ਚੇਅਰਮੈਨ ਮਾਰਕੀਟ ਕਮੇਟੀ ਢਿੱਲਵਾਂ ਕੁਲਦੀਪ ਪਾਠਕ ਅਤੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਕੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਔਰਤਾਂ ਦੇ ਖਾਤਿਆਂ ਵਿੱਚ 1000 ਤੋਂ 1500 ਰੁਪਏ ਤੱਕ ਦੀ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ, ਜਿਸ ਨੂੰ ਉਨ੍ਹਾਂ ਨੇ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਇੱਕ ਸ਼ਲਾਘਾਯੋਗ ਕਦਮ ਦੱਸਿਆ। ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 10 ਲੱਖ ਤੱਕ ਦਾ ਮੁਫਤ ਅਤੇ ਕੈਸ਼ਲੈੱਸ ਇਲਾਜ, ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ 26 ਫੀਸਦੀ ਤੋਂ ਵਧਾ ਕੇ 78 ਫੀਸਦੀ ਤੱਕ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ, 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ, ਔਰਤਾਂ ਲਈ ਮੁਫਤ ਬੱਸ ਸਫਰ, 65 ਹਜ਼ਾਰ ਸਰਕਾਰੀ ਨੌਕਰੀਆਂ ਅਤੇ ਮੁਫਤ ਤੀਰਥ ਯਾਤਰਾ ਵਰਗੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਹਲਕਾ ਭੁਲੱਥ ਦੇ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਦੱਸਿਆ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ 300 ਕਰੋੜ ਰੁਪਏ ਖਰਚੇ ਗਏ ਹਨ ਅਤੇ 4 ਨਗਰ ਪੰਚਾਇਤਾਂ ਲਈ 20 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਅਗਲੀ ਸਰਕਾਰ ਵੀ ਭਗਵੰਤ ਸਿੰਘ ਮਾਨ ਦੀ ਬਣਾਉਣ ਲਈ ਤਿਆਰ ਹਨ।

- ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਿਸ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਬਾਲ ਮਜ਼ਦੂਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਮੌਜੂਦਾ ਸਰਕਾਰਾਂ ਸਿਰਫ਼ ਵੋਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ। ਇਸੇ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਤਲਵਾੜਾ ਅਧੀਨ ਆਉਂਦੇ ਬੱਸ ਅੱਡੇ ਦੇ ਨਜ਼ਦੀਕ ਇੱਕ ਅਹਾਤੇ ਵਿੱਚ ਬਾਲ ਮਜ਼ਦੂਰ ਕੰਮ ਕਰਦਾ ਦਿਖਾਈ ਦਿੱਤਾ ਹੈ। ਬਾਲ ਮਜ਼ਦੂਰੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਸ ਕੁਰੀਤੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।1
- ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।1
- ਗੁਰਦਾਸਪੁਰ ਵਿੱਚ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਸਫਾਈ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਫਾਈ ਕਰਮਚਾਰੀਆਂ ਵੱਲੋਂ ਇੱਥੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।1
- ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਵਿਖੇ ਸੋਨੂ ਫਾਸਟ ਫੂਡ ਆਪਣੇ ਗਾਹਕਾਂ ਲਈ ਇੱਕ ਭਰੋਸੇਮੰਦ ਨਾਮ ਵਜੋਂ ਉਭਰਿਆ ਹੈ। ਇਹ ਅਦਾਰਾ ਸਾਫ਼-ਸਫ਼ਾਈ ਅਤੇ ਸੁਥਰੀ ਕਮਾਈ ਦੇ ਸਿਧਾਂਤਾਂ 'ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ, ਜੋ ਇਸਨੂੰ ਇਲਾਕੇ ਵਿੱਚ ਖਾਸ ਬਣਾਉਂਦਾ ਹੈ।1
- ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।1