ਸਿਵਲ ਹਸਪਤਾਲ ਬਰਨਾਲਾ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਟੇਟ ਪ੍ਰੋਗਰਾਮ ਕੋਆਰਡੀਨੇਟਰ ਮਨਪ੍ਰੀਤ ਕੌਰ ਵੱਲੋਂ ਕਰਵਾਈ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨਾ ਹੈ। ਸਿਖਲਾਈ ਦੌਰਾਨ ਗਰਭ ਅਵਸਥਾ ਦੌਰਾਨ ਖ਼ਤਰੇ ਦੇ ਚਿੰਨ੍ਹ, ਦੇਖਭਾਲ ਦੇ ਤਰੀਕੇ, ਗੈਰ-ਸੰਚਾਰੀ ਬਿਮਾਰੀਆਂ, ਪੌਸਟਿਕ ਖੁਰਾਕ ਅਤੇ ਮੋਬਾਈਲ ਕੇਅਰ ਕੰਪੇਨੀਅਨ ਸੇਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਵਿਭਾਗ ਵੱਲੋਂ ਟੋਲ-ਫ੍ਰੀ ਨੰਬਰ 18008899389 ਬਾਰੇ ਵੀ ਦੱਸਿਆ ਗਿਆ, ਜਿਸ ਰਾਹੀਂ ਸਿਹਤ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਵੀ ਸਮੇਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਵੀ ਦੱਸਿਆ ਗਿਆ ਕਿ ਕਿਊ.ਆਰ. ਕੋਡ ਸਕੈਨ ਕਰਕੇ ਵੀ ਇਸ ਸੇਵਾ ਨਾਲ ਜੁੜਿਆ ਜਾ ਸਕਦਾ ਹੈ। ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਰੀਜ਼ਾਂ ਦੀ ਬਿਹਤਰ ਦੇਖਭਾਲ ਵਿੱਚ ਕੇਅਰ ਕੰਪੇਨੀਅਨ ਪ੍ਰੋਗਰਾਮ ਦਾ ਅਹਿਮ ਰੋਲ ਹੈ ਅਤੇ ਹੁਣ ਕੋਈ ਵੀ ਵਿਅਕਤੀ ਮੋਬਾਈਲ ਕੇਅਰ ਕੰਪੇਨੀਅਨ ਸੇਵਾ ਰਾਹੀਂ ਘਰ ਬੈਠੇ ਸਿਹਤ ਸਬੰਧੀ ਜਾਣਕਾਰੀ ਹਾਸਲ ਕਰ ਸਕਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਨੇ ਨਰਸਿੰਗ ਸਟਾਫ਼ ਨੂੰ ਰੋਜ਼ਾਨਾ ਕੇਅਰ ਕੰਪੇਨੀਅਨ ਸੈਸ਼ਨ ਲਗਾਉਣ ਅਤੇ ਮਰੀਜ਼ਾਂ ਨੂੰ ਛੁੱਟੀ ਤੋਂ ਪਹਿਲਾਂ ਕੇਅਰ ਕੰਪੇਨੀਅਨ ਸੇਵਾ ਨਾਲ ਰਜਿਸਟਰ ਕਰਨ ਦੀ ਹਦਾਇਤ ਕੀਤੀ, ਤਾਂ ਜੋ ਉਹ ਘਰ ਬੈਠੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਮੌਕੇ ਡਾ. ਹਰੀਪਾਲ ਸਿੰਘ ਸਿੱਧੂ, ਡਾ. ਇੰਦੂ ਬਾਂਸਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਵੱਲੋਂ ਸਿਖਲਾਈ ਪ੍ਰਾਪਤ ਨਰਸਿੰਗ ਸਟਾਫ਼ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਕੁਲਵੰਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਬਲਰਾਜ ਸਿੰਘ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ।

- ਬਰਨਾਲਾ ਦੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਧਰਮਾ, ਆਪਣੀ ਪਤਨੀ ਰੇਨੂ ਧਰਮਾ ਨਾਲ, ਵਾਰਡ ਵਾਸੀਆਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਵਾਰਡ ਦੇ ਵਾਸੀਆਂ ਨੇ ਕੁਲਦੀਪ ਕੁਮਾਰ ਧਰਮਾ ਦਾ ਨੱਚ-ਟੱਪ ਕੇ ਭਰਵਾਂ ਸਵਾਗਤ ਕੀਤਾ।1
- ਦੋਰਾਹਾ ਦੇ ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਬਲਕਾਰ ਸਿੰਘ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।1
- Available for Rent - Farm Supplies Available From : 30/05/2026 Rent : jwy cnbh Available Until : 31/05/2026 City / Locality : Pind Khedi Item For Rent : mckijfj Farming Sector : Farm Supplies Mandeep7
- ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਦੇਵ ਕੌਰ ਸਿੰਦਾ ਨੇ 19 ਵਾਰਡ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਇਹ ਜਿੱਤ 635 ਵੋਟਾਂ ਦੇ ਫਰਕ ਨਾਲ ਹਾਸਲ ਕੀਤੀ। ਵਾਰਡ ਸਕੱਤਰ ਅਸ਼ੋਕ ਕੁਮਾਰ ਨੇ ਇਸ ਜਿੱਤ ਲਈ ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ।1
- ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਖੰਨਾ ਨਗਰ ਕੋਂਸਲ ਚੋਣਾਂ ਦੇ ਨਤੀਜਿਆਂ ਬਾਰੇ ਗੱਲ ਕੀਤੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਧਿਆਨ ਨਾਲ ਸੁਣਨ ਦੀ ਅਪੀਲ ਕੀਤੀ ਗਈ ਹੈ।1
- ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਵਿੱਚ ਬੀ.ਡੀ.ਪੀ.ਓ (ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ) ਦਫ਼ਤਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।1
- ਫਰੀਦਕੋਟ ਦੇ ਵਾਰਡ ਨੰਬਰ ਇੱਕ ਦੇ ਵਸਨੀਕਾਂ ਵੱਲੋਂ ਭੰਡਾਰੀ ਪਰਿਵਾਰ ਨੂੰ ਦਿੱਤੇ ਗਏ 'ਫਤਵੇ' (ਫ਼ਤਵਾ) ਲਈ ਭੰਡਾਰੀ ਪਰਿਵਾਰ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।1
- ਦੋਰਾਹਾ ਦੇ ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਜਿੱਤ ਦਰਜ ਕਰਨ ਵਾਲੇ ਪੰਕਜ ਗੌਤਮ ਨੇ ਘਰ ਵਾਪਸੀ ਕੀਤੀ ਹੈ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ।1