੋਂ ਹੀ ਸ਼ਹਿਰ ਦੇ ਪਾਰਕਾਂ, ਸਕੂਲਾਂ ਦੇ ਮੈਦਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਯੋਗਾਭਿਆਸ ਸ਼ੁਰੂ ਹੋ ਗਿਆ। ਇੱਥੇ ਯੋਗ ਸਿਖਲਾਈ ਦੇਣ ਵਾਲਿਆਂ ਨੇ ਸੂਰਜ ਨਮਸਕਾਰ, ਪ੍ਰਾਣਾਯਾਮ, ਅਨੁਲੋਮ-ਵਿਲੋਮ ਅਤੇ ਧਿਆਨ ਕਰਵਾਇਆ। ਕਈ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਕੈਂਪਾਂ ਵਿੱਚ ਪਹੁੰਚੇ ਅਤੇ ਸਕੂਲ ਪ੍ਰਿੰਸੀਪਲਾਂ ਨੇ ਕਿਹਾ ਕਿ ਯੋਗ ਨੂੰ ਬੱਚਿਆਂ ਦੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਹੀ ਇਸ ਦਿਨ ਦਾ ਮੁੱਖ ਉਦੇਸ਼ ਹੈ। ਸਥਾਨਕ ਲੋਕਾਂ ਵਿੱਚੋਂ ਕਈਆਂ ਨੇ ਪਹਿਲੀ ਵਾਰ ਯੋਗ ਕੀਤਾ ਅਤੇ ਇਸਨੂੰ ਨਿਯਮਿਤ ਰੂਪ ਨਾਲ ਕਰਨ ਦਾ ਪ੍ਰਣ ਲਿਆ। ਪ੍ਰਬੰਧਕਾਂ ਦਾ ਕਹਿਣਾ ਸੀ ਕਿ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਤਣਾਅ ਤੋਂ ਬਚਣ ਲਈ ਯੋਗ ਸਭ ਤੋਂ ਆਸਾਨ ਅਤੇ ਕਾਰਗਰ ਉਪਾਅ ਹੈ। ਸਾਰੇ ਭਾਗ ਲੈਣ ਵਾਲਿਆਂ ਨੂੰ ਯੋਗ ਨਾਲ ਸਬੰਧਤ ਪੁਸਤਿਕਾਵਾਂ ਅਤੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਇਹ ਪ੍ਰੋਗਰਾਮ ਸ਼ਾਂਤੀ ਪਾਠ ਅਤੇ ਸਮੂਹਿਕ ਸੰਕਲਪ ਨਾਲ ਸਮਾਪਤ ਹੋਇਆ ਕਿ ਸਿਹਤਮੰਦ ਜੀਵਨ ਲਈ ਹਰ ਰੋਜ਼ ਘੱਟੋ-ਘੱਟ 30 ਮਿੰਟ ਯੋਗ ਨੂੰ ਸਮਾਂ ਦਿੱਤਾ ਜਾਵੇਗਾ।
    4
    ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਰਾਜਪੁਰਾ ਸ਼ਹਿਰ ਵਿੱਚ ਅੱਜ ਉਤਸ਼ਾਹ ਦਾ ਮਾਹੌਲ ਰਿਹਾ। ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ, ਸਕੂਲਾਂ ਅਤੇ ਸਵੈ-ਸੇਵੀ ਸੰਗਠਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਯੋਗ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।

ਸਵੇਰੇ 6 ਵਜੇ ਤੋਂ ਹੀ ਸ਼ਹਿਰ ਦੇ ਪਾਰਕਾਂ, ਸਕੂਲਾਂ ਦੇ ਮੈਦਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਯੋਗਾਭਿਆਸ ਸ਼ੁਰੂ ਹੋ ਗਿਆ। ਇੱਥੇ ਯੋਗ ਸਿਖਲਾਈ ਦੇਣ ਵਾਲਿਆਂ ਨੇ ਸੂਰਜ ਨਮਸਕਾਰ, ਪ੍ਰਾਣਾਯਾਮ, ਅਨੁਲੋਮ-ਵਿਲੋਮ ਅਤੇ ਧਿਆਨ ਕਰਵਾਇਆ। ਕਈ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਕੈਂਪਾਂ ਵਿੱਚ ਪਹੁੰਚੇ ਅਤੇ ਸਕੂਲ ਪ੍ਰਿੰਸੀਪਲਾਂ ਨੇ ਕਿਹਾ ਕਿ ਯੋਗ ਨੂੰ ਬੱਚਿਆਂ ਦੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਹੀ ਇਸ ਦਿਨ ਦਾ ਮੁੱਖ ਉਦੇਸ਼ ਹੈ।

