logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਫਾਜਿਲਕਾ, 01 ਅਗਸਤ(ਸੋਨੂੰ ਵਰਮਾ):.ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਫਾਜਿਲਕਾ ਹਲਕੇ ਦੇ ਪਿੰਡ ਨਿਓਲਾਂ ਅਤੇ ਰਾਣਾ ਵਿਖੇ ਬੀਤੇ ਦਿਨ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

6 hrs ago
user_Fazilka Samachar
Fazilka Samachar
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
6 hrs ago
f675d687-645f-499c-aa71-e22d84d6ca48

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਫਾਜਿਲਕਾ, 01 ਅਗਸਤ(ਸੋਨੂੰ ਵਰਮਾ):.ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਫਾਜਿਲਕਾ ਹਲਕੇ ਦੇ ਪਿੰਡ ਨਿਓਲਾਂ ਅਤੇ ਰਾਣਾ ਵਿਖੇ ਬੀਤੇ ਦਿਨ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

More news from ਪੰਜਾਬ and nearby areas
  • ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ
    1
    ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    12 hrs ago
  • ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news
    1
    ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, 
#everyone #highlight #today #news #public #latest news #Faridkot news #video #reel #update #breaking news
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    2 hrs ago
  • ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    1
    ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ

ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ।
ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ
ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ।
ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ।
ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼
ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ।
24 ਜੁਲਾਈ ਨੂੰ ਹੋਈ ਸੀ ਸ਼ੁਰੂਆਤ
ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ।
(ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    20 hrs ago
  • Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh
    1
    Available for Sale
Locality : ਨਿਹਾਲ ਸਿੰਘ ਵਾਲਾ 
Area (dimensions) : 22 ਮਰਲੇ 
Expected Price : 40,00,000
Property Type : Commercial Plot
40 lakh
    user_ਜਸਵੀਰ ਸਿੰਘ ਬਰਾੜ
    ਜਸਵੀਰ ਸਿੰਘ ਬਰਾੜ
    ਮੋਗਾ, ਪੰਜਾਬ•
    1 hr ago
  • ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    1
    ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ  ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ  ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ   ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ  ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ  ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ  ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ  ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
  • ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    1
    ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
#PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.