ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ, ਮਹਾਨ ਨਗਰ ਕੀਰਤਨ 3 ਮਈ, ਐਤਵਾਰ ਨੂੰ ਆਰੰਭ ਹੋਵੇਗਾ। ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਠੱਠਾ) ਜ਼ਿਲ੍ਹਾ ਕਪੂਰਥਲਾ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਮਾਰਕਫੈੱਡ ਵਿਖੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਲਾਨਾ ਮਹਾਨ ਨਗਰ ਕੀਰਤਨ 3 ਮਈ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਆਰੰਭ ਹੋ ਕੇ ਮੁਹੱਲਾ ਸੰਤ ਪੁਰਾ, ਪਿੰਡ ਭਗਤ ਪੁਰ (ਦੰਦੂਪੁਰ), ਭਗਵਾਨ ਪੁਰ, ਝੁਗੀਆਂ ਗੁਲਾਮ, ਮਜ਼ਾਹਦ ਪੁਰ ਕੁਲੀਆਂ, ਰੱਤਾ ਨੌਂ ਆਬਾਦ, ਖਾਲੂ, ਕੋਲੀਆਂ ਵਾਲਾ, ਅੱਡਾ ਸਾਬੂਵਾਲ, ਅੱਡਾ ਦਰੀਏਵਾਲ, ਟੋਡਰ ਵਾਲ, ਨਵਾਂ ਠੱਠਾ, ਪੁਰਾਣਾ ਠੱਠਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ਦਾ ਫੁਲਾਂ ਦੀ ਵਰਖਾ ਕਰਕੇ, ਸੁਆਗਤ ਗੇਟ ਬਣਾਕੇ ਭਰਵਾਂ ਸਵਾਗਤ ਕਰਨਗੀਆਂ। ਮੀਟਿੰਗ ਦੌਰਾਨ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸੁਚਾਰੂ ਸੁਝਾਅ ਵੀ ਦਿੱਤੇ। ਪ੍ਰਬੰਧਕਾ ਨੇ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਹਾਜ਼ਰ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਰੂਟ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ। ਸਮਾਗਮ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਈ ਮਹਿੰਦਰਪਾਲ ਸਿੰਘ ਬੇਦੀ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਹਰਦੀਪ ਸਿੰਘ ਅਤੇ ਹੋਰ।
ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ, ਮਹਾਨ ਨਗਰ ਕੀਰਤਨ 3 ਮਈ, ਐਤਵਾਰ ਨੂੰ ਆਰੰਭ ਹੋਵੇਗਾ। ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਠੱਠਾ) ਜ਼ਿਲ੍ਹਾ ਕਪੂਰਥਲਾ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਮਾਰਕਫੈੱਡ ਵਿਖੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਲਾਨਾ ਮਹਾਨ ਨਗਰ ਕੀਰਤਨ 3 ਮਈ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਆਰੰਭ ਹੋ ਕੇ ਮੁਹੱਲਾ ਸੰਤ ਪੁਰਾ, ਪਿੰਡ ਭਗਤ ਪੁਰ (ਦੰਦੂਪੁਰ), ਭਗਵਾਨ ਪੁਰ, ਝੁਗੀਆਂ ਗੁਲਾਮ, ਮਜ਼ਾਹਦ ਪੁਰ ਕੁਲੀਆਂ, ਰੱਤਾ ਨੌਂ ਆਬਾਦ, ਖਾਲੂ, ਕੋਲੀਆਂ ਵਾਲਾ, ਅੱਡਾ ਸਾਬੂਵਾਲ,
ਅੱਡਾ ਦਰੀਏਵਾਲ, ਟੋਡਰ ਵਾਲ, ਨਵਾਂ ਠੱਠਾ, ਪੁਰਾਣਾ ਠੱਠਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ਦਾ ਫੁਲਾਂ ਦੀ ਵਰਖਾ ਕਰਕੇ, ਸੁਆਗਤ ਗੇਟ ਬਣਾਕੇ ਭਰਵਾਂ ਸਵਾਗਤ ਕਰਨਗੀਆਂ। ਮੀਟਿੰਗ ਦੌਰਾਨ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸੁਚਾਰੂ ਸੁਝਾਅ ਵੀ ਦਿੱਤੇ। ਪ੍ਰਬੰਧਕਾ ਨੇ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਹਾਜ਼ਰ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਰੂਟ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ। ਸਮਾਗਮ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਈ ਮਹਿੰਦਰਪਾਲ ਸਿੰਘ ਬੇਦੀ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਹਰਦੀਪ ਸਿੰਘ ਅਤੇ ਹੋਰ।
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- Post by HARJIT SINGH1
- ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1