ਸਥਾਨਕ ਲੋਕਾਂ ਵਿੱਚੋਂ ਕਈਆਂ ਨੇ ਪਹਿਲੀ ਵਾਰ ਯੋਗ ਕੀਤਾ ਅਤੇ ਇਸਨੂੰ ਨਿਯਮਿਤ ਰੂਪ ਨਾਲ ਕਰਨ ਦਾ ਪ੍ਰਣ ਲਿਆ। ਪ੍ਰਬੰਧਕਾਂ ਦਾ ਕਹਿਣਾ ਸੀ ਕਿ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਤਣਾਅ ਤੋਂ ਬਚਣ ਲਈ ਯੋਗ ਸਭ ਤੋਂ ਆਸਾਨ ਅਤੇ ਕਾਰਗਰ ਉਪਾਅ ਹੈ। ਸਾਰੇ ਭਾਗ ਲੈਣ ਵਾਲਿਆਂ ਨੂੰ ਯੋਗ ਨਾਲ ਸਬੰਧਤ ਪੁਸਤਿਕਾਵਾਂ ਅਤੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਇਹ ਪ੍ਰੋਗਰਾਮ ਸ਼ਾਂਤੀ ਪਾਠ ਅਤੇ ਸਮੂਹਿਕ ਸੰਕਲਪ ਨਾਲ ਸਮਾਪਤ ਹੋਇਆ ਕਿ ਸਿਹਤਮੰਦ ਜੀਵਨ ਲਈ ਹਰ ਰੋਜ਼ ਘੱਟੋ-ਘੱਟ 30 ਮਿੰਟ ਯੋਗ ਨੂੰ ਸਮਾਂ ਦਿੱਤਾ ਜਾਵੇਗਾ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    5 hrs ago
  • ਕਸਬਾ ਮੁੱਲਾਂਪੁਰ ਗਰੀਬਦਾਸ ਦਾ ਮਾਣ ਅਤੇ ਉਭਰਦਾ ਭਜਨ ਗਾਇਕ ਦਕਸ਼ ਮੁੱਲਾਂਪੁਰੀਆ ਜਲਦੀ ਹੀ ਸਰੋਤਿਆਂ ਦੀ ਕਚਹਿਰੀ ਵਿੱਚ ਆਪਣਾ ਨਵਾਂ ਗੀਤ ਲੈ ਕੇ ਪੇਸ਼ ਹੋਣ ਜਾ ਰਿਹਾ ਹੈ। ਇਹ ਨਵਾਂ ਟ੍ਰੈਕ 'ਮਹਿਮਾ ਸਾਈਆਂ ਦੀ' ਬਾਕਰਪੁਰ ਵਾਲੇ ਸੁਰਿੰਦਰ ਸਾਈਂ ਦੀ ਮਹਿਮਾ ਵਿੱਚ ਤਿਆਰ ਕੀਤਾ ਗਿਆ ਹੈ। ਇਸ ਗੀਤ ਦੀ ਸ਼ੂਟਿੰਗ ਬੀਤੇ ਦਿਨੀਂ ਨਿਊ ਚੰਡੀਗੜ੍ਹ ਦੇ ਪਿੰਡ ਚਾਹੜ੍ਹਮਾਜਰਾ ਵਿੱਚ ਮੁਕੰਮਲ ਕਰ ਲਈ ਗਈ ਹੈ। ਇਸ ਉਭਰਦੇ ਗਾਇਕ ਨੇ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਧਾਰਮਿਕ ਟ੍ਰੈਕ ਅਤੇ ਸੱਭਿਆਚਾਰਕ ਗੀਤ ਗਾਏ ਹਨ, ਜਿਨ੍ਹਾਂ ਲਈ ਲੋਕਾਂ ਵੱਲੋਂ ਉਸ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ। ਦਕਸ਼ ਮੁੱਲਾਂਪੁਰੀਆ ਦਾ ਨਵਾਂ ਟ੍ਰੈਕ 'ਮਹਿਮਾ ਸਾਈਆਂ ਦੀ' ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ।
    1
    ਕਸਬਾ ਮੁੱਲਾਂਪੁਰ ਗਰੀਬਦਾਸ ਦਾ ਮਾਣ ਅਤੇ ਉਭਰਦਾ ਭਜਨ ਗਾਇਕ ਦਕਸ਼ ਮੁੱਲਾਂਪੁਰੀਆ ਜਲਦੀ ਹੀ ਸਰੋਤਿਆਂ ਦੀ ਕਚਹਿਰੀ ਵਿੱਚ ਆਪਣਾ ਨਵਾਂ ਗੀਤ ਲੈ ਕੇ ਪੇਸ਼ ਹੋਣ ਜਾ ਰਿਹਾ ਹੈ। ਇਹ ਨਵਾਂ ਟ੍ਰੈਕ 'ਮਹਿਮਾ ਸਾਈਆਂ ਦੀ' ਬਾਕਰਪੁਰ ਵਾਲੇ ਸੁਰਿੰਦਰ ਸਾਈਂ ਦੀ ਮਹਿਮਾ ਵਿੱਚ ਤਿਆਰ ਕੀਤਾ ਗਿਆ ਹੈ। ਇਸ ਗੀਤ ਦੀ ਸ਼ੂਟਿੰਗ ਬੀਤੇ ਦਿਨੀਂ ਨਿਊ ਚੰਡੀਗੜ੍ਹ ਦੇ ਪਿੰਡ ਚਾਹੜ੍ਹਮਾਜਰਾ ਵਿੱਚ ਮੁਕੰਮਲ ਕਰ ਲਈ ਗਈ ਹੈ।

ਇਸ ਉਭਰਦੇ ਗਾਇਕ ਨੇ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਧਾਰਮਿਕ ਟ੍ਰੈਕ ਅਤੇ ਸੱਭਿਆਚਾਰਕ ਗੀਤ ਗਾਏ ਹਨ, ਜਿਨ੍ਹਾਂ ਲਈ ਲੋਕਾਂ ਵੱਲੋਂ ਉਸ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ। ਦਕਸ਼ ਮੁੱਲਾਂਪੁਰੀਆ ਦਾ ਨਵਾਂ ਟ੍ਰੈਕ 'ਮਹਿਮਾ ਸਾਈਆਂ ਦੀ' ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    18 hrs ago
  • ਪੰਜਾਬ ਦੇ ਫਿਲੌਰ ਮੇਲੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਪੰਜਾਬ ਮੇਲੇ ਦੀ ਸਵਾਰੀ ਦਾ ਝੂਲਾ ਅਚਾਨਕ ਡਿੱਗ ਗਿਆ। ਇਸ ਦਰਦਨਾਕ ਘਟਨਾ ਵਿੱਚ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
    1
    ਪੰਜਾਬ ਦੇ ਫਿਲੌਰ ਮੇਲੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਪੰਜਾਬ ਮੇਲੇ ਦੀ ਸਵਾਰੀ ਦਾ ਝੂਲਾ ਅਚਾਨਕ ਡਿੱਗ ਗਿਆ। ਇਸ ਦਰਦਨਾਕ ਘਟਨਾ ਵਿੱਚ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    3 hrs ago
  • ਪੰਜਾਬ ਦੇ ਬੀਜਾ ਨੇੜੇ ਇੱਕ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਬੱਸ ਅਤੇ ਸਵਾਰੀਆਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
    1
    ਪੰਜਾਬ ਦੇ ਬੀਜਾ ਨੇੜੇ ਇੱਕ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਬੱਸ ਅਤੇ ਸਵਾਰੀਆਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    4 hrs ago
  • ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਬਰਾਮਦ ਹੋਈ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿੱਚ ਇੱਕ ਸਨਸਨੀਖੇਜ਼ ਮੋੜ ਆਇਆ ਹੈ। ਰੇਲਵੇ ਪੁਲਿਸ ਦੀ ਡੂੰਘੀ ਪੜਤਾਲ ਦੌਰਾਨ ਮ੍ਰਿਤਕ ਦੀ ਪਛਾਣ ਪਰਮੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ, ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਇੱਕ ਹਾਦਸਾ ਨਹੀਂ, ਬਲਕਿ ਕਤਲ ਦਾ ਮਾਮਲਾ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਪਰਮੀਤ ਸਿੰਘ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਇੱਕ ਨਸ਼ਾ ਛਡਾਊ ਕੇਂਦਰ ਤੋਂ ਆਪਣੇ ਘਰ ਵਾਪਸ ਪਰਤਿਆ ਸੀ। ਘਰ ਪਰਤਣ ਦੇ ਅਗਲੇ ਦਿਨ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਡੰਡਿਆਂ ਅਤੇ ਸੋਟਿਆਂ ਨਾਲ ਲੈਸ ਹੋ ਕੇ ਉਸਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਰਿਵਾਰਕ ਮੈਂਬਰਾਂ ਨਾਲ ਗਾਲੀ-ਗਲੋਚ ਕੀਤੀ ਅਤੇ ਉੱਥੇ ਫਰਨੀਚਰ 'ਤੇ ਕੰਮ ਕਰ ਰਹੇ ਪਿੰਡ ਜਟਾਣੇ ਦੇ ਇੱਕ ਨੌਜਵਾਨ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋਂ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੂਤਰਾਂ ਅਨੁਸਾਰ, ਪਰਮੀਤ ਸਿੰਘ ਦਾ ਖਮਾਣੋਂ ਨੇੜਲੇ ਇੱਕ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ। ਹਮਲੇ ਤੋਂ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਉਸਦੇ ਇੰਸਟਾਗ੍ਰਾਮ ਮੈਸੇਂਜਰ 'ਤੇ ਚੈਟ ਰਾਹੀਂ ਧਮਕੀਆਂ ਅਤੇ ਗਾਲਾਂ ਵੀ ਕੱਢੀਆਂ ਗਈਆਂ ਸਨ। ਘਰ 'ਤੇ ਹਮਲੇ ਦੇ ਕੁਝ ਸਮੇਂ ਬਾਅਦ ਹੀ ਪਰਮੀਤ ਸਿੰਘ ਰਹੱਸਮਈ ਹਾਲਾਤ ਵਿੱਚ ਘਰੋਂ ਗਾਇਬ ਹੋ ਗਿਆ ਅਤੇ ਅਗਲੀ ਸਵੇਰ ਪਿੰਡ ਭਾਂਬਰੀ ਕੋਲੋਂ ਉਸਦੀ ਲਾਸ਼ ਮਿਲੀ। ਫਿਲਹਾਲ, ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਸਿਵਿਲ ਹਸਪਤਾਲ ਖਮਾਣੋਂ ਦੀ ਮੋਰਚਰੀ ਵਿੱਚ ਰਖਵਾਇਆ ਸੀ। ਹੁਣ ਪਰਿਵਾਰ ਨੇ ਇਸ ਨੂੰ ਕਤਲ ਦਾ ਮਾਮਲਾ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ ਫੁਟੇਜ ਅਤੇ ਇੰਸਟਾਗ੍ਰਾਮ ਚੈਟ ਦੇ ਆਧਾਰ 'ਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
    1
    ਪਿੰਡ ਭਾਂਬਰੀ ਨੇੜੇ ਰੇਲਵੇ ਟਰੈਕ ਤੋਂ ਬਰਾਮਦ ਹੋਈ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿੱਚ ਇੱਕ ਸਨਸਨੀਖੇਜ਼ ਮੋੜ ਆਇਆ ਹੈ। ਰੇਲਵੇ ਪੁਲਿਸ ਦੀ ਡੂੰਘੀ ਪੜਤਾਲ ਦੌਰਾਨ ਮ੍ਰਿਤਕ ਦੀ ਪਛਾਣ ਪਰਮੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ, ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਇੱਕ ਹਾਦਸਾ ਨਹੀਂ, ਬਲਕਿ ਕਤਲ ਦਾ ਮਾਮਲਾ ਕਰਾਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਪਰਮੀਤ ਸਿੰਘ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਇੱਕ ਨਸ਼ਾ ਛਡਾਊ ਕੇਂਦਰ ਤੋਂ ਆਪਣੇ ਘਰ ਵਾਪਸ ਪਰਤਿਆ ਸੀ। ਘਰ ਪਰਤਣ ਦੇ ਅਗਲੇ ਦਿਨ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਡੰਡਿਆਂ ਅਤੇ ਸੋਟਿਆਂ ਨਾਲ ਲੈਸ ਹੋ ਕੇ ਉਸਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਰਿਵਾਰਕ ਮੈਂਬਰਾਂ ਨਾਲ ਗਾਲੀ-ਗਲੋਚ ਕੀਤੀ ਅਤੇ ਉੱਥੇ ਫਰਨੀਚਰ 'ਤੇ ਕੰਮ ਕਰ ਰਹੇ ਪਿੰਡ ਜਟਾਣੇ ਦੇ ਇੱਕ ਨੌਜਵਾਨ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋਂ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਸੂਤਰਾਂ ਅਨੁਸਾਰ, ਪਰਮੀਤ ਸਿੰਘ ਦਾ ਖਮਾਣੋਂ ਨੇੜਲੇ ਇੱਕ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ। ਹਮਲੇ ਤੋਂ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਉਸਦੇ ਇੰਸਟਾਗ੍ਰਾਮ ਮੈਸੇਂਜਰ 'ਤੇ ਚੈਟ ਰਾਹੀਂ ਧਮਕੀਆਂ ਅਤੇ ਗਾਲਾਂ ਵੀ ਕੱਢੀਆਂ ਗਈਆਂ ਸਨ। ਘਰ 'ਤੇ ਹਮਲੇ ਦੇ ਕੁਝ ਸਮੇਂ ਬਾਅਦ ਹੀ ਪਰਮੀਤ ਸਿੰਘ ਰਹੱਸਮਈ ਹਾਲਾਤ ਵਿੱਚ ਘਰੋਂ ਗਾਇਬ ਹੋ ਗਿਆ ਅਤੇ ਅਗਲੀ ਸਵੇਰ ਪਿੰਡ ਭਾਂਬਰੀ ਕੋਲੋਂ ਉਸਦੀ ਲਾਸ਼ ਮਿਲੀ।

ਫਿਲਹਾਲ, ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਸਿਵਿਲ ਹਸਪਤਾਲ ਖਮਾਣੋਂ ਦੀ ਮੋਰਚਰੀ ਵਿੱਚ ਰਖਵਾਇਆ ਸੀ। ਹੁਣ ਪਰਿਵਾਰ ਨੇ ਇਸ ਨੂੰ ਕਤਲ ਦਾ ਮਾਮਲਾ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ ਫੁਟੇਜ ਅਤੇ ਇੰਸਟਾਗ੍ਰਾਮ ਚੈਟ ਦੇ ਆਧਾਰ 'ਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